ਨਵੇਂ ਸਾਲ ’ਤੇ ਰਾਮ ਤੀਰਥ ਮੰਦਰ ਅੰਮ੍ਰਿਤਸਰ ਪਹੁੰਚ ਰਹੇ ਨੇ ਅਰਵਿੰਦ ਕੇਜਰੀਵਾਲ
Saturday, Jan 01, 2022 - 10:57 AM (IST)
ਅੰਮ੍ਰਿਤਸਰ ( ਗੁਰਿੰਦਰ ਸਾਗਰ )- 2022 ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਗਈਆਂ ਹਨ, ਜਿਸ ਕਰਕੇ ਹਰ ਸਿਆਸੀ ਪਾਰਟੀ ਵੱਲੋਂ ਆਪਣੀ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਜੇਕਰ ਬੀਤੇ ਸਮੇਂ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਦੋਵੇਂ ਪਾਰਟੀਆਂ ਬੀ.ਜੇ.ਪੀ. ਅਕਾਲੀ ਦਲ ਪਾਰਟੀ ਅਤੇ ਕਾਂਗਰਸ ਪਾਰਟੀ ਦਾ ਰਾਜ ਰਿਹਾ ਹੈ। ਇਸ ਵਾਰ ਪੰਜਾਬ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇਕ ਮੌਕਾ ਮੰਗਿਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕੀ ਇਸ ਵਾਰ ਤੁਸੀਂ ਇਕ ਮੌਕਾ ਆਮ ਆਦਮੀ ਪਾਰਟੀ ਨੂੰ ਦਿਓ ਤਾਂ ਜੋ ਪੰਜਾਬ ਦਾ ਸੁਧਾਰ ਹੋ ਸਕੇ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ
ਦੱਸ ਦੇਈਏ ਕਿ ਪਿਛਲੇ ਕਈ ਸਾਲਾਂ ਤੋਂ ਇਹ ਦੋਵੇਂ ਪਾਰਟੀਆਂ ਪੰਜਾਬ ਨੂੰ ਲੁੱਟ ਰਹੀਆਂ ਹਨ, ਜਿਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਏ ਦਿਨ ਪੰਜਾਬ ਵਿੱਚ ਦੌਰਾ ਕੀਤਾ ਜਾ ਰਿਹਾ ਹੈ। ਕੋਈ ਨਾ ਕੋਈ ਅਰਵਿੰਦ ਕੇਜਰੀਵਾਲ ਵੱਲੋਂ ਗਰੰਟੀ ਦਿੱਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਸ੍ਰੀ ਰਾਮ ਤੀਰਥ ਮੰਦਰ ਵਿੱਚ ਪਹੁੰਚ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ
ਇਸ ਦੌਰਾਨ ਦੇਖਣਾ ਇਹ ਹੋਵੇਗਾ ਕਿ ਨਵੇਂ ਸਾਲ ਦੇ ਪਹਿਲੇ ਦਿਨ ਅੰਮ੍ਰਿਤਸਰ ਸ੍ਰੀ ਰਾਮ ਤੀਰਥ ਮੰਦਰ ਪਹੁੰਚ ਕੇ ਇਨ੍ਹਾਂ ਵੱਲੋਂ ਕੀ ਕਿਹਾ ਜਾਵੇਗਾ, ਇਹ ਇੱਕ ਪ੍ਰੈੱਸ ਵਾਰਤਾ ਤੋਂ ਬਾਅਦ ਹੀ ਪਤਾ ਲੱਗੇਗਾ। ਇਸ ਸਬੰਧ ’ਚ ਅੱਜ ਅੰਮ੍ਰਿਤਸਰ ਦੇ ਸ੍ਰੀ ਰਾਮ ਤੀਰਥ ਮੰਦਰ ਵਿੱਚ ਸਾਢੇ 12 ਵਜੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ’ਤੇ CM ਚੰਨੀ ਤੇ ਮੰਤਰੀ ਆਸ਼ੂ ਦਾ ਡਬਲ ਅਟੈਕ, ਵਿੰਨ੍ਹੇ ਇਹ ਨਿਸ਼ਾਨੇ