ਨਵੇਂ ਸਾਲ ਮੌਕੇ ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ ਅਰਵਿੰਦ ਕੇਜਰੀਵਾਲ

Saturday, Jan 01, 2022 - 06:23 PM (IST)

ਨਵੇਂ ਸਾਲ ਮੌਕੇ ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ ਅਰਵਿੰਦ ਕੇਜਰੀਵਾਲ

ਜਲੰਧਰ/ਕਿਸ਼ਨਗੜ੍ਹ (ਬੈਂਸ) : ਨਵੇਂ ਸਾਲ ਮੌਕੇ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਤਮਸਤਕ ਹੋਏ ਹਨ। ‘ਆਪ’ ਆਗੂਆਂ ਨੇ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਡੇਰੇ ਦੇ ਸੇਵਾਦਾਰਾਂ ਅਤੇ ਟਰੱਸਟੀ ਮੈਂਬਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਹੋਰ ਆਗੂਆਂ ਦਾ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ, ਕੀਤਾ ਵੱਡਾ ਐਲਾਨ

ਇਸ ਦੌਰਾਨ ਅਰਵਿੰਦ ਕੇਜਰੀਵਾਲ ਨਾਲ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਅਜੈ ਦੱਤ ਵਿਧਾਇਕ ਦਿੱਲੀ, ਹਲਕਾ ਕਰਤਾਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਤੇ ਹੋਰ ਆਗੂ ਹਾਜ਼ਰ ਸਨ। ਇਥੇ ਇਹ ਵੀ ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਬਾਅਦ ਵਿਚ ਮੁੱਖ ਮੰਤਰੀ ਚਰਨਜੀਤ ਚੰਨੀ ਵੀ ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ ਸਨ।

ਇਹ ਵੀ ਪੜ੍ਹੋ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਡੇਰਾ ਸੱਚ ਖੰਡ ਬੱਲਾਂ ਹੋਏ ਨਤਮਸਤਕ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News