ਨਵੇਂ ਸਾਲ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ : 111 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ
Thursday, Jan 01, 2026 - 07:45 AM (IST)
ਨੈਸ਼ਨਲ ਡੈਸਕ : ਨਵੇਂ ਸਾਲ 2026 ਦੇ ਪਹਿਲੇ ਦਿਨ ਆਮ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਅੱਜ ਯਾਨੀ ਵੀਰਵਾਰ, 1 ਜਨਵਰੀ 2026 ਨੂੰ ਐਲਪੀਜੀ ਸਿਲੰਡਰ ਮਹਿੰਗਾ ਹੋ ਗਿਆ ਹੈ। ਸੂਤਰਾਂ ਅਨੁਸਾਰ ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 111 ਰੁਪਏ ਵਧਾ ਦਿੱਤੀ ਹੈ। ਹਾਲਾਂਕਿ, ਰਾਹਤ ਦੀ ਗੱਲ ਇਹ ਹੈ ਕਿ 14 ਕਿਲੋਗ੍ਰਾਮ ਵਾਲੇ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਕਮਰਸ਼ੀਅਲ ਸਿਲੰਡਰ ਦੀਆਂ ਨਵੀਂ ਕੀਮਤ 1 ਜਨਵਰੀ 2026 ਨੂੰ ਸਵੇਰੇ 6 ਵਜੇ ਤੋਂ ਲਾਗੂ ਹੋਵੇਗੀ।
ਦੱਸ ਦੇਈਏ ਕਿ ਦਸੰਬਰ ਦੇ ਮਹੀਨੇ ਇਸਦੀ ਕੀਮਤ ₹10 ਘਟਾ ਦਿੱਤੀ ਗਈ ਸੀ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ ਵਪਾਰਕ ਸਿਲੰਡਰ ਦੀ ਕੀਮਤ ਅੱਜ ਤੋਂ 1691.50 ਰੁਪਏ ਤੱਕ ਪਹੁੰਚ ਗਈ ਹੈ। ਹਾਲਾਂਕਿ, 14 ਕਿਲੋਗ੍ਰਾਮ ਘਰੇਲੂ ਐਲਪੀਜੀ ਸਿਲੰਡਰਾਂ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।
