ਨਵੇਂ ਸਾਲ 'ਤੇ ਔਰਤਾਂ ਦੇ ਫ੍ਰੀ ਬੱਸ ਸਫਰ ਨੂੰ ਲੈ ਕੇ ਪੰਜਾਬ ਸਰਕਾਰ ਦਾ ਨਵਾਂ ਬਿਆਨ
Wednesday, Jan 01, 2025 - 11:41 AM (IST)
ਚੰਡੀਗੜ੍ਹ : ਪੰਜਾਬ ਵਿਚ ਬੀਬੀਆਂ ਦੇ ਫ੍ਰੀ ਬੱਸ ਸਫ਼ਰ ਨੂੰ ਲੈ ਕੇ ਸਰਕਾਰ ਨੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਪੰਜਾਬ ਸਰਕਾਰ ਮੁਤਾਬਕ ਪੰਜਾਬ ਦੀਆਂ ਔਰਤਾਂ ਨੇ 2024 ਵਿਚ 14.88 ਕਰੋੜ ਰੁਪਏ ਦਾ ਮੁਫ਼ਤ ਬੱਸ ਸਫ਼ਰ ਕੀਤਾ ਜਿਸ ’ਤੇ ਵਿਭਾਗ ਦੇ 726.19 ਕਰੋੜ ਖਰਚ ਹੋਏ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਸਾਲ 2024 ਦੌਰਾਨ ਮਾਲੀਏ ’ਚ 10.91 ਫ਼ੀਸਦ ਦਾ ਵਾਧਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਛੁੱਟੀਆਂ ਦੇ ਵਾਧੇ ਨੂੰ ਲੈ ਕੇ ਸਰਕਾਰ ਦਾ ਨਵਾਂ ਫ਼ੈਸਲਾ, ਜਾਰੀ ਕੀਤੇ ਹੁਕਮ
ਉਨ੍ਹਾਂ ਕਿਹਾ ਕਿ ਵਿਭਾਗ ਦੇ ਤਿੰਨ ਵਿੰਗਾਂ ਸਟੇਟ ਟਰਾਂਸਪੋਰਟ ਕਮਿਸ਼ਨਰ (ਐੱਸਟੀਸੀ) ਦਫ਼ਤਰ, ਪੀ. ਆਰ. ਟੀ. ਸੀ ਅਤੇ ਪੰਜਾਬ ਰੋਡਵੇਜ਼ ਤੇ ਪਨਬੱਸ ਨੂੰ ਪਿਛਲੇ ਸਾਲ ਦੇ 3197.28 ਕਰੋੜ ਰੁਪਏ ਦੇ ਮੁਕਾਬਲੇ ਸਾਲ 2024 ਦੌਰਾਨ 3546.29 ਕਰੋੜ ਰੁਪਏ ਦੀ ਆਮਦਨ ਹੋਈ ਹੈ, ਜੋ 349.01 ਕਰੋੜ ਰੁਪਏ ਵੱਧ ਹੈ। ਲਾਲਜੀਤ ਭੁੱਲਰ ਨੇ ਕਿਹਾ ਕਿ ਪੰਜਾਬ ’ਚ ਜਨਵਰੀ ਤੋਂ ਦਸੰਬਰ 2024 ਤੱਕ ਸੂਬੇ ਦੀਆਂ ਔਰਤਾਂ ਨੇ 14.88 ਕਰੋੜ ਰੁਪਏ ਦਾ ਮੁਫ਼ਤ ਬੱਸ ਸਫ਼ਰ ਕੀਤਾ ਜਿਸ ’ਤੇ ਵਿਭਾਗ ਦੇ 726.19 ਕਰੋੜ ਖਰਚ ਹੋਏ ਅਤੇ ਇਹ ਆਪਣੇ ਆਪ ਵਿੱਚ ਵੱਡੀ ਪ੍ਰਾਪਤੀ ਹੈ।
ਇਹ ਵੀ ਪੜ੍ਹੋ : ਨਵੇਂ ਸਾਲ ਤੋਂ ਪਹਿਲਾਂ ਕੰਬਿਆ ਪੰਜਾਬ, 23 ਸਾਲਾ ਕਬੱਡੀ ਖਿਡਾਰੀ ਨੂੰ ਗੋਲ਼ੀਆਂ ਨਾਲ ਭੁੰਨਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e