ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 50 ਹਜ਼ਾਰ ਵਿਦਿਆਰਥੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ

Friday, Jan 01, 2021 - 11:00 AM (IST)

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 50 ਹਜ਼ਾਰ ਵਿਦਿਆਰਥੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ

ਅੰਮਿ੍ਰਤਸਰ (ਦਿਲਜੀਤ ਸ਼ਰਮਾ) : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵਲੋਂ ਰਾਜ ਦੇ ਸਕੂਲ ਸਿੱਖਿਆ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਕੀਤੇ ਜਾ ਰਹੇ ਯਤਨਾਂ ਅਧੀਨ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਗਿਆ। ਸਮਾਰਟ ਕੁਨੈਕਟ ਸਕੀਮ ਅਧੀਨ ਸੂਬੇ ਦੇ 50 ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਹਨ, ਜਿਸ ਨਾਲ ਆਨਲਾਈਨ ਉਦਘਾਟਨ ਕਰਨ ਨਾਲ ਇਹ ਮੁਹਿੰਮ ਨੇਪਰੇ ਚੜ੍ਹ ਗਈ। ਇਸ ਮੁਹਿੰਮ ਦੇ ਤੀਸਰੇ ਪੜਾਅ ਅਧੀਨ ਅੱਜ ਜ਼ਿਲੇ੍ਹ ਦੇ 11 ਵਿਧਾਨ ਸਭਾ ਹਲਕਿਆਂ ‘ਚ ਹੋਏ ਫੋਨ ਵੰਡ ਸਮਾਗਮ ‘ਚ 60 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 4357 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੇ ਵਿਹੜੇ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮਿ੍ਰਤਸਰ ਸਤਿੰਦਰਬੀਰ ਸਿੰਘ ਅਤੇ ਕੰਵਲਜੀਤ ਸਿੰਘ ਡੀ. ਈ. ਓ. (ਐ.ਸਿੱ) ਅੰਮਿ੍ਰਤਸਰ ਦੀ ਸਾਂਝੀ ਅਗਵਾਈ ਹੇਠ ਹੋਏ ਜ਼ਿਲ਼੍ਹਾ ਪੱਧਰੀ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਪੁੱਜੇ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਵਲੋਂ ਫੋਨ ਵੰਡਣ ਦੀ ਰਸਮ ਅਦਾ ਕੀਤੀ। ਇਸ ਤੋਂ ਪਹਿਲਾਂ ਦੋ ਪੜਾਵਾਂ ’ਚ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਦੇ 9560 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਸਨ।

ਇਹ ਵੀ ਪੜ੍ਹੋ : ਕਿਸਾਨਾਂ ਲਈ ਸਾਲ 2020 ਰਿਹਾ ਚੁਣੌਤੀਆਂ ਭਰਿਆ    

ਇਥੇ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ 88 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੇ 12ਵੀਂ ਜਮਾਤ ‘ਚ ਪੜਦੇ 1,75,448 ਵਿਦਿਆਰਥੀਆਂ ਨੂੰ ਸਮਾਰਟ ਫੋਨ ਅਤੇ 4 ਕਰੋੜ ਰੁਪਏ ਦੀ ਲਾਗਤ ਨਾਲ 3500 ਦੇ ਕਰੀਬ ਟੈਬਲੈਟ ਸਕੂਲਾਂ ਨੂੰ ਵੰਡੇ ਗਏ ਹਨ। ਇਸ ਮੌਕੇ ਐੱਨ. ਐੱਸ. ਯੂ. ਆਈ. ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਰੋੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਦੌਰਾਨ ਬੱਚਿਆਂ ਨੂੰ ਸਮਾਰਟ ਫੋਨ ਵੰਡ ਕੇ ਸਿੱਖਿਆ ਨਾਲ ਜੋੜੀ ਰੱਖਣ ਦਾ ਉਪਰਾਲਾ ਸਿਰੇ ਚੜਾਇਆ ਹੈ। ਇਸ ਸਮੇਂ ਵੱਡੀ ਗਿਣਤੀ ’ਚ ਹਾਜ਼ਰ ਸਕੂਲੀ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਕੋਰੋਨਾ ਆਫ਼ਤ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਹਾਸਲ ਕਰਨ ‘ਚ ਸੌਖ ਪ੍ਰਧਾਨ ਕਰਨ ਦੇ ਮਨਸੂਬੇ ਨਾਲ ਸਮਾਰਟ ਫੋਨ ਪ੍ਰਦਾਨ ਕੀਤੇ ਗਏ ਹਨ। ਜਿਸ ਸਦਕਾ ਸਰਕਾਰੀ ਸਕੂਲਾਂ ਦੇ ਬੱਚੇ ਆਧੁਨਿਕ ਤਕਨੀਕ ਨਾਲ ਜੁੜਦੇ ਹੋਏ ਹੋਰ ਵਧੀਆ ਨਤੀਜੇ ਦੇਣ ਦੇ ਸਮਰੱਥ ਬਨਣਗੇ। ਉਨ੍ਹਾਂ ਦੱਸਿਆ ਕਿ ਕੋਰੋਨਾ ਆਫ਼ਤ ਦੌਰਾਨ ਜਿਥੇ ਸੂਬਾ ਆਨਲਾਈਨ ਸਿੱਖਿਆ ਪ੍ਰਦਾਨ ਕਰਨ ‘ਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ, ਉਥੇ ਹੀ ਸਰਕਾਰੀ ਸਕੂਲਾਂ ‘ਚ ਬੱਚਿਆਂ ਦੀ ਗਿਣਤੀ ਵਧਣ ਦੇ ਮਾਮਲੇ ’ਚ ਪੰਜਾਬ ਦੇਸ਼ ਭਰ ’ਚੋਂ ਅੱਵਲ ਰਿਹਾ ਹੈ। 

ਇਹ ਵੀ ਪੜ੍ਹੋ : ਨਵੇਂ ਸਾਲ ਦੀ ਆਮਦ ’ਤੇ ਕਿਸਾਨਾਂ ਦੀ ਸਫ਼ਲਤਾ ਤੇ ਚੜ੍ਹਦੀ ਕਲਾ ਵਾਸਤੇ ਅਰਦਾਸ ਕੀਤੀ 


author

Anuradha

Content Editor

Related News