ਸਖ਼ਤ ਸੁਰੱਖਿਆ ਵਿਚਾਲੇ ਜਲੰਧਰ 'ਚ ਮਨਾਇਆ ਜਾਵੇਗਾ ਨਵੇਂ ਸਾਲ ਦਾ 'ਜਸ਼ਨ', 800 ਮੁਲਾਜ਼ਮ ਨਾਕਿਆਂ ’ਤੇ ਰਹਿਣਗੇ ਤਾਇਨਾਤ

12/31/2022 4:24:11 PM

ਜਲੰਧਰ (ਸੁਧੀਰ)–ਸਾਲ 2023 ਦੇ ਆਗਮਨ ਅਤੇ 31 ਦਸੰਬਰ ਦੀ ਰਾਤ ਨੂੰ ਸ਼ਹਿਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਹੋਣਗੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਪੁਲਸ ਕਮਿਸ਼ਨਰ ਡਾ. ਐੱਸ. ਭੂਪਤੀ ਨੇ ਦੱਸਿਆ ਕਿ ਨਵੇਂ ਸਾਲ ਦੇ ਆਗਮਨ ਕਾਰਨ ਸ਼ਹਿਰ ਵਿਚ ਲਾਅ ਐਂਡ ਆਰਡਰ ਨੂੰ ਕਾਇਮ ਰੱਖਣ ਲਈ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਸ਼ਹਿਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 31 ਦਸੰਬਰ ਦੀ ਰਾਤ ਨੂੰ ਸ਼ਹਿਰ ਵਿਚ 800 ਮੁਲਾਜ਼ਮਾਂ ਨੂੰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਤਾਇਨਾਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੀ. ਸੀ. ਆਰ. ਦਸਤੇ ਨੂੰ ਵੀ ਸ਼ਹਿਰ ਵਿਚ ਪੈਟਰੋਲਿੰਗ ਕਰਨ ਦੇ ਨਾਲ-ਨਾਲ ਸ਼ੱਕੀ ਲੋਕਾਂ ਅਤੇ ਹੁੱਲੜਬਾਜ਼ਾਂ ਦੀ ਨਕੇਲ ਕੱਸਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਘੁੰਮ ਰਹੇ ਏਜੰਟਾਂ ਦੇ ਦਲਾਲ, ਦੁਬਈ ’ਚ ਕੰਮ ਦਿਵਾਉਣ ਬਹਾਨੇ ਗ਼ਰੀਬ ਕੁੜੀਆਂ ਦੀ ਹੋ ਰਹੀ ਦਲਾਲੀ

PunjabKesari

ਸੀ. ਪੀ. ਨੇ ਦੱਸਿਆ ਕਿ 800 ਮੁਲਾਜ਼ਮਾਂ ਦੇ ਨਾਲ-ਨਾਲ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀ ਖ਼ੁਦ ਦੇਰ ਰਾਤ ਤੱਕ ਫੀਲਡ ਵਿਚ ਰਹਿ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। 31 ਦਸੰਬਰ ਦੀ ਰਾਤ ਨੂੰ ਸ਼ਹਿਰ ਵਿਚ ਵਿਸ਼ੇਸ਼ ਰੂਪ ਨਾਲ ਕਈ ਥਾਵਾਂ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਹਿਰ ਦੇ ਮਾਡਲ ਟਾਊਨ ਮਾਰਕੀਟ, ਪੀ. ਪੀ. ਆਰ. ਮਾਰਕੀਟ ਅਤੇ ਨਿਊ ਜਵਾਹਰ ਨਗਰ ਮਾਰਕੀਟ ਨੂੰ ਪੂਰੀ ਤਰ੍ਹਾਂ ਨਾਲ ਸੀਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਡਾਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਨੂੰ ਵੀ ਸੁਰੱਖਿਆ ਪ੍ਰਬੰਧਾਂ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਹ ਖ਼ੁਦ ਵੀ ਰਾਤ ਨੂੰ ਅਚਾਨਕ ਚੈਕਿੰਗ ਲਈ ਫੀਲਡ ਵਿਚ ਨਿਕਲ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਸੀ. ਪੀ. ਨੇ ਕਿਹਾ ਕਿ ਟਰੈਫਿਕ ਪੁਲਸ ਨੂੰ ਵੀ ਵਿਸ਼ੇਸ਼ ਰੂਪ ਨਾਲ ਰਾਤ ਨੂੰ ਨਾਕਿਆਂ ’ਤੇ ਤਾਇਨਾਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਰਾਤ ਨੂੰ ਨਾਈਟ ਕਲੱਬ, ਬੀਅਰ ਬਾਰ ਅਤੇ ਰੈਸਟੋਰੈਂਟ ਮਾਲਕਾਂ ਨੂੰ ਵੀ ਨਿਯਮਾਂ ਅਤੇ ਸਮੇਂ ਦਾ ਪਾਲਣ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

ਉਨ੍ਹਾਂ ਸਾਫ਼ ਕਿਹਾ ਕਿ ਜੇਕਰ ਕੋਈ ਵੀ ਨਿਯਮਾਂ ਦਾ ਉਲੰਘਣ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਸ ਕਮਿਸ਼ਨਰ ਡਾ. ਐੱਸ. ਭੂਪਤੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੇ ਸ਼ਹਿਰ ਵਾਸੀ ਨਵੇਂ ਸਾਲ ਦਾ ਸਵਾਗਤ ਸ਼ਾਂਤਮਈ ਢੰਗ ਨਾਲ ਕਰਨ। ਉਨ੍ਹਾਂ ਸਾਫ਼ ਕਿਹਾ ਕਿ ਲਾਅ ਐਂਡ ਆਰਡਰ ਨੂੰ ਹਰ ਹਾਲਤ ਵਿਚ ਕਾਇਮ ਰੱਖਿਆ ਜਾਵੇਗਾ ਅਤੇ ਉਲੰਘਣ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਜਲੰਧਰ: ਸਰਦੀ ਦੇ ਮੌਸਮ ’ਚ ਨਾਜਾਇਜ਼ ਸ਼ਰਾਬ ਦਾ ਬਾਜ਼ਾਰ ‘ਗਰਮ’, ਸਸਤੀ ਮਿਲ ਰਹੀ ਬੋਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News