ਠੰਡ ’ਤੇ ਭਾਰੀ ਪਈ ਆਸਥਾ, ਨਵੇਂ ਸਾਲ ’ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਪਹੁੰਚੇ ਸ਼ਰਧਾਲੂ (ਤਸਵੀਰਾਂ)

Saturday, Jan 01, 2022 - 10:42 AM (IST)

ਅੰਮ੍ਰਿਤਸਰ ( ਗੁਰਿੰਦਰ ਸਾਗਰ ) - ਕੜਾਕੇ ਦੀ ਠੰਡ ਦੇ ਬਾਵਜੂਦ ਨਵੇਂ ਸਾਲ ਦੇ ਮੌਕੇ ਲੋਕਾਂ ਦੀ ਆਸਥਾ ਘੱਟ ਨਹੀਂ ਹੋਈ। ਨਵੇੇਂ ਸਾਲ ਦੇ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ। ਨਵੇਂ ਸਾਲ ਦੇ ਮੌਕੇ ਸ਼ਰਧਾਲੂਆਂ ਵਲੋਂ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤੇ ਗਏ, ਜਿਸ ਉਪਰੰਤ ਸ਼ਰਧਾਲੂਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਮੱਥਾ ਟੇਕਿਆ ਗਿਆ। ਸ਼ਰਧਾਲੂਆਂ ਵਲੋਂ ਪਰਿਵਾਰ ਦੀ ਸੁੱਖ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ ਗਈ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ

PunjabKesari

ਸਾਲ ਦੇ ਪਹਿਲੇ ਦਿਨ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਆਤਮਿਕ ਬਲ ਪ੍ਰਾਪਤ ਕੀਤਾ ਅਤੇ ਆਤਮਿਕ ਸ਼ਾਂਤੀ ਹਾਸਲ ਕੀਤੀ। ਇਸ ਦੌਰਾਨ ਵੱਡੀ ਗਿਣਤੀ ’ਚ ਜਨਾਨੀਆਂ, ਬੱਚੇ ਅਤੇ ਬਜ਼ੁਰਗ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਮੱਥਾ ਟੇਕਣ ਲਈ ਸਾਲ ਦੇ ਪਹਿਲੇ ਦਿਨ ਆਏ ਸ਼ਰਧਾਲੂਆਂ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਹੋਏ ਸਨ। ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਗੁਰੂ ਘਰ ’ਚ ਹਾਜ਼ਰੀ ਭਰ ਕੇ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ।

ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ

PunjabKesari

ਇਸਦੇ ਨਾਲ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਅਤੇ ਨਵਾਂ ਸਾਲ ਮਨਾਉਣ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਿਆਸਤ ਤੋਂ ਪ੍ਰੇਰਿਤ ਕੋਈ ਵੀ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਇਹ ਜ਼ਰੂਰ ਕਿਹਾ ਕਿ ਦੋ ਹਜ਼ਾਰ 22 ਵਿੱਚ ਕਾਂਗਰਸ ਦੀ ਸਰਕਾਰ ਹੀ ਪੰਜਾਬ ਵਿਚ ਬਣੇਗੀ। 

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ’ਤੇ CM ਚੰਨੀ ਤੇ ਮੰਤਰੀ ਆਸ਼ੂ ਦਾ ਡਬਲ ਅਟੈਕ, ਵਿੰਨ੍ਹੇ ਇਹ ਨਿਸ਼ਾਨੇ

PunjabKesari

PunjabKesari

PunjabKesari


rajwinder kaur

Content Editor

Related News