ਨਵੇਂ ਸਾਲ ''ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਬਾਦਲ ਜੋੜਾ (ਵੀਡੀਓ)
Tuesday, Jan 01, 2019 - 01:28 PM (IST)
ਅੰਮ੍ਰਿਤਸਰ (ਸੁਮਿਤ)— ਨਵੇਂ ਸਾਲ 'ਤੇ ਬਾਦਲ ਪਰਿਵਾਰ ਅੱਜ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਮੌਕੇ 'ਤੇ ਬਿਕਰਮ ਸਿੰਘ ਮਜੀਠੀਆ ਵੀ ਉਨ੍ਹਾਂ ਨਾਲ ਮੌਜੂਦ ਸਨ। ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸੱਜਣ ਕੁਮਾਰ ਨੂੰ ਜੇਲ ਹੋਣਾ ਸਿੱਖ ਕੌਮ ਲਈ ਨਵੇਂ ਸਾਲ ਦਾ ਤੋਹਫਾ ਹੈ। ਉਨ੍ਹਾਂ ਕਿਹਾ ਕਿ ਦੰਗਿਆਂ ਲਈ ਗਾਂਧੀ ਪਰਿਵਾਰ ਪੂਰੀ ਜ਼ਿੰਮੇਵਾਰ ਹੈ। ਇਸ ਲਈ ਉਨ੍ਹਾਂ ਨੂੰ ਵੀ ਸਜ਼ਾ ਮਿਲਣੀ ਚਾਹੀਦੀ ਹੈ।
ਇਸ ਦੌਰਾਨ ਬਿਕਰਮ ਮਜੀਠੀਆ ਨੇ ਨਵੇਂ ਸਾਲ ਦੇ ਵਧਾਈ ਦਿੰਦੇ ਹੋਏ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆਂ। ਉਨ੍ਹਾਂ ਕਿਹਾ ਕਿ ਜੇਕਰ ਮਨਪ੍ਰੀਤ ਬਾਦਲ ਦੀ ਵੋਟ ਜਾਅਲੀ ਭੁਗਤ ਗਈ ਹੈ ਤਾਂ ਆਮ ਜਨਤਾ ਦਾ ਕੀ ਹਾਲ ਹੋਇਆ ਹੋਵੇਗਾ।