ਜੈ ਸਿੰਘ ਵਾਲਾ ਦੇ ਦਵਿੰਦਰ ਦੀ ਨਿਊਜ਼ੀਲੈਂਡ ’ਚ ਮੌਤ

Monday, Feb 15, 2021 - 06:13 PM (IST)

ਜੈ ਸਿੰਘ ਵਾਲਾ ਦੇ ਦਵਿੰਦਰ ਦੀ ਨਿਊਜ਼ੀਲੈਂਡ ’ਚ ਮੌਤ

ਸੰਗਤ ਮੰਡੀ (ਮਨਜੀਤ)- ਪਿੰਡ ਜੈ ਸਿੰਘ ਵਾਲਾ ਵਿਖੇ ਪੰਥਕ ਆਗੂ ਜਥੇਦਾਰ ਸੁਖਮੰਦਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਦਵਿੰਦਰ ਸਿੰਘ (26) ਜੋ ਕਿ ਨਿਊਜ਼ੀਲੈਂਡ ਵਿਚ ਪੜ੍ਹਾਈ ਕਰ ਰਿਹਾ ਸੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦਵਿੰਦਰ ਲੰਬੇ ਸਮੇਂ ਤੋਂ ਨਿਊਜ਼ੀਲੈਂਡ ਵਿਚ ਰਹਿ ਰਿਹਾ ਸੀ, ਜਿਥੇ ਉਹ ਬੀਮਾਰ ਹੋ ਗਿਆ। ਪਰਿਵਾਰ ਨੇ ਇਲਾਜ ਲਈ ਉਸ ਨੂੰ ਆਪਣੇ ਕੋਲ ਭਾਰਤ ਵਾਪਸ ਬੁਲਾ ਲਿਆ। ਅਚਾਨਕ ਦਵਿੰਦਰ ਨੂੰ ਹਸਪਤਾਲ ’ਚ ਦਿਲ ਦਾ ਦੌਰਾ ਪੈ ਗਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਇਕੱਠਿਆਂ ਹੋਇਆ ਮਾਂ-ਧੀ ਦਾ ਸਸਕਾਰ, ਲਾੜੀ ਬਣਾ, ਲਾਲ ਫੁਲਕਾਰੀ ਨਾਲ ਦਿੱਤੀ ਕੁੜੀ ਨੂੰ ਅੰਤਿਮ ਵਿਦਾਈ

ਉਧਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਬਲਵੰਤ ਸਿੰਘ ਨੰਦਗੜ੍ਹ ਅਤੇ ਦਸਤਾਰ ਫੈੱਡਰੇਸ਼ਨ ਦੇ ਪ੍ਰਧਾਨ ਪੰਥਕ ਆਗੂ ਜਥੇਦਾਰ ਪਰਗਟ ਸਿੰਘ ਭੋਡੀਪੁਰਾ ਸਮੇਤ ਇਲਾਕੇ ਦੀਆਂ ਸਮਾਜਿਕ, ਰਾਜਨੀਤਿਕ ਤੇ ਧਰਮਿਕ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।

ਇਹ ਵੀ ਪੜ੍ਹੋ : ਗੜ੍ਹਸ਼ੰਕਰ : ਪਹਿਲਾਂ ਪਾਈ ਵੋਟ, ਫਿਰ ਕੁਝ ਪਲਾਂ ਬਾਅਦ ਹੀ ਹੋ ਗਈ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News