ਨਿਊਜ਼ੀਲੈਂਡ ''ਚ ਤਕਰਾਰ, ਪਿੱਛੋਂ ਬਾਘਾਪੁਰਾਣਾ ''ਚ ਚੱਲੀਆਂ ਗੋਲੀਆਂ, CCTV ''ਚ ਕੈਦ ਹੋਈ ਵਾਰਦਾਤ
Thursday, Oct 15, 2026 - 07:52 PM (IST)
ਮੋਗਾ/ਬਾਘਾਪੁਰਾਣਾ (ਕਸ਼ਿਸ਼ ਸਿੰਗਲਾ) : ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਦੇ ਨੇੜਲੇ ਪਿੰਡ ਬੁੱਧ ਸਿੰਘ ਵਾਲਾ ਵਿਖੇ ਇਕ ਨੌਜਵਾਨ ਵੱਲੋਂ ਇਕ ਘਰ ਦੇ ਬਾਹਰ 12 ਬੋਰ ਨਾਲ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਅਨੁਸਾਰ ਘਟਨਾ ਕਰੀਬ 1:30 ਵਜੇ ਦੀ ਹੈ। ਫਾਇਰਿੰਗ ਦੀ ਘਟਨਾ ਤੋਂ ਬਾਅਦ ਪਿੰਡ ਵਿਚ ਸਹਿਮ ਦਾ ਮਾਹੌਲ ਬਣ ਗਿਆ। ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਘਾਪੁਰਾਣਾ ਦੇ ਡੀਐੱਸਪੀ ਨੇ ਦੱਸਿਆ ਕਿ ਪੁਲਸ ਨੂੰ 112 ਨੰਬਰ ’ਤੇ ਫਾਇਰਿੰਗ ਦੀ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਰਣਧੀਰ ਸਿੰਘ ਦੇ ਘਰ ਦੇ ਬਾਹਰ ਉਸ ਦੇ ਸਾਲੇ ਦੇ ਲੜਕੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਕੋਟਲਾ ਵੱਲੋਂ 12 ਬੋਰ ਨਾਲ ਫਾਇਰਿੰਗ ਕੀਤੀ ਗਈ। ਇਹ ਵਾਰਦਾਤ ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਵੀ ਕੈਦ ਹੋਈ ਹੈ।
ਇਹ ਵੀ ਪੜ੍ਹੋ : ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ ਲੈ ਕੇ ਵੱਡਾ ਖ਼ੁਲਾਸਾ
ਡੀਐੱਸਪੀ ਅਨੁਸਾਰ ਦੋਵੇਂ ਧਿਰਾਂ ਆਪਸ ਵਿਚ ਰਿਸ਼ਤੇਦਾਰ ਹਨ। ਮੁੱਢਲੀ ਜਾਣਕਾਰੀ ਮੁਤਾਬਕ ਪਰਿਵਾਰਕ ਮੈਂਬਰਾਂ ਦੇ ਵਿਦੇਸ਼, ਨਿਊਜ਼ੀਲੈਂਡ ਵਿਚ ਰਹਿਣ ਦੌਰਾਨ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਣ ਦੀ ਗੱਲ ਸਾਹਮਣੇ ਆਈ ਹੈ। ਹਾਲਾਂਕਿ ਫਾਇਰਿੰਗ ਕਰਨ ਪਿੱਛੇ ਅਸਲ ਕਾਰਨ ਕੀ ਸੀ ਅਤੇ ਕੀ ਦੋਵਾਂ ਧਿਰਾਂ ਵਿਚਕਾਰ ਪਹਿਲਾਂ ਤੋਂ ਕੋਈ ਵਿਵਾਦ ਚੱਲ ਰਿਹਾ ਸੀ, ਇਸ ਬਾਰੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਡੀਐੱਸਪੀ ਨੇ ਦੱਸਿਆ ਕਿ ਜਾਂਚ ਪੂਰੀ ਕਰਕੇ ਮੁਲਜ਼ਮ ਨੂੰ ਕਾਬੂ ਕਰਨ ਲਈ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਾਇਰਿੰਗ ਦੀ ਘਟਨਾ ਸਬੰਧੀ ਹੋਰ ਤੱਥ ਜਾਂਚ ਤੋਂ ਬਾਅਦ ਸਾਹਮਣੇ ਆਉਣਗੇ।
ਇਹ ਵੀ ਪੜ੍ਹੋ : ਭਿਆਨਕ ਹਾਦਸੇ ਦੌਰਾਨ ਪੰਜਾਬ ਪੁਲਸ ਦੇ ਥਾਣੇਦਾਰ ਗੁਰਦੇਵ ਸਿੰਘ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
