ਨਿਊਜ਼ੀਲੈਂਡ ਵਿਖੇ ਨਗਰ ਕੀਰਤਨਾਂ ’ਚ ਵਿਘਨ ਚਿੰਤਾਜਨਕ, ਵਿਦੇਸ਼ ਮੰਤਰੀ ਦੇਣ ਦਖ਼ਲ: ਸੁਖਬੀਰ

Monday, Jan 12, 2026 - 08:13 AM (IST)

ਨਿਊਜ਼ੀਲੈਂਡ ਵਿਖੇ ਨਗਰ ਕੀਰਤਨਾਂ ’ਚ ਵਿਘਨ ਚਿੰਤਾਜਨਕ, ਵਿਦੇਸ਼ ਮੰਤਰੀ ਦੇਣ ਦਖ਼ਲ: ਸੁਖਬੀਰ

ਚੰਡੀਗੜ੍ਹ (ਅੰਕੁਰ) - ਨਿਊਜ਼ੀਲੈਂਡ ’ਚ ਨਗਰ ਕੀਰਤਨਾਂ ਦੌਰਾਨ ਵਾਰ-ਵਾਰ ਪੈਦਾ ਹੋ ਰਹੀਆਂ ਰੁਕਾਵਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਹਿਰੀ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਕੌਮ ਦੀ ਧਾਰਮਿਕ ਆਜ਼ਾਦੀ ’ਤੇ ਸਿੱਧਾ ਹਮਲਾ ਹਨ, ਜੋ ਕਿਸੇ ਵੀ ਸੱਭਿਆਚਾਰਕ ਅਤੇ ਲੋਕਤੰਤਰੀ ਦੇਸ਼ ਲਈ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਿੱਖ ਧਰਮ ਦੀ ਇਕ ਪਵਿੱਤਰ ਤੇ ਸ਼ਾਂਤਮਈ ਧਾਰਮਿਕ ਪਰੰਪਰਾ ਹੈ, ਜੋ ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਲੰਬੀਆ ’ਚ ਜਹਾਜ਼ ਕ੍ਰੈਸ਼, ਪ੍ਰਸਿੱਧ ਗਾਇਕ ਸਣੇ 7 ਦੀ ਮੌਤ

ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਹਮੇਸ਼ਾ ‘ਸਰਬੱਤ ਦੇ ਭਲੇ’ ਦੀ ਅਰਦਾਸ ਕਰਦਾ ਆਇਆ ਹੈ ਅਤੇ ਇਨ੍ਹਾਂ ਸੰਵੇਦਨਸ਼ੀਲ ਮੌਕਿਆਂ ’ਤੇ ਵੀ ਸਿੱਖਾਂ ਨੇ ਮਿਸਾਲੀ ਸ਼ਾਂਤੀ ਅਤੇ ਸੰਜਮ ਦਾ ਪ੍ਰਦਰਸ਼ਨ ਕੀਤਾ ਹੈ। ਵਾਰ-ਵਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਸਿਰਫ਼ ਦੁਖਦਾਇਕ ਹੀ ਨਹੀਂ, ਸਗੋਂ ਵਿਦੇਸ਼ਾਂ ’ਚ ਵਸਦੇ ਸਿੱਖਾਂ ਦੀ ਸੁਰੱਖਿਆ ਅਤੇ ਧਾਰਮਿਕ ਅਧਿਕਾਰਾਂ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਨੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਇਹ ਮਾਮਲਾ ਨਿਊਜ਼ੀਲੈਂਡ ਸਰਕਾਰ ਸਾਹਮਣੇ ਤੁਰੰਤ ਕੂਟਨੀਤਕ ਪੱਧਰ ’ਤੇ ਉਠਾਉਣ ਤਾਂ ਜੋ ਸਿੱਖ ਕੌਮ ਦੀ ਧਾਰਮਿਕ ਆਜ਼ਾਦੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਨੂੰ ਮਿਲਣਗੇ 3-3 ਹਜ਼ਾਰ ਰੁਪਏ ਨਕਦ, ਸੂਬਾ ਸਰਕਾਰ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News