ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

Sunday, Apr 19, 2026 - 02:17 PM (IST)

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ(ਸਰਬਜੀਤ)- ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ ਸਿੱਖ ਸੰਗਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਨਿਊਜ਼ੀਲੈਂਡ ਵਿੱਚ ਵੱਸਦੇ ਸਿੱਖ ਭਾਈਚਾਰੇ ਅਤੇ ਹੋਰ ਭਾਈਚਾਰਿਆਂ ਅੰਦਰ ਆਪਸੀ ਸਾਂਝ ਅਤੇ ਇਤਫ਼ਾਕ ਸਬੰਧੀ ਵਿਚਾਰਾਂ ਹੋਈਆਂ। ਉਨ੍ਹਾਂ ਨਿਊਜ਼ੀਲੈਂਡ ਅੰਦਰ ਸਿੱਖਾਂ ਵੱਲੋਂ ਇੱਥੋਂ ਦੇ ਵਿਕਾਸ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਵੀ ਵਿਚਾਰ ਕੀਤੇ।

ਇਹ ਵੀ ਪੜ੍ਹੋ- ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਸਰਕਾਰ ਵੱਲੋਂ ਸਿੱਖਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮਾਨਤਾ ਅਤੇ ਮਾਣ ਸਨਮਾਨ ਦੇਣ ਲਈ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦਾ ਧੰਨਵਾਦ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਲਕਸਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਦਾ ਸੱਦਾ ਦਿੱਤਾ ਜਿਸ ਨੂੰ ਉਨ੍ਹਾਂ ਖੁਸ਼ੀ ਨਾਲ ਪ੍ਰਵਾਨ ਕੀਤਾ। ਮੁਲਾਕਾਤ ਦੌਰਾਨ ਜਥੇਦਾਰ ਗੜਗੱਜ ਨੇ ਪ੍ਰਧਾਨ ਮੰਤਰੀ ਲਕਸਨ ਨੂੰ ਤੋਹਫੇ ਵਜੋਂ ਇੱਕ ਮਾਡਲ ਦਿੱਤਾ ਗਿਆ ਅਤੇ ਪ੍ਰਧਾਨ ਮੰਤਰੀ ਨੇ ਵੀ ਜਥੇਦਾਰ ਗੜਗੱਜ ਨੂੰ ਤੋਹਫੇ ਵਿੱਚ ਘੜੀ ਦਿੱਤੀ।

PunjabKesari

ਇਹ ਵੀ ਪੜ੍ਹੋ- ਪੰਜਾਬ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਇਸ ਮੌਕੇ ਟਾਕਾਨੀਨੀ ਦੀ ਸੰਸਦ ਮੈਂਬਰ ਰੀਮਾ ਨਾਕ੍ਹਲੇ, ਸੈਂਟਰਲ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਬੁਲਾਰੇ ਦਲਜੀਤ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਮੀਡੀਆ ਸਲਾਹਕਾਰ ਜਸਕਰਨ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shivani Bassan

Content Editor

Related News