ਨਿਊਜ਼ੀਲੈਂਡ ਤੋਂ ਆ ਰਹੇ ਪੰਜਾਬੀ ਨੌਜਵਾਨ ਦੀ ਰਸਤੇ 'ਚ ਨਿਕਲੀ ਜਾਨ
Thursday, Jul 12, 2018 - 07:57 PM (IST)

ਕੋਟਕਪੂਰਾ,(ਨਰਿੰਦਰ)— ਸਥਾਨਕ ਸ਼ਹਿਰ ਦੇ ਮੋਗਾ ਰੋਡ ਸਥਿਤ ਪਿੰਡ ਕੋਠੇ ਥੇਹ ਵਾਲਾ ਦੇ ਜੰਮਪਲ 25 ਸਾਲਾ ਨੌਜਵਾਨ ਬੇਅੰਤ ਸਿੰਘ ਪੁੱਤਰ ਅੰਗਰੇਜ਼ ਸਿੰਘ ਦੀ ਨਿਊਜ਼ੀਲੈਂਡ ਤੋਂ ਵਾਪਸ ਆਉਂਦਿਆਂ ਰਸਤੇ 'ਚ ਹੀ ਜਾਨ ਨਿਕਲ ਗਈ। ਨਿਊਜ਼ੀਲੈਂਡ ਤੋਂ ਜਹਾਜ਼ ਰਾਹੀਂ ਦਿੱਲੀ ਵਾਪਸ ਆਉਂਦਿਆਂ ਰਸਤੇ 'ਚ ਹੀ ਆਸਟ੍ਰੇਲੀਆ ਏਅਰਲਾਈਨਜ਼ 'ਤੇ ਅਚਾਨਕ ਬੇਅੰਤ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਕਰੀਬ 3 ਸਾਲ ਪਹਿਲਾਂ ਉਹ ਸਪਾਊਸ ਵੀਜ਼ੇ 'ਤੇ ਨਿਊਜ਼ੀਲੈਂਡ ਗਿਆ ਸੀ। ਉਸ ਦੀ ਮੌਤ ਦੀ ਸੂਚਨਾ ਜਹਾਜ਼ 'ਚ ਸਫ਼ਰ ਕਰ ਰਹੇ ਵਿਅਕਤੀਆਂ ਅਤੇ ਸਰਕਾਰੀ ਅਮਲੇ ਦੁਆਰਾ ਉਸ ਦੇ ਪਰਿਵਾਰਕ ਮੈਂਬਰਾਂ ਤੱਕ ਪਹੁੰਚਾਈ ਗਈ। ਮ੍ਰਿਤਕ ਨੌਜਵਾਨ ਦੀ ਵੱਡੀ ਭੈਣ ਵੀ ਨਿਊਜ਼ੀਲੈਂਡ ਵਿਖੇ ਹੀ ਸਟੱਡੀ ਬੇਸ 'ਤੇ ਗਈ ਹੋਈ ਹੈ। ਨੌਜਵਾਨ ਦੀ ਮੌਤ ਦੀ ਖਬਰ ਬਾਰੇ ਪਤਾ ਲੱਗਦਿਆਂ ਹੀ ਪਰਿਵਾਰ ਅਤੇ ਪਿੰਡ 'ਚ ਸੋਗ ਦਾ ਮਾਹੌਲ ਬਣ ਗਿਆ।