ਰਾਜਾਸਾਂਸੀ ’ਚ ਸ਼ਰਮਸਾਰ ਘਟਨਾ: ਨਵਜਨਮੀ ਬੱਚੀ ਦਾ ਕਤਲ ਕਰ ਨਾਲੀ ’ਚ ਸੁੱਟਿਆ, ਫੈਲੀ ਸਨਸਨੀ

03/31/2022 11:50:04 AM

ਰਾਜਾਸਾਂਸੀ (ਰਾਜਵਿੰਦਰ) - ਸਥਾਨਕ ਕਸਬਾ ਰਾਜਾਸਾਂਸੀ ਦੀ ਵਾਰਡ ਨੰ-13 ’ਚ ਕਿਸੇ ਕਲਯੁੱਗੀ ਮਾਂ ਵੱਲੋਂ ਭਰੂਣ ਹੱਤਿਆ ਕਰ ਕੇ ਨਵ ਜੰਮੀ ਬੱਚੀ ਨੂੰ ਨਾਲੇ ਵਿਚ ਸੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਮ੍ਰਿਤਕ ਬੱਚੀ ਦੇ ਸਰੀਰ ਨੂੰ ਕੀੜੇ ਚਿੰਬੜੇ ਹੋਏ ਸਨ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਲਿਵ-ਇਨ ਰਿਲੇਸ਼ਨ ’ਚ ਰਹਿ ਰਹੀ ਜਨਾਨੀ ਦਾ ਸਾਥੀ ਵਲੋਂ ਕਤਲ

ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਯਸ਼ਪਾਲ ਸਿੰਘ ਪੁੱਤਰ ਬਿਸ਼ੰਬਰ ਲਾਲ ਵਾਸੀ ਰਾਜਾਸਾਂਸੀ ਨੇ ਦੱਸਿਆ ਕਿ ਮੈਂ ਸਵੇਰੇ 9 ਵਜੇ ਬਾਹਰ ਜਦੋਂ ਨਾਲੀ ਦੀ ਸਫ਼ਾਈ ਕਰ ਰਿਹਾ ਸੀ ਤਾਂ ਪੁਲੀ ਹੇਠੋਂ ਮੈਨੂੰ ਇਕ ਭਰੂਣ ਮਿਲਿਆ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਵੱਲੋਂ ਘਟਨਾ ਵਾਲੀ ਜਗ੍ਹਾ ’ਤੇ ਪਹੁੰਚ ਕੇ ਮੌਕੇ ਦਾ ਜਾਇਜ਼ਾ ਲਿਆ ਗਿਆ। ਪੁਲਸ ਨੇ ਉਕਤ ਵਿਅਕਤੀ ਦੇ ਬਿਆਨਾਂ ’ਤੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਹੈ। ਇਸ ਭਰੂਣ ਬੱਚੀ ਦੀ ਉਮਰ ਕਰੀਬ 5-6 ਮਹੀਨੇ ਦੀ ਲੱਗਦੀ ਹੈ।

ਪੜ੍ਹੋ ਇਹ ਵੀ ਖ਼ਬਰ -  CM ਭਗਵੰਤ ਮਾਨ ਵੱਲੋਂ ਜਾਰੀ ਨੰਬਰ 'ਤੇ ਗੁਰਦਾਸਪੁਰ ਜ਼ਿਲ੍ਹੇ 'ਚੋਂ ਆਈ ਪਹਿਲੀ ਸ਼ਿਕਾਇਤ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


rajwinder kaur

Content Editor

Related News