ਸ਼ਰਮਨਾਕ : ਲੁਧਿਆਣਾ 'ਚ ਮਿਲੀ ਨਵਜਨਮੇ ਬੱਚੇ ਦੀ ਲਾਸ਼, ਸਰੀਰ 'ਤੇ ਰੇਂਗ ਰਹੇ ਸਨ ਕੀੜੇ

Saturday, Aug 14, 2021 - 03:58 PM (IST)

ਸ਼ਰਮਨਾਕ : ਲੁਧਿਆਣਾ 'ਚ ਮਿਲੀ ਨਵਜਨਮੇ ਬੱਚੇ ਦੀ ਲਾਸ਼, ਸਰੀਰ 'ਤੇ ਰੇਂਗ ਰਹੇ ਸਨ ਕੀੜੇ

ਲੁਧਿਆਣਾ (ਮੁਨੀਸ਼) : ਸ਼ਹਿਰ 'ਚ ਘੰਟਾ ਘਰ ਨੇੜੇ ਸ਼ਨੀਵਾਰ ਸਵੇਰੇ ਇਕ ਨਵਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਇਸ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੇ ਇੰਸਪੈਕਟਰ ਹਰਜੀਤ ਸਿੰਘ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ। ਪੁਲਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਹੋਏ ਨਵਜਨਮੇ ਬੱਚੇ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਅਤੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ਸਟੇਟ ਟਰਾਂਸਪੋਰਟ ਕਮਿਸ਼ਨਰ ਨੇ 'ਵਾਹਨਾਂ' ਨੂੰ ਲੈ ਕੇ ਜਾਰੀ ਕੀਤੇ ਹੁਕਮ, ਪੜ੍ਹੋ ਪੂਰੀ ਖ਼ਬਰ

ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਕਿਸੇ ਰਾਹਗੀਰ ਨੇ ਪੁਲਸ ਨੂੰ ਫੋਨ 'ਤੇ ਸੂਚਨਾ ਦਿੱਤੀ ਸੀ ਕਿ ਐਲੀਵੇਟਿਡ ਰੋਡ ਨੇੜੇ ਬਣੇ ਬਾਥਰੂਮ ਪਿੱਛੇ ਨਵਜਨਮੇ ਬੱਚੇ ਦੀ ਲਾਸ਼ ਪਈ ਹੈ, ਜਿਸ 'ਤੇ ਕੀੜੇ ਰੇਂਗ ਰਹੇ ਸਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਰੱਦ ਹੋਣਗੇ 25 ਸਾਲ ਪੁਰਾਣੇ 'ਬਿਜਲੀ ਸਮਝੌਤੇ', ਕਮਿਸ਼ਨ ਨੇ ਦਿੱਤੀ ਮਨਜ਼ੂਰੀ

ਮੌਕੇ 'ਤੇ ਜਾਂਚ ਦੌਰਾਨ ਪਤਾ ਲੱਗਿਆ ਕਿ ਕਿਸੇ ਨੇ 3-4 ਦਿਨ ਦਾ ਬੱਚਾ ਸੁੱਟਿਆ ਹੋਇਆ ਸੀ, ਜਿਸ ਦੀ ਮੌਤ ਹੋ ਚੁੱਕੀ ਸੀ। ਫਿਲਹਾਲ ਪੁਲਸ ਆਸ-ਪਾਸ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲਣ 'ਚ ਲੱਗੀ ਹੋਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News