ਹਾਜੀਮਾਜਰਾ ''ਚ ਮਮਤਾ ਸ਼ਰਮਸਾਰ, ਗੰਦੇ ਨਾਲੇ ''ਚੋਂ ਮਿਲੀ ਮ੍ਰਿਤਕ ਨਵਜੰਮੀ ਬੱਚੀ

Saturday, May 29, 2021 - 09:15 AM (IST)

ਪਟਿਆਲਾ (ਬਲਜਿੰਦਰ) : ਥਾਣਾ ਪਸਿਆਣਾ ਅਧੀਨ ਪੈਂਦੇ ਪਿੰਡ ਹਾਜੀਮਾਜਰਾ ਵਿਖੇ ਮਮਤਾ ਉਸ ਸਮੇਂ ਸ਼ਰਮਸ਼ਾਰ ਹੋ ਗਈ, ਜਦੋਂ ਪਿੰਡ ਦੇ ਗੰਦੇ ਨਾਲੇ ਕੋਲ ਨਵਜੰਮੀ ਬੱਚੀ ਦੀ ਲਾਸ਼ ਬਰਾਮਦ ਹੋਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਪਸਿਆਣਾ ਦੀ ਪੁਲਸ ਪਾਰਟੀ ਪਹੁੰਚ ਗਈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਗਰਮੀ ਦਿਖਾ ਰਹੀ ਪੂਰੇ ਰੰਗ, 'ਲੂ' ਨਾਲ ਝੁਲਸਣ ਲੱਗੇ ਲੋਕ

ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਪਹਿਲਾਂ ਉਸ ਦਾ ਸਰਕਾਰੀ ਰਾਜਿੰਦਰਾ ਹਸਪਤਾਲ ’ਚ ਪੋਸਟਮਾਰਟਮ ਕਰਵਾਇਆ ਅਤੇ ਫਿਰ ਧਾਰਮਿਕ ਰੀਤੀ-ਰਿਵਾਜਾਂ ਮੁਤਾਬਕ ਪਿੰਡ ’ਚ ਹੀ ਦਫਨਾ ਦਿੱਤਾ ਗਿਆ। ਪੁਲਸ ਨੇ ਇਸ ਮਾਮਲੇ ’ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਇਕ ਹੋਰ ਬਗਾਵਤ ਲਈ ਬੈਠਕਾਂ ਸ਼ੁਰੂ, ਕਈ ਆਗੂ ਹੋਏ ਖ਼ਫਾ

ਇਸ ਦੀ ਪੁਸ਼ਟੀ ਕਰਦਿਆਂ ਏ. ਐੱਸ. ਆਈ. ਬਲਜੀਤ ਸਿੰਘ ਨੇ ਕਿਹਾ ਕਿ ਮਾਮਲਾ ਕਾਫੀ ਗੰਭੀਰ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਸਰਕਾਰੀ ਅਤੇ ਸਮਾਜ-ਸੇਵੀ ਸੰਗਠਨਾਂ ਦੇ ਤਮਾਮ ਯਤਨਾਂ ਦੇ ਬਾਵਜੂਦ ਅਜੇ ਤੱਕ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News