ਔਰਤ ਨੇ ਐਂਬੂਲੈਂਸ ’ਚ ਹੀ ਦਿੱਤਾ ਬੱਚੇ ਨੂੰ ਜਨਮ, ਕੁਝ ਸਮੇਂ ਬਾਅਦ ਨਵਜੰਮੇ ਨੇ ਤੋੜਿਆ ਦਮ

Tuesday, May 09, 2023 - 11:20 PM (IST)

ਫਤਿਹਗੜ੍ਹ ਸਾਹਿਬ (ਜਗਦੇਵ ਸਿੰਘ) : ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਤੋਂ ਸਰਕਾਰੀ ਹਸਪਤਾਲ ਚੰਡੀਗੜ੍ਹ ਲਈ ਰੈਫਰ ਕੀਤੀ ਗਰਭਵਤੀ ਔਰਤ ਨੇ ਰਸਤੇ ਵਿੱਚ 108 ਐਂਬੂਲੈਂਸ ਵਿੱਚ ਲੜਕੇ ਨੂੰ  ਜਨਮ ਦਿੱਤਾ ਪਰ ਨਵਜੰਮੇ ਬੱਚੇ ਦੀ ਥੋੜ੍ਹੇ ਸਮੇਂ ਬਾਅਦ ਐਂਬੂਲੈਂਸ 'ਚ ਹੀ ਮੌਤ ਹੋ ਗਈ, ਜਦੋਂਕਿ ਐਂਬੂਲੈਂਸ ਵਾਪਸ ਸਿਵਲ ਹਸਪਤਾਲ ਆਈ ਤੇ ਔਰਤ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਔਰਤ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਸਿਹਤ ਪ੍ਰਣਾਲੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਬੁਨਿਆਦੀ ਸਹੂਲਤਾਂ ਨਾ ਮਿਲਣ ਕਾਰਨ ਲੋਕਾਂ ਨੂੰ ਆਪਣੀਆਂ ਕੀਮਤੀ ਜਾਨਾਂ ਤੋਂ ਵੀ ਹੱਥ ਧੋਣੇ ਪੈ ਰਹੇ ਹਨ।

ਇਹ ਵੀ ਪੜ੍ਹੋ : ਛੁੱਟੀ ਆਏ ਫ਼ੌਜੀ ਨਾਲ ਵਾਪਰਿਆ ਹਾਦਸਾ, ਨਹਿਰ ’ਚ ਡਿੱਗਣ ਕਾਰਨ ਤੋੜਿਆ ਦਮ

ਪੀੜਤ ਔਰਤ ਦਿਲਪ੍ਰੀਤ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਵਾਸੀ ਗੋਪਾਲ ਕੋਟਲਾ ਨੇ ਦੱਸਿਆ ਕਿ ਉਸ ਦੀ ਪਤਨੀ ਜੋ ਗਰਭਵਤੀ ਸੀ, ਦੇ ਦਰਦ ਹੋਣ ਲੱਗੀ ਅਤੇ ਉਹ ਬਾਅਦ ਦੁਪਹਿਰ ਉਸ ਨੂੰ ਸਿਵਲ ਹਸਪਤਾਲ ਲੈ ਆਇਆ। ਮੌਕੇ 'ਤੇ ਮੌਜੂਦ ਡਾਕਟਰਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਚੰਡੀਗੜ੍ਹ ਰੈਫਰ ਕਰ ਦਿੱਤਾ, ਜਦੋਂ ਉਹ ਐਂਬੂਲੈਂਸ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਨੇੜੇ ਪਹੁੰਚੀ ਤਾਂ ਔਰਤ ਨੇ ਬੱਚੇ ਨੂੰ ਜਨਮ ਦੇ ਦਿੱਤਾ ਪਰ ਕੁਝ ਸਮੇਂ ਬਾਅਦ ਹੀ ਨਵਜੰਮੇ ਬੱਚੇ ਦੀ ਮੌਤ ਹੋ ਗਈ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਬੋਲਣ ਦੀ ਇਜਾਜ਼ਤ ਨਾ ਮਿਲੀ ਤਾਂ ਨੇਪਾਲੀ MP ਨੇ ਸੰਸਦ ’ਚ ਹੀ ਉਤਾਰ ਦਿੱਤੇ ਕੱਪੜੇ

ਇਸ ਸਬੰਧੀ ਜਦੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਕਤ ਮਰੀਜ਼ ਆਉਣ ਤੋਂ ਪਹਿਲਾਂ ਬੱਸੀ ਹਸਪਤਾਲ 'ਚੋਂ ਰੈਫਰ ਹੋ ਕੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਆਈ ਸੀ ਤੇ ਬੱਚੇ ਦਾ ਭਾਰ ਘੱਟ ਹੋਣ 'ਤੇ ਉਸ ਨੂੰ ਚੰਡੀਗੜ੍ਹ ਰੈਫਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News