ਜਲੰਧਰ: ਨਵੇਂ ਨਿਯੁਕਤ ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਸੰਭਾਲਿਆ ਚਾਰਜ

06/03/2022 1:18:09 PM

ਜਲੰਧਰ (ਸੁਧੀਰ)– ਪੰਜਾਬ ਪੁਲਸ ਵਿਚ ਲਗਭਗ 32 ਸਾਲ ਤੱਕ ਸੇਵਾਵਾਂ ਦੇਣ ਵਾਲੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਦੀ 31 ਮਈ ਨੂੰ ਰਿਟਾਇਰਮੈਂਟ ਤੋਂ ਬਾਅਦ ਪੰਜਾਬ ਸਰਕਾਰ ਨੇ ਜਲੰਧਰ ਦੇ ਪੁਲਸ ਕਮਿਸ਼ਨਰ ਦੀ ਕਮਾਨ ਆਈ. ਪੀ. ਐੱਸ. ਗੁਰਸ਼ਰਨ ਸਿੰਘ ਸੰਧੂ ਨੂੰ ਸੌਂਪੀ ਹੈ। ਗੁਰਸ਼ਰਨ ਸਿੰਘ ਨੇ ਵੀਰਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ, ਜਿਸ ਤੋਂ ਬਾਅਦ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।


ਨਵ-ਨਿਯੁਕਤ ਪੁਲਸ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸ਼ਹਿਰ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨੂੰ ਘੱਲੂਘਾਰਾ ਦਿਵਸ ਸਬੰਧੀ ਲਾਅ ਐਂਡ ਆਰਡਰ ਮੇਨਟੇਨ ਰੱਖਣ ਅਤੇ ਸ਼ੱਕੀ ਲੋਕਾਂ ਦੀ ਨਕੇਲ ਕੱਸਣ ਦੇ ਹੁਕਮ ਜਾਰੀ ਕੀਤੇ।

ਇਹ ਵੀ ਪੜ੍ਹੋ: ਨਸ਼ੇ ਨੇ ਉਜਾੜ ਦਿੱਤਾ ਘਰ, ਗੋਰਾਇਆ ਦੇ ਪਿੰਡ ਧਲੇਤਾ 'ਚ ਓਵਰਡੋਜ਼ ਨਾਲ ਨੌਜਵਾਨ ਦੀ ਮੌਤ


ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਪੈਂਡਿੰਗ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਾ ਸਮੱਗਲਰਾਂ ਦੀ ਨਕੇਲ ਕੱਸਣ ਦੇ ਵੀ ਨਿਰਦੇਸ਼ ਦਿੱਤੇ। ਇਸ ਮੌਕੇ ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ, ਡੀ. ਸੀ. ਪੀ. ਜਗਮੋਹਨ ਸਿੰਘ, ਡੀ. ਸੀ. ਪੀ. ਅੰਕੁਰ ਗੁਪਤਾ, ਏ. ਡੀ. ਸੀ. ਪੀ. ਸਿਟੀ-1 ਸੁਹੇਲ ਮੀਰ ਸਮੇਤ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ: ਘਾਤਕ ਹਥਿਆਰਾਂ ਦਾ ਗੜ੍ਹ ਬਣ ਰਿਹਾ ਪੰਜਾਬ, ਪਾਕਿਸਤਾਨ ਤੋਂ ਡਰੋਨ ਜ਼ਰੀਏ ਪਹੁੰਚ ਰਹੇ ਹਥਿਆਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri