ਕਲਯੁਗੀ ਮਾਂ ਦਾ ਸ਼ਰਮਨਾਕ ਕਾਰਾ, ਨਵਜਾਤ ਬੱਚੇ ਨੂੰ ਕੂੜੇ ਦੇ ਢੇਰ 'ਤੇ ਸੁੱਟਿਆ

Saturday, Mar 11, 2023 - 09:35 AM (IST)

ਕਲਯੁਗੀ ਮਾਂ ਦਾ ਸ਼ਰਮਨਾਕ ਕਾਰਾ, ਨਵਜਾਤ ਬੱਚੇ ਨੂੰ ਕੂੜੇ ਦੇ ਢੇਰ 'ਤੇ ਸੁੱਟਿਆ

ਰਾਹੋਂ (ਪ੍ਰਭਾਕਰ) : ਇੱਥੇ ਇਕ ਕਲਯੁਗੀ ਮਾਂ ਵੱਲੋਂ ਮੁਹੱਲਾ ਖੋਸਲਾ ’ਚ ਨਵਜਾਤ ਬੱਚੇ ਨੂੰ ਕੂੜੇ ਦੇ ਢੇਰ 'ਤੇ ਸੁੱਟਣ ਦੀ ਖ਼ਬਰ ਪ੍ਰਾਪਤ ਹੋਈ ਹੈ। ਥਾਣਾ ਰਾਹੋਂ ਦੇ ਐੱਸ. ਐੱਚ. ਓ. ਰਾਜੀਵ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਗਰ ਕੌਂਸਲ ਦੇ ਮੀਤ ਪ੍ਰਧਾਨ ਮਹਿੰਦਰ ਪਾਲ ਨੇ ਥਾਣਾ ਰਾਹੋਂ ਵਿਖੇ ਬਿਆਨ ਦਰਜ ਕਰਵਾਏ ਕਿ ਉਹ ਬੀਤੀ ਸਵੇਰੇ 7.15 ਵਜੇ ਆਪਣੇ ਘਰ ਤੋਂ ਪੀਰਾਂ ਦੇ ਦਰਬਾਰ ’ਤੇ ਜਾ ਰਹੇ ਸੀ ਕਿ ਅਚਾਨਕ ਉਨ੍ਹਾਂ ਦਾ ਧਿਆਨ ਸੜਕ ਦੇ ਕਿਨਾਰੇ ਕੂੜੇ ਦੇ ਢੇਰ ਕੋਲ ਪਏ ਇਕ ਨਵਜਾਤ ਬੱਚੇ 'ਤੇ ਚਲਾ ਗਿਆ, ਜੋ ਕਿ ਕੱਪੜੇ ’ਚ ਢੱਕਿਆ ਹੋਇਆ ਸੀ।

ਇਹ ਵੀ ਪੜ੍ਹੋ : ਸਾਬਕਾ ਮੰਤਰੀ ਬ੍ਰਹਮ ਮੋਹਿੰਦਰਾ ਤੇ ਭਰਤ ਇੰਦਰ ਸਿੰਘ ਚਹਿਲ ਵਿਜੀਲੈਂਸ ਦੇ ਸਾਹਮਣੇ ਨਹੀਂ ਹੋਏ ਪੇਸ਼

ਇਸ ਦੀ ਸੂਚਨਾ ਉਨ੍ਹਾਂ ਨੇ ਥਾਣਾ ਰਾਹੋਂ ਨੂੰ ਦਿੱਤੀ। ਸੂਚਨਾ ਮਿਲਦੇ ਹੀ ਏ. ਐੱਸ. ਆਈ. ਰਛਪਾਲ ਸਿੰਘ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ ਜਿਨ੍ਹਾਂ ਨੇ ਲੋਕਾਂ ਦੀ ਹਾਜ਼ਰੀ ’ਚ ਬੱਚੇ ਨੂੰ ਦੇਖਿਆ ਤਾਂ ਬੱਚਾ ਮਰ ਚੁੱਕਾ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਇਨ੍ਹਾਂ ਤਾਰੀਖ਼ਾਂ ਨੂੰ ਹੋਵੇਗੀ G-20 ਮੀਟਿੰਗ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਅਹਿਮ ਫ਼ੈਸਲਾ

ਬੱਚੇ ਦੀ ਲਾਸ਼ ਨੂੰ ਚੁੱਕ ਕੇ ਪੋਸਟਮਾਰਟਮ ਲਈ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਇੰਸਪੈਕਟਰ ਰਾਜੀਵ ਸ਼ਰਮਾ ਨੇ ਇਹ ਵੀ ਦੱਸਿਆ ਕਿ ਮਹਿੰਦਰ ਪਾਲ ਦੇ ਬਿਆਨਾਂ ’ਤੇ ਥਾਣਾ ਰਾਹੋਂ ’ਚ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News