ਸਹੁਰਿਆਂ ਤੋਂ ਤੰਗ ਆਈ ਨਵੀਂ ਵਿਆਹੀ ਵਕੀਲ ਨੂੰਹ ਨੇ ਲਿਆ ਫ਼ਾਹਾ, ਰੂਹ ਝੰਜੋੜ ਕੇ ਰੱਖ ਦੇਵੇਗੀ ਇਹ ਵੀਡੀਓ

Wednesday, Sep 13, 2023 - 12:06 PM (IST)

ਸਹੁਰਿਆਂ ਤੋਂ ਤੰਗ ਆਈ ਨਵੀਂ ਵਿਆਹੀ ਵਕੀਲ ਨੂੰਹ ਨੇ ਲਿਆ ਫ਼ਾਹਾ, ਰੂਹ ਝੰਜੋੜ ਕੇ ਰੱਖ ਦੇਵੇਗੀ ਇਹ ਵੀਡੀਓ

ਅੰਮ੍ਰਿਤਸਰ : ਅੰਮ੍ਰਿਤਸਰ 'ਚ ਉਸ ਸਮੇਂ ਰੂਹ ਨੂੰ ਝੰਜੋੜ ਦੇਣ ਵਾਲੀ ਘਟਨਾ ਸਾਹਮਣੇ ਆਈ, ਜਦੋਂ ਨਵੀਂ ਵਿਆਹੀ ਕੁੜੀ ਨੇ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਫਿਲਹਾਲ ਪੁਲਸ ਨੇ ਮੌਕੇ 'ਤੇ ਪੁੱਜ ਕੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਮ੍ਰਿਤਕਾ ਦੀ ਪਛਾਣ 28 ਸਾਲਾ ਹਿਨਾ ਵਜੋਂ ਹੋਈ ਹੈ, ਜੋ ਕਿ ਪੇਸ਼ੇ ਵਜੋਂ ਵਕੀਲ ਸੀ। ਜਾਣਕਾਰੀ ਮੁਤਾਬਕ ਇਹ ਘਟਨਾ ਗ੍ਰੈਂਡ ਸਿਟੀ ਇਲਾਕੇ ਦੀ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ 2 ਭਿਆਨਕ ਹਾਦਸਿਆਂ ਨੇ ਵਿਛਾਏ ਮੌਤ ਦੇ ਸੱਥਰ, 4 ਨੌਜਵਾਨਾਂ ਨੇ ਤੋੜਿਆ ਦਮ

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਹਿਨਾ ਦਾ ਨਵਾਂ-ਨਵਾਂ ਵਿਆਹ ਹੋਇਆ ਸੀ ਅਤੇ ਉਹ ਆਪਣੇ ਪਤੀ ਨਾਲ ਬਾਕੀ ਸਹੁਰੇ ਪਰਿਵਾਰ ਤੋਂ ਵੱਖ ਰਹਿੰਦੀ ਸੀ। ਜਦੋਂ ਮ੍ਰਿਤਕਾ ਦੇ ਪੇਕੇ ਪਰਿਵਾਰ ਵਾਲਿਆਂ ਨੂੰ ਉਸ ਦੀ ਮੌਤ ਬਾਰੇ ਪਤਾ ਲੱਗਾ ਤਾਂ ਉਹ ਹਾਲੋਂ-ਬੇਹਾਲ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਵੱਲੋਂ ਇਕ ਖ਼ੁਦਕੁਸ਼ੀ ਨੋਟ ਵੀ ਮਿਲਿਆ ਹੈ, ਜਿਸ 'ਚ ਉਸ ਨੇ ਆਪਣੀ ਮੌਤ ਲਈ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਇਹ ਵੀ ਪੜ੍ਹੋ : ਅਧਿਆਪਕਾਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ ਪੰਜਾਬ ਸਰਕਾਰ, ਜਾਰੀ ਕਰ ਦਿੱਤੇ ਸਖ਼ਤ ਹੁਕਮ

ਆਪਣੀ ਧੀ ਨੂੰ ਲਾਸ਼ ਬਣੀ ਦੇਖ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਹੀ ਕਿ ਇਹ ਸਭ ਅਚਾਨਕ ਕਿਵੇਂ ਹੋ ਗਿਆ। ਉਨ੍ਹਾਂ ਨੂੰ ਧੀ ਦੀ ਲਾਸ਼ ਦੇਖ ਆਪਣੀਆਂ ਅੱਖਾਂ 'ਤੇ ਯਕੀਨ ਨਹੀਂ ਹੋ ਰਿਹਾ। ਦੂਜੇ ਪਾਸੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News