ਬੰਗਾ ਵਿਖੇ ਕੁਝ ਦਿਨ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ''ਚ ਮਚਿਆ ਚੀਕ-ਚਿਹਾੜਾ

Thursday, Sep 01, 2022 - 05:23 PM (IST)

ਬੰਗਾ ਵਿਖੇ ਕੁਝ ਦਿਨ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ''ਚ ਮਚਿਆ ਚੀਕ-ਚਿਹਾੜਾ

ਬੰਗਾ (ਚਮਨ/ਰਾਕੇਸ਼)- ਇਥੋ ਨਜ਼ਦੀਕੀ ਪੈਂਦੇ ਪਿੰਡ ਸੱਲ ਖੁਰਦ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਰਹਿਣ ਵਾਲੇ ਇਕ ਵਿਅਕਤੀ ਵੱਲੋਂ ਦਿਮਾਗੀ ਪ੍ਰੇਸ਼ਾਨੀ ਦੇ ਚੱਲਦੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਐੱਸ. ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਲਖਵੀਰ ਬੈਂਸ ਪੁੱਤਰ ਧੰਨਾ ਰਾਮ ਵਾਸੀ ਸੱਲ ਖੁਰਦ ਜੋ ਕਿ ਦੋ ਕੁ ਮਹੀਨੇ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਆਇਆ ਸੀ ਅਤੇ ਕੁਝ ਦਿਨ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ।

ਉਨ੍ਹਾਂ ਦੱਸਿਆ ਕਿ ਲਖਵੀਰ ਬੈਂਸ ਨੇ ਜ਼ੇਰੇ ਇਲਾਜ ਹੋਈ ਆਪਣੀ ਮੌਤ ਤੋਂ ਪਹਿਲਾ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਨੇ ਦਿਮਾਗੀ ਪ੍ਰੇਸ਼ਾਨੀ ਦੇ ਚਲਦੇ ਬੰਗਾ ਸਬਜ਼ੀ ਮੰਡੀ ਨਜ਼ਦੀਕ ਕੋਈ ਜ਼ਹਿਰੀਲਾ ਪਦਾਰਥ ਨਿਗਲਿਆ ਹੈ, ਇਸ ’ਚ ਕਿਸੇ ਦਾ ਕੋਈ ਵੀ ਕਸੂਰ ਨਹੀ ਹੈ। ਪੁਲਸ ਨੇ ਉਸ ਦੁਆਰਾ ਦਿੱਤੇ ਬਿਆਨ ਦੇ ਆਧਾਰ ’ਤੇ 174 ਦੀ ਕਾਰਵਾਈ ਕਰ ਉਸ ਦੀ ਮ੍ਰਿਤਕ ਦੇਹ ਪੋਸਟ ਮਾਰਟਮ ਉਪਰੰਤ ਉਸ ਦੇ ਪਰਿਵਾਰਕ ਮੈਬਰਾਂ ਨੂੰ ਸੌਂਪ ਦਿੱਤੀ।

ਇਹ ਵੀ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਗੁ. ਸ੍ਰੀ ਬੇਰ ਸਾਹਿਬ ’ਚ ਸ਼ੁਰੂ, ਵੇਖੋ ਤਸਵੀਰਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News