ਦਿਲ-ਦਹਿਲਾਉਣ ਵਾਲੀ ਘਟਨਾ, ਹੱਥਾਂ ਦੀ ਮਹਿੰਦੀ ਲੱਥਣ ਤੋਂ ਪਹਿਲਾਂ ਨਵ-ਵਿਆਹੇ ਜੋੜੇ ਨੇ ਕੀਤੀ ਖ਼ੁਦਕੁਸ਼ੀ

Friday, Jan 13, 2023 - 03:10 PM (IST)

ਦਿਲ-ਦਹਿਲਾਉਣ ਵਾਲੀ ਘਟਨਾ, ਹੱਥਾਂ ਦੀ ਮਹਿੰਦੀ ਲੱਥਣ ਤੋਂ ਪਹਿਲਾਂ ਨਵ-ਵਿਆਹੇ ਜੋੜੇ ਨੇ ਕੀਤੀ ਖ਼ੁਦਕੁਸ਼ੀ

ਫਰੀਦਕੋਟ (ਰਾਜਨ) : ਫਰੀਦਕੋਟ ਤੋਂ ਦਿਲ-ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਨਵ-ਵਿਆਹੇ ਜੋੜੇ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਜੋੜੇ ਦਾ ਵਿਆਹ ਕਰੀਬ ਢਾਈ ਮਹੀਨਾ ਪਹਿਲਾਂ ਹੋਇਆ ਸੀ। ਜਾਣਕਾਰੀ ਮੁਤਾਬਕ ਸਥਾਨਕ ਟੀਚਰਜ਼ ਕਾਲੋਨੀ ਦੇ ਵਸਨੀਕ ਸੋਨੂੰ (25) ਤੇ ਉਸ ਦੀ ਪਤਨੀ ਸ਼ਹਿਨਾਜ਼ ਆਪਣੇ ਪਰਿਵਾਰ ਨਾਲ ਰਹਿੰਦੇ ਸਨ ਤੇ ਬੀਤੇ ਦਿਨੀਂ ਉਹ ਦੋਵੇਂ ਰਾਤ ਖਾਣਾ ਖਾਣ ਤੋਂ ਬਾਅਦ ਸੌਂ ਗਏ। ਅਗਲੀ ਸਵੇਰ ਜਦੋਂ ਸੋਨੂੰ ਦੇ ਭਰਾ ਨੇ ਉਨ੍ਹਾਂ ਨੂੰ ਜਗਾਉਣ ਲਈ ਦਰਵਾਜ਼ਾ ਖੜਕਾਇਆ ਤਾਂ ਸ਼ਹਿਨਾਜ਼ ਨੇ ਦਰਵਾਜ਼ਾ ਖੋਲ੍ਹਿਆ ਤੇ ਨਾਲ ਹੀ ਉਹ ਬੇਹੋਸ਼ ਹੋ ਕੇ ਹੇਠਾਂ ਡਿੱਗ ਪਈ। ਇਸ ਦੌਰਾਨ ਜਦੋਂ ਪਰਿਵਾਰਕ ਮੈਂਬਰਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਸੋਨੂੰ ਵੀ ਬੇਹੋਸ਼ ਪਿਆ ਸੀ। 

ਇਹ ਵੀ ਪੜ੍ਹੋ- 2 ਬੱਚਿਆਂ ਦੇ ਪਿਓ ਨੇ ਕੀਤੀ ਸ਼ਰਮਨਾਕ ਕਰਤੂਤ, ਕੜਾਕੇ ਦੀ ਠੰਡ 'ਚ ਬੱਚਿਆਂ ਸਮੇਤ ਥਾਣੇ ਅੱਗੇ ਮਾਂ ਨੇ ਲਾਇਆ ਧਰਨਾ

ਪਰਿਵਾਰ ਵਾਲਿਆਂ ਨੇ ਉਨ੍ਹਾ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਪਰ ਇਸ ਦੌਰਾਨ ਦੋਹਾਂ ਦੀ ਮੌਤ ਹੋ ਗਈ। ਇਸ ਸਬੰਧੀ ਗੱਲ ਕਰਦਿਆਂ ਜਾਂਚ ਅਧਿਕਾਰੀ ਏ. ਐੱਸ. ਇਕਬਾਲ ਚੰਦ ਨੇ ਦੱਸਿਆ ਕਿ ਫਿਲਹਾਲ ਪੁਲਸ ਵੱਲੋਂ ਪੋਸਟਮਾਰਟਮ ਕਰਵਾ ਕੇ ਦੋਹਾਂ ਦੀਆਂ ਲਾਸ਼ਾਂ ਵਾਰਿਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਇਸ ਤੋਂ ਬਾਅਦ ਜਦੋਂ ਜਾਂਚ ਦੌਰਾਨ ਕੋਈ ਹੋਰ ਗੱਲ ਸਾਹਮਣੇ ਆਉਂਦੀ ਹੈ ਤਾਂ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਲੋਹੜੀ ਮੌਕੇ ਗੋਲ਼ੀਆਂ ਦੀਆਂ ਆਵਾਜ਼ਾਂ ਨਾਲ ਕੰਬਿਆ ਫਿਰੋਜ਼ਪੁਰ, ਪੁਲਸ ਤੇ ਗੈਂਗਸਟਰ ਵਿਚਾਲੇ ਜ਼ਬਰਦਸਤ ਝੜਪ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News