ਵਿਆਹ ਦੇ 10 ਮਹੀਨਿਆਂ ਬਾਅਦ ਹੀ ਟੁੱਟੇ ਸੁਫ਼ਨੇ, ਫੌਜੀ ਪਤੀ ਤੋਂ ਦੁਖੀ ਹੋ ਗਰਭਵਤੀ ਪਤਨੀ ਨੇ ਕੀਤੀ ਖ਼ੁਦਕੁਸ਼ੀ

Friday, Nov 25, 2022 - 12:28 PM (IST)

ਸਾਦਿਕ (ਪਰਮਜੀਤ) : ਸਾਦਿਕ ਨੇੜੇ ਪਿੰਡ ਡੋਡ ਵਿਖੇ ਇੱਕ ਨਵ-ਵਿਆਹੁਤਾ ਵੱਲੋਂ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਖ਼ੁਦਕਸ਼ੀ ਕਰ ਲੈਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਸਾਦਿਕ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਪੀੜਤ ਅਕਾਸ਼ ਪੁੱਤਰ ਸਰੂਪ ਸਿੰਘ ਵਾਸੀ ਝੋਕ ਹਰੀਹਰ ਜ਼ਿਲ੍ਹਾ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦੀ ਭੈਣ ਸਲਮਾ ਦਾ ਵਿਆਹ ਕਰੀਬ 10 ਮਹੀਨੇ ਪਹਿਲਾਂ ਜਸ਼ਨਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਡੋਡ ਨਾਲ ਹੋਇਆ ਸੀ। ਵਿਆਹ ਤੋਂ ਮਹੀਨਾ ਬਾਅਦ ਹੀ ਮੇਰੀ ਭੈਣ ਸਲਮਾ ਨੂੰ ਉਸ ਦਾ ਸਹੁਰਾ ਪਰਿਵਾਰ ਦਾਜ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰ ਲੱਗ ਗਿਆ ਤੇ ਸਲਮਾ ਦੀ ਸੱਸ ਅਮਰਜੀਤ ਕੌਰ ਤੇ ਉਸ ਦੇ ਪਤੀ ਨੇ ਦਾਜ ਦਹੇਜ ਦੀ ਮੰਗ ਦੇ ਨਾਲ ਉਸ ਦੀ ਕੁੱਟਮਾਰ ਸ਼ੁਰੂ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਸ਼ਰਾਬ ਦੇ ਨਸ਼ੇ ਗੁਆ ਬੈਠਾ ਆਪਾ, ਪਹਿਲਾਂ ਵੱਡੇ ਭਰਾ ਨੂੰ ਬੰਨ੍ਹਿਆ ਫਿਰ ਪੈਟਰੋਲ ਪਾ ਲਾ ਦਿੱਤੀ ਅੱਗ

ਸਲਮਾ ਦਾ ਘਰ ਵਾਲਾ ਭਾਰਤੀ ਫੌਜ ਵਿੱਚ ਨੌਕਰੀ ਕਰਦਾ ਹੈ ਤੇ ਅਸਾਮ ਵਿਖੇ ਡਿਊਟੀ ਕਰਦਾ ਹੈ। ਜਦ ਵੀ ਉਹ ਛੁੱਟੀ ਆਉਂਦਾ ਤਾਂ ਆਪਣੀ ਮਾਤਾ ਨਾਲ ਰਲ ਕੇ ਮੇਰੀ ਭੈਣ ਦੀ ਕੁੱਟਮਾਰ ਕਰਦਾ ਸੀ ਤੇ ਪੈਸਿਆਂ ਦੀ ਮੰਗ ਕਰਦਾ ਸੀ, ਜਿਸ ਸਬੰਧੀ ਮੇਰੀ ਭੈਣ ਸਲਮਾ ਨੇ ਸਾਨੂੰ ਫੋਨ ’ਤੇ ਦੱਸਿਆ ਸੀ। ਉਨ੍ਹਾਂ ਕਿਹਾ ਕਿ ਜਸ਼ਨਪ੍ਰੀਤ ਸਿੰਘ ਦੇ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸਬੰਧ ਹਨ। ਸਲਮਾ ਚਾਰ ਮਹੀਨੇ ਦੀ ਗਰਭਵਤੀ ਸੀ। ਸਲਮਾ ਦਾ ਫੋਨ ਆਉਣ ’ਤੇ ਜਦ ਮੈਂ ਉਸ ਦੇ ਸਹੁਰੇ ਘਰ ਗਿਆ ਤਾਂ ਵਿਹੜੇ ਵਿੱਚ ਕੋਈ ਨਜ਼ਰ ਨਹੀਂ ਆਇਆ। ਜਦ ਮੈਂ ਆਪਣੀ ਭੈਣ ਸਲਮਾ ਦੇ ਕਮਰੇ ਵੱਲ ਗਿਆ ਤਾਂ ਗੇਟ ਖੁੱਲ੍ਹਾ ਪਿਆ ਸੀ ਤੇ ਕਮਰੇ ਅੰਦਰ ਛੱਤ ’ਤੇ ਲੱਗੇ ਪੱਖੇ ਨਾਲ ਮੇਰੀ ਭੈਣ ਸਲਮਾ ਦੀ ਲਾਸ਼ ਚੁੰਨੀ ਨਾਲ ਬੰਨੀ ਹੋਈ ਲਟਕ ਰਹੀ ਸੀ।

ਇਹ ਵੀ ਪੜ੍ਹੋ- ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ, ਬੇਇੱਜ਼ਤੀ ਨਾ ਸਹਾਰਦਿਆਂ ਵਿਅਕਤੀ ਨੇ ਗਲ਼ ਲਾਈ ਮੌਤ

ਮੇਰੇ ਰੌਲਾ ਪਾਉਣ ’ਤੇ ਗੁਆਂਢੀ ਇਕੱਠ ਹੋ ਗਏ ਤੇ ਸਲਮਾ ਦੀ ਲਾਸ਼ ਨੂੰ ਥੱਲੇ ਲਾਹਿਆ ਤੇ ਪਿੰਡ ਫੋਨ ਕੀਤਾ।ਸਲਮਾ ਨੂੰ ਸਰਕਾਰੀ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਭਰਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਕਿਹਾ ਕਿ ਸਹੁਰਾ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕਰਨ ਕਰਕੇ ਹੀ ਮਰਨ ਲਈ ਮੇਰੀ ਭੈਣ ਨੂੰ ਮਜਬੂਰ ਕੀਤਾ ਗਿਆ। ਥਾਣਾ ਸਾਦਿਕ ਦੇ ਮੁੱਖ ਅਫਸਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਪਤੀ ਅਤੇ ਸੱਸ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਸੱਜ ਅਮਰਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਅਤੇ ਅਗਲੀ ਤਫਤੀਸ਼ ਜਾਰੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News