ਫਗਵਾੜਾ 'ਚ ਵਾਪਰੇ ਭਿਆਨਕ ਹਾਦਸੇ ਨੇ ਘਰ 'ਚ ਪੁਆਏ ਵੈਣ, 4 ਮਹੀਨੇ ਪਹਿਲਾਂ ਵਿਆਹੀ ਕੁੜੀ ਦੀ ਦਰਦਨਾਕ ਮੌਤ
Sunday, May 28, 2023 - 06:38 PM (IST)
 
            
            ਫਗਵਾੜਾ (ਜਲੋਟਾ)– ਫਗਵਾੜਾ ’ਚ ਵਾਪਰੇ ਸੜਕ ਹਾਦਸੇ ’ਚ ਇਕ ਨਵ-ਵਿਆਹੁਤਾ ਦੀ ਮੌਤ ਹੋ ਗਈ। ਸੜਕ ਹਾਦਸੇ ਦੀ ਸ਼ਿਕਾਰ ਹੋਈ ਲੜਕੀ ਦਾ ਵਿਆਹ ਲਗਭਗ 4 ਮਹੀਨੇ ਪਹਿਲਾਂ ਵਿਆਹ ਹੋਇਆ ਦੱਸਿਆ ਜਾ ਰਿਹਾ। ਉਥੇ ਹੀ ਇਸ ਹਾਦਸੇ ਵਿਚ ਮ੍ਰਿਤਕਾ ਦਾ ਪਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਫਗਵਾੜਾ ਦੇ ਪਿੰਡ ਚਾਹੇੜੂ ਨੇੜੇ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਨਵ-ਵਿਆਹੁਤਾ ਪਤੀ-ਪਤਨੀ ਹਾਦਸੇ ਦਾ ਸ਼ਿਕਾਰ ਹੋ ਗਏ।
ਮ੍ਰਿਤਕਾ ਦੀ ਪਛਾਣ ਕਿਰਨ ਪਤਨੀ ਸ਼ਿਵਮ ਵਾਸੀ ਗਗਨਦੀਪ ਕਾਲੋਨੀ ਲੁਧਿਆਣਾ ਵਜੋਂ ਹੋਈ ਹੈ, ਜਦਕਿ ਉਸ ਦਾ ਪਤੀ ਸ਼ਿਵਮ ਵਾਸੀ ਗਗਨਦੀਪ ਕਾਲੋਨੀ ਲੁਧਿਆਣਾ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਹੈ। ਸ਼ਿਵਮ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਸਰਕਾਰੀ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਧਰ ਪੁਲਸ ਨੇ ਹਾਦਸੇ 'ਚ ਮਾਰੀ ਗਈ ਕਿਰਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਭੇਜ ਦਿੱਤਾ ਹੈ। ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ - 18 ਲੱਖ ਖ਼ਰਚ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਖੁੱਲ੍ਹਿਆ ਭੇਤ ਤਾਂ ਮੁੰਡੇ ਦੇ ਪੈਰਾਂ ਹੇਠਾਂ ਖਿਸਕੀ ਜ਼ਮੀਨ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            