ਕਹਿਰ ਓ ਰੱਬਾ! ਅਜੇ ਪੂਰੇ ਵੀ ਨਹੀਂ ਹੋਏ ਸੀ ਸੱਜ ਵਿਆਹੀ ਦੇ ਚਾਅ, ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਹੀ...
Wednesday, Jan 15, 2025 - 10:00 AM (IST)
ਗੜ੍ਹਸ਼ੰਕਰ (ਅਮਰੀਕ): ਗੜ੍ਹਸ਼ੰਕਰ ਦੇ ਵਾਰਡ 12 ਵਿਖੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਇਕ 26 ਸਾਲਾ ਮੁਟਿਆਰ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ। ਪੇਕੇ ਪਰਿਵਾਰ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਧੀ ਕਾਂਤਾ ਦੇਵੀ ਉਮਰ 26 ਸਾਲ ਦਾ ਵਿਆਹ ਗਗਨਦੀਪ ਵਾਸੀ ਰਾਮ ਨਗਰ ਵਾਰਡ 12 ਦੇ ਨਾਲ ਇਕ ਸਾਲ ਪਹਿਲਾਂ ਧਾਰਮਿਕ ਰੀਤੀ ਰੀਵਾਜਾਂ ਮੁਤਾਬਕ ਅਤੇ ਪੂਰੀ ਧੂਮਧਾਮ ਨਾਲ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮਾਸਕ ਪਾਉਣਾ ਲਾਜ਼ਮੀ! ਬਜ਼ੁਰਗਾਂ 'ਚ ਵੀ ਫੈਲਣ ਲੱਗਿਆ ਚੀਨੀ ਵਾਇਰਸ
ਉਨ੍ਹਾਂ ਦੱਸਿਆ ਕਿ ਵਿਆਹ ਤੋਂ ਕੁੱਝ ਸਮਾਂ ਬਾਅਦ ਹੀ ਉਨ੍ਹਾਂ ਦੀ ਲੜਕੀ ਨੂੰ ਸਹੁਰੇ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ। ਲੜਕੀ ਦੇ ਭਰਾ ਨੇ ਦੱਸਿਆ ਕਿ ਅਜੇ ਮਾਰਚ ਮਹੀਨੇ ਲੜਕੀ ਦੇ ਵਿਆਹ ਸਾਲ ਪੂਰਾ ਹੋਣਾ ਸੀ। ਜਦੋਂ ਉਨ੍ਹਾਂ ਦੀ ਭੈਣ ਦਾ ਪੁੱਤਰ ਬਿਮਾਰ ਹੋਇਆ ਤਾਂ ਹਸਪਤਾਲ ਦਾਖ਼ਲ ਹੋਣ ਦੇ ਬਾਵਜੂਦ ਲੜਕੀ ਨੂੰ ਆਪਣੇ ਬੱਚੇ ਨਾਲ ਸਹੁਰਾ ਪਰਿਵਾਰ ਵੱਲੋਂ ਮਿਲਣ ਤੱਕ ਨਹੀਂ ਦਿੱਤਾ ਗਿਆ, ਸਗੋਂ ਉਨ੍ਹਾਂ ਦੀ ਬੇਟੀ ਨੂੰ ਬਿਮਾਰ ਰਹਿਣ ਦਾ ਦੋਸ਼ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਦੀ ਲੜਕੀ ਨੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਬੇਹੱਦ ਅਹਿਮ ਹੋਵੇਗਾ ਅੱਜ ਦਾ ਦਿਨ
ਉੱਧਰ ਇਸ ਉਪਰੰਤ ਥਾਣਾ ਗੜ੍ਹਸ਼ੰਕਰ ਏ. ਐੱਸ. ਆਈ. ਕੌਸ਼ਲ ਚੰਦਰ ਨੇ ਦੱਸਿਆ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰੱਖਿਆ ਗਿਆ ਹੈ ਅਤੇ ਪੇਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8