ਅਜੇ ਤਾਂ ਪੂਰੇ ਵੀ ਨਹੀਂ ਹੋਏ ਸੀ ਵਿਆਹ ਦੇ ਚਾਅ, ਪਹਿਲਾਂ ਹੀ ਉੱਜੜ ਗਈ ਸੱਜ-ਵਿਆਹੀ ਦੀ ਦੁਨੀਆ
Monday, Apr 07, 2025 - 10:15 AM (IST)

ਸਾਦਿਕ (ਪਰਮਜੀਤ)- ਬੀਤੀ ਰਾਤ ਸਾਦਿਕ ਫਰੀਦਕੋਟ ਸੜਕ ’ਤੇ ਵਾਪਰੇ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ। ਗੁਰੂ ਅਰਜਨ ਦੇਵ ਨਗਰ ਮਾਨੀ ਸਿੰਘ ਵਾਲਾ ਦੇ ਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਰਾਤ ਕਰੀਬ 9 ਕੁ ਵਜੇ ਗੁਰਪ੍ਰੀਤ ਸਿੰਘ (22) ਪੁੱਤਰ ਟੇਕ ਸਿੰਘ ਵਾਸੀ ਗੁਰੂ ਅਰਜਨ ਦੇਵ ਨਗਰ ਮਾਨੀ ਸਿੰਘ ਵਾਲਾ ਆਪਣੇ ਮੋਟਰਸਾਈਕਲ ’ਤੇ ਫਰੀਦਕੋਟ ਤੋਂ ਆਪਣੇ ਘਰ ਆ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - Punjab: ਵਿਦਿਆਰਥੀਆਂ ਨਾਲ ਭਰੀ ਸਕੂਲ ਵੈਨ ਨਾਲ ਵਾਪਰਿਆ ਭਿਆਨਕ ਹਾਦਸਾ
ਜਦ ਉਹ ਮਾਲਵਾ ਕਾਲਜ ਕੋਲ ਪੁੱਜਾ ਤਾਂ ਹਨ੍ਹੇਰਾ ਹੋਣ ਕਾਰਨ ਮੋਟਰਸਾਈਕਲ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਜਦ ਸਾਨੂੰ ਪਤਾ ਲੱਗਾ ਤਾਂ ਅਸੀਂ ਪਰਿਵਾਰ ਨਾਲ ਮੌਕੇ ’ਤੇ ਪੁੱਜੇ ਤੇ ਗੁਰਪ੍ਰੀਤ ਸਿੰਘ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਦਾ ਹਾਲੇ ਦੋ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਪਰਿਵਾਰ ਮਿਹਨਤ-ਮਜ਼ਦੂਰੀ ਕਰ ਕੇ ਆਪਣਾ ਪਰਿਵਾਰ ਚਲਾ ਰਿਹਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ’ਤੇ ਪੁੱਜ ਗਈ ਤੇ ਲਾਸ਼ ਦਾ ਪੋਸਟਮਾਰਟਮ ਕਰਾਉਣ ਲਈ ਕਾਰਵਾਈ ਆਰੰਭ ਦਿੱਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8