ਨਵ-ਵਿਆਹੁਤਾ ਕੁੜੀ ਨਾਲ ਦਗ਼ਾ ਕਮਾ ਗਿਆ ਦਰਿੰਦਾ ਪਤੀ, ਟੱਪੀਆਂ ਦਰਿੰਦਗੀ ਦੀਆਂ ਹੱਦਾਂ

Friday, Dec 24, 2021 - 12:25 PM (IST)

ਨਵ-ਵਿਆਹੁਤਾ ਕੁੜੀ ਨਾਲ ਦਗ਼ਾ ਕਮਾ ਗਿਆ ਦਰਿੰਦਾ ਪਤੀ, ਟੱਪੀਆਂ ਦਰਿੰਦਗੀ ਦੀਆਂ ਹੱਦਾਂ

ਪਾਤੜਾਂ (ਚੋਪੜਾ) : ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਗੁਲਾਹੜ ਵਿਖੇ ਇਕ ਨਵ-ਵਿਆਹੁਤਾ ਕੁੜੀ ਨਾਲ ਉਸ ਦੇ ਦਰਿੰਦੇ ਪਤੀ ਨੇ ਦਰਿੰਦਗੀ ਦੀਆਂ ਹੱਦਾਂ ਪਾਰ ਕਰ ਛੱਡੀਆਂ। ਉਸ ਨੇ ਪੀੜਤਾ ਨੂੰ ਬੇਹੋਸ਼ ਕਰ ਬੰਦੀ ਬਣਾਇਆ ਅਤੇ ਫਿਰ ਆਪਣੇ ਭਰਾ ਸਮੇਤ ਹੋਰ ਰਿਸ਼ਤੇਦਾਰ ਤੋਂ ਜਬਰ-ਜ਼ਿਨਾਹ ਕਰਵਾਉਂਦਾ ਰਿਹਾ। ਫਿਲਹਾਲ ਪੁਲਸ ਵੱਲੋਂ ਪੀੜਤ ਕੁੜੀ ਦੇ ਪਤੀ ਸਮੇਤ 3 ਜਣਿਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਰਾਜਵਿੰਦਰ ਕੌਰ ਨੇ ਦੱਸਿਆ ਕਿ ਪੀੜਤ ਕੁੜੀ ਦੀ ਕੋਰਟ ਮੈਰਿਜ 2 ਮਹੀਨੇ ਪਹਿਲਾਂ ਗੁਰਪ੍ਰੀਤ ਸਿੰਘ ਨਾਂ ਦੇ ਵਿਅਕਤੀ ਨਾਲ ਹੋਈ ਸੀ।

ਇਹ ਵੀ ਪੜ੍ਹੋ : ਮਜੀਠੀਆ 'ਤੇ ਦਰਜ FIR ਬਾਰੇ CM ਚੰਨੀ ਦਾ ਵੱਡਾ ਖ਼ੁਲਾਸਾ, ਜਾਣੋ ਪ੍ਰੈੱਸ ਕਾਨਫਰੰਸ 'ਚ ਕੀ ਬੋਲੇ

ਗੁਰਪ੍ਰੀਤ ਨੇ ਵਿਆਹ ਤੋਂ ਬਾਅਦ ਆਪਣੀ ਪਤਨੀ ਨੂੰ ਖਾਣੇ ’ਚ ਨਸ਼ਾ ਮਿਲਾ ਕੇ ਦੇਣਾ ਸ਼ੁਰੂ ਕਰ ਦਿੱਤਾ। ਇਸ ਕਾਰਨ ਉਹ ਬੇਹੋਸ਼ ਰਹਿਣ ਲੱਗ ਪਈ। ਇਸ ਤੋਂ ਬਾਅਦ ਗੁਰਪ੍ਰੀਤ ਆਪਣੇ ਭਰਾ ਅਤੇ ਰਿਸ਼ਤੇਦਾਰ ਸਮੇਤ ਪਤਨੀ ਨੂੰ ਕਮਰੇ ’ਚ ਬੰਦ ਕਰਕੇ ਉਸ ਨਾਲ ਜਬਰ-ਜ਼ਿਨਾਹ ਕਰਦਾ ਰਿਹਾ। ਜਦੋਂ ਪੀੜਤ ਕੁੜੀ ਨੂੰ ਹੋਸ਼ ਆਈ ਤਾਂ ਇਹ ਗੱਲ ਉਸ ਨੇ ਆਪਣੀ ਭੂਆ ਨੂੰ ਫੋਨ ਕਰਕੇ ਦੱਸੀ ਤਾਂ ਉਸ ਦੇ ਪਤੀ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਧਮਕੀਆਂ ਦੇਣ ਲੱਗ ਪਿਆ।

ਇਹ ਵੀ ਪੜ੍ਹੋ : ਲੁਧਿਆਣਾ : ਬੰਬ ਧਮਾਕੇ ਨਾਲ ਵਿਅਕਤੀ ਦੇ ਚਿੱਥੜੇ ਉੱਡੇ, 10 ਫੁੱਟ ਉੱਚੀ ਛੱਤ 'ਤੇ ਜਾ ਪਏ ਖੂਨ ਦੇ ਛਿੱਟੇ

ਉਨ੍ਹਾਂ ਦੱਸਿਆ ਕਿ ਕੁੜੀ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਫਿਲਹਾਲ ਪੁਲਸ ਵੱਲੋਂ ਪੀੜਤਾ ਦੇ ਪਤੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਭਰਾ ਗਗਨਦੀਪ ਸਿੰਘ ਪੁੱਤਰਾਨ ਸੁਰਿੰਦਰ ਸਿੰਘ ਵਾਸੀ ਗੁਲਾਹੜ ਅਤੇ ਰਿਸ਼ਤੇਦਾਰ ਬਲਦੇਵ ਸਿੰਘ ਪੁੱਤਰ ਨਰੈਣ ਦਾਸ ਵਾਸੀ ਸੂਲਰ ਘਰਾਟ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News