ਪਤੀ ਦੇ ਦੂਸਰੇ ਵਿਆਹ ਦੀ ਖ਼ਬਰ ਸੁਣਦਿਆਂ ਹੀ ਨਵ-ਵਿਆਹੁਤਾ ਨੇ ਚੁੱਕਿਆ ਖ਼ੌਫਨਾਕ ਕਦਮ

Sunday, Aug 06, 2023 - 07:36 PM (IST)

ਪਤੀ ਦੇ ਦੂਸਰੇ ਵਿਆਹ ਦੀ ਖ਼ਬਰ ਸੁਣਦਿਆਂ ਹੀ ਨਵ-ਵਿਆਹੁਤਾ ਨੇ ਚੁੱਕਿਆ ਖ਼ੌਫਨਾਕ ਕਦਮ

ਕਪੂਰਥਲਾ (ਓਬਰਾਏ) : ਬੀਤੀ ਰਾਤ ਇਕ ਨਵ-ਵਿਆਹੁਤਾ ਨੇ ਆਪਣੇ ਪੇਕੇ ਘਰ ਕੀਟਨਾਸ਼ਕ ਨਿਗਲ ਲਿਆ। ਇਸ ਬਾਰੇ ਜਦੋਂ ਵਿਆਹੁਤਾ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਕੀਤਾ ਅਤੇ ਦੱਸਿਆ ਕਿ ਉਸ ਦੀ ਜਾਨ ਖਤਰੇ ਤੋਂ ਬਾਹਰ ਹੈ। ਨਵ-ਵਿਆਹੁਤਾ ਨਜ਼ੀਰਾ ਦੇ ਪਿਤਾ ਮੌਜਬੀਨ ਵਾਸੀ ਕੋਟ ਗੋਬਿੰਦਪੁਰ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ ਡੇਢ ਸਾਲ ਪਹਿਲਾਂ ਸਿੱਧਵਾਂ ਦੋਨਾ ਨੇੜੇ ਕਾਹਲਵਾਂ ਦੇ ਸ਼ੌਕਤ ਅਲੀ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਹੀ ਸਹੁਰਾ ਪਰਿਵਾਰ ਵਾਲੇ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਲੱਗੇ। ਕਰੀਬ 2 ਮਹੀਨੇ ਪਹਿਲਾਂ ਉਸ ਨੂੰ ਅਗਵਾ ਵੀ ਕਰ ਲਿਆ ਗਿਆ ਸੀ।

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਐਜੂਸੈੱਟ 'ਤੇ ਕਰਵਾਏ ਜਾਣਗੇ ਲਾਈਵ ਲੈਕਚਰ

ਬਾਅਦ ਵਿੱਚ ਪਤਾ ਲੱਗਾ ਕਿ ਉਸ ਦੇ ਪਤੀ ਅਤੇ ਸਹੁਰੇ ਨੇ ਉਸ ਨੂੰ 2 ਲੱਖ ਰੁਪਏ 'ਚ ਵੇਚ ਦਿੱਤਾ ਸੀ। ਨਜ਼ੀਰਾ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਥਾਣੇ ਵਿੱਚ ਸ਼ਿਕਾਇਤ ਵੀ ਦਿੱਤੀ ਸੀ, ਜਿਸ ਤੋਂ ਬਾਅਦ ਉਸ ਦੀ ਬੇਟੀ ਨੂੰ ਛੱਡ ਦਿੱਤਾ ਗਿਆ। ਸ਼ੌਕਤ ਅਲੀ ਨੇ ਬੀਤੇ ਦਿਨ ਵੀ ਉਸ ਨਾਲ ਕੁੱਟਮਾਰ ਕੀਤੀ, ਜਿਸ ਬਾਰੇ ਉਨ੍ਹਾਂ ਨੂੰ ਫੋਨ ਕਰਕੇ ਸੂਚਨਾ ਦਿੱਤੀ। ਜਦੋਂ ਉਹ ਆਪਣੀ ਧੀ ਦੇ ਸਹੁਰੇ ਘਰ ਪਹੁੰਚ ਕੇ ਗੱਲਬਾਤ ਕਰ ਰਿਹਾ ਸੀ ਤਾਂ ਸ਼ੌਕਤ ਅਲੀ ਨੇ ਦੱਸਿਆ ਕਿ ਉਸ ਨੇ ਦੂਜਾ ਵਿਆਹ ਕਰ ਲਿਆ ਹੈ। ਨਜ਼ੀਰਾ ਨੇ ਇਹ ਗੱਲ ਸੁਣ ਲਈ ਤੇ ਕੀਟਨਾਸ਼ਕ ਨਿਗਲ ਲਿਆ।

ਇਹ ਵੀ ਪੜ੍ਹੋ : ਸਹੁਰਿਆਂ ਤੋਂ ਤੰਗ ਆ ਵਿਆਹੁਤਾ ਨੇ ਲੈ ਲਿਆ ਫਾਹਾ, ਘਰ ਦੀ ਕੰਧ 'ਤੇ ਸੁਸਾਈਡ ਨੋਟ ਲਿਖ ਕੇ ਕਰ ਲਈ ਖੁਦਕੁਸ਼ੀ

ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਦਰ ਦੀ ਐੱਸਐੱਚਓ ਸੋਨਮ ਕੁਮਾਰੀ ਪੁਲਸ ਟੀਮ ਸਮੇਤ ਹਸਪਤਾਲ ਪੁੱਜੀ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਮਰਜੈਂਸੀ ਵਿੱਚ ਤਾਇਨਾਤ ਡਾਕਟਰ ਨੇ ਨਵ-ਵਿਆਹੁਤਾ ਦੀ ਜਾਨ ਖਤਰੇ ਤੋਂ ਬਾਹਰ ਦੱਸੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News