ਜਲੰਧਰ: ਗਰਭਵਤੀ ਨਵ-ਵਿਆਹੁਤਾ ਦੀ ਸ਼ੱਕੀ ਹਾਲਾਤ ''ਚ ਮੌਤ, ਸਹੁਰਿਆਂ ''ਤੇ ਲੱਗੇ ਗੰਭੀਰ ਇਲਜ਼ਾਮ
Sunday, Aug 08, 2021 - 11:11 AM (IST)
ਜਲੰਧਰ (ਮਹੇਸ਼)– 28 ਸਾਲਾ ਗਰਭਵਤੀ ਨਵ-ਵਿਆਹੁਤਾ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਥਾਣਾ ਪਤਾਰਾ ਦੀ ਪੁਲਸ ਨੇ ਮ੍ਰਿਤਕਾ ਕਵਿਤਾ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਥਾਣਾ ਪਤਾਰਾ ਦੇ ਸਬ-ਇੰਸਪੈਕਟਰ ਜਸਪਾਲ ਸਿਘ ਨੇ ਕਿਹਾ ਕਿ ਪੁਲਸ ਐਤਵਾਰ ਨੂੰ ਸਵੇਰੇ ਮ੍ਰਿਤਕਾ ਕਵਿਤਾ ਦਾ ਪੋਸਟਮਾਰਟਮ ਕਰਵਾਏਗੀ, ਜਿਸ ਦੀ ਰਿਪੋਰਟ ਆਉਣ ’ਤੇ ਹੀ ਉਸ ਦੀ ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਹੋ ਸਕੇਗੀ। ਫਿਲਹਾਲ ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਕਵਿਤਾ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼, ਤਰਨਤਾਰਨ ਜ਼ਿਲ੍ਹੇ ਦੇ 3 ਵਿਧਾਨ ਸਭਾ ਹਲਕਿਆਂ ‘ਚ ਉਮੀਦਵਾਰਾਂ ਦਾ ਭੰਬਲਭੂਸਾ
ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕਾ ਦੀ ਭੈਣ ਮਮਤਾ ਵੱਲੋਂ ਕਵਿਤਾ ਦੇ ਸਹੁਰਿਆਂ ’ਤੇ ਗੰਭੀਰ ਦੋਸ਼ ਲਾਏ ਗਏ ਹਨ, ਜਿਨ੍ਹਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਰਹੀ ਹੈ। ਮ੍ਰਿਤਕਾ ਦਾ ਵਿਆਹ ਥਾਣਾ ਪਤਾਰਾ ਅਧੀਨ ਪੈਂਦੇ ਪਿੰਡ ਨੰਗਲ ਫਤਿਹ ਖਾਂ ਨਿਵਾਸੀ ਨੌਜਵਾਨ ਨਾਲ ਹੋਇਆ ਸੀ। ਮਮਤਾ ਦਾ ਕਹਿਣਾ ਹੈ ਕਿ ਵਿਆਹ ਦੇ ਬਾਅਦ ਤੋਂ ਹੀ ਕਵਿਤਾ ਨਾਲ ਕੁੱਟਮਾਰ ਕੀਤੀ ਜਾਣੀ ਸ਼ੁਰੂ ਹੋ ਗਈ ਸੀ। ਗਰਭਵਤੀ ਹੋਣ ਦੇ ਬਾਵਜੂਦ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਰਿਹਾ। ਉਸ ਨੇ ਆਪਣਾ ਘਰ ਵਸਾਉਣ ਦੀ ਇੱਛਾ ਨਾਲ ਕਦੀ ਕੁਝ ਨਹੀਂ ਦੱਸਿਆ ਸੀ। ਸ਼ੁੱਕਰਵਾਰ ਰਾਤ ਨੂੰ ਉਸ ਦੀ ਸਿਹਤ ਜ਼ਿਆਦਾ ਖ਼ਰਾਬ ਹੋਣ ’ਤੇ ਉਸ ਦੇ ਸਹੁਰੇ ਉਸ ਨੂੰ ਸ਼ਹਿਰ ਦੇ ਕਈ ਹਸਪਤਾਲਾਂ ਵਿਚ ਲੈ ਕੇ ਗਏ ਪਰ ਜਵਾਬ ਮਿਲਣ ’ਤੇ ਉਸ ਨੂੰ ਰਾਮਾ ਮੰਡੀ ਦੇ ਜੌਹਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ: ਮਾਤਾ ਨੈਣਾ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਕੋਰੋਨਾ ਦੀ ਵੈਕਸੀਨ ਜਾਂ ਨੈਗੇਟਿਵ ਰਿਪੋਰਟ ਹੋਣੀ ਜ਼ਰੂਰੀ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ