ਸੱਜਰੀ ਵਿਆਹੀ ਨੇ ਸਹੁਰੇ ਘਰ ਆਉਣ ਦੇ ਹਫ਼ਤੇ ਬਾਅਦ ਹੀ ਚਾੜ੍ਹ''ਤਾ ਚੰਨ, ਜਾਣ ਤੁਸੀਂ ਵੀ ਕਰੋਗੇ ''ਤੌਬਾ-ਤੌਬਾ''
Sunday, Mar 02, 2025 - 03:48 AM (IST)

ਸ਼ੇਰਪੁਰ (ਅਨੀਸ਼, ਸਿੰਗਲਾ)- ਬਲਾਕ ਸ਼ੇਰਪੁਰ ਦੇ ਪਿੰਡ ਰਾਮਨਗਰ ਛੰਨਾਂ ਵਿਖੇ ਇਕ ਹੈਰਾਨੀਜਨਕ ਘਟਨਾ ਵਾਪਰੀ ਸੀ, ਜਦੋਂ ਵਿਆਹ ਦੇ ਇਕ ਹਫਤੇ ਬਾਅਦ ਹੀ ਨਵੀਂ ਵਿਆਹੀ ਦੁਲਹਨ ਆਪਣੇ ਸਹੁਰੇ ਘਰ ਤੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋਈ ਨਵ-ਵਿਆਹੀ ਦੁਲਹਨ ਨੂੰ ਕਾਬੂ ਕਰਨ ’ਚ ਪੁਲਸ ਨੇ ਸਫਲਤਾ ਹਾਸਲ ਕੀਤੀ ਹੈ।
ਸਹਿਜਪ੍ਰੀਤ ਸਿੰਘ ਪੁੱਤਰ ਅੰਮ੍ਰਿਤਪਾਲ ਸਿੰਘ ਵਾਸੀ ਰਾਮਨਗਰ ਛੰਨਾ ਨੇ ਸ਼ੇਰਪੁਰ ਪੁਲਸ ਕੋਲ ਬਿਆਨ ਦਰਜ ਕਰਵਾਏ ਸਨ ਕਿ ਉਸ ਦਾ ਵਿਆਹ 14 ਫਰਵਰੀ 2025 ਨੂੰ ਵੀਰਪਾਲ ਕੌਰ ਪੁੱਤਰੀ ਚਮਕੌਰ ਸਿੰਘ ਥਾਣਾ ਮਹਿਤਾ ਜ਼ਿਲ੍ਹਾ ਬਰਨਾਲਾ ਨਾਲ ਹੋਇਆ ਸੀ।
ਇਹ ਵੀ ਪੜ੍ਹੋ- ਡੱਲੇਵਾਲ ਦੇ ਮਰਨ ਵਰਤ ਦੇ 100ਵੇਂ ਦਿਨ ਦੇ ਮੱਦੇਨਜ਼ਰ ਕਿਸਾਨਾਂ ਨੇ 5 ਮਾਰਚ ਨੂੰ ਲੈ ਕੇ ਕਰ'ਤਾ ਵੱਡਾ ਐਲਾਨ
ਇਸ ਤੋਂ ਇਕ ਹਫਤੇ ਬਾਅਦ 21 ਫਰਵਰੀ 2025 ਨੂੰ ਉਸ ਦੀ ਪਤਨੀ ਵੀਰਪਾਲ ਕੌਰ ਬਿਨਾਂ ਦੱਸੇ ਘਰ ਦੇ ਬਾਹਰ ਆਈ ਗੱਡੀ ’ਚ ਬੈਠ ਕੇ ਕਾਰ ਸਵਾਰ ਵਿਅਕਤੀ ਨਾਲ ਚਲੀ ਗਈ ਸੀ। ਇਸ ਤੋਂ ਬਾਅਦ ਜਦੋਂ ਉਸ ਨੇ ਘਰ ’ਚ ਦੇਖਿਆ ਤਾਂ 7 ਲੱਖ ਰੁਪਏ ਅਤੇ 20 ਤੋਲੇ ਸੋਨੇ ਦੇ ਗਹਿਣੇ ਗਾਇਬ ਸਨ, ਜਿਸ ਮਗਰੋਂ ਥਾਣਾ ਸ਼ੇਰਪੁਰ ਵਿਖੇ ਵੀਰਪਾਲ ਕੌਰ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।
ਥਾਣਾ ਸ਼ੇਰਪੁਰ ਦੇ ਥਾਣਾ ਮੁਖੀ ਇੰਸ. ਬਲਵੰਤ ਸਿੰਘ ਬਿਲਿੰਗ ਨੇ ਦੱਸਿਆ ਕਿ ਵੀਰਪਾਲ ਕੌਰ ਨੂੰ ਪੁਲਸ ਪਾਰਟੀ ਨੇ ਉਤਰਾਖੰਡ -ਯੂ.ਪੀ. ਦੇ ਬਾਰਡਰ ਨੇੜਿਓਂ ਬਿਲਾਸਪੁਰ ਤੋਂ ਗ੍ਰਿਫਤਾਰ ਕਰ ਕੇ ਉਸ ਦੀ ਨਿਸ਼ਾਨਦੇਹੀ ’ਤੇ ਗਹਿਣੇ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਉਕਤ ਔਰਤ ਦਾ ਪੁਲਸ ਰਿਮਾਂਡ ਲੈ ਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e