ਪੰਜਾਬ 'ਚ ਹੋਈ ਸਨਸਨੀਖੇਜ਼ ਘਟਨਾ, ਨਵੇਂ ਵਿਆਹੇ ਜੋੜੇ ਨੇ ਨਹਿਰ 'ਚ ਛਾਲ ਮਾਰ ਮੁਕਾਈ ਜੀਵਨਲੀਲਾ

Wednesday, Oct 23, 2024 - 05:41 AM (IST)

ਪੰਜਾਬ 'ਚ ਹੋਈ ਸਨਸਨੀਖੇਜ਼ ਘਟਨਾ, ਨਵੇਂ ਵਿਆਹੇ ਜੋੜੇ ਨੇ ਨਹਿਰ 'ਚ ਛਾਲ ਮਾਰ ਮੁਕਾਈ ਜੀਵਨਲੀਲਾ

ਬਠਿੰਡਾ (ਵਿਜੇ ਵਰਮਾ) : ਬਠਿੰਡਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਜੋਗਾਨੰਦ ਨੇੜੇ ਸਰਹਿੰਦ ਨਹਿਰ ਦੀ ਬੈਂਕਸਥਾੜਾ ਬਰਾਂਚ 'ਚੋਂ ਇੱਕ ਨਵ-ਵਿਆਹੇ ਜੋੜੇ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਮ੍ਰਿਤਕ ਬਠਿੰਡਾ ਦਾ ਰਹਿਣ ਵਾਲਾ ਸੀ ਅਤੇ ਮ੍ਰਿਤਕਾ ਦੀਆਂ ਚੂੜੀਆਂ ਦੇਖ ਕੇ ਜਾਪਦਾ ਹੈ ਕਿ ਉਸ ਦਾ ਹਾਲ ਹੀ ਵਿੱਚ ਵਿਆਹ ਹੋਇਆ ਸੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਇਹ ਵੀ ਪੜ੍ਹੋ- ਵਿਦੇਸ਼ 'ਚ ਪੰਜਾਬਣ ਨੇ ਬਣਾਇਆ ਨਾਮ, ਹਾਸਲ ਕੀਤੀ ਵੱਡੀ ਉਪਲਬਧੀ

ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਰਾਜਿੰਦਰ ਕੁਮਾਰ, ਵਿੱਕੀ ਕੁਮਾਰ, ਸੰਦੀਪ ਗਿੱਲ, ਜੱਗਾ, ਟੇਕਚੰਦ ਆਦਿ ਮੌਕੇ ’ਤੇ ਪਹੁੰਚ ਗਏ। ਸੂਚਨਾ ਮਿਲਣ ’ਤੇ ਥਾਣਾ ਕੈਂਟ ਦੇ ਇੰਚਾਰਜ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਪੁਲਸ ਦੀ ਮੌਜੂਦਗੀ 'ਚ ਦੋਵਾਂ ਲਾਸ਼ਾਂ ਨੂੰ ਨਹਿਰ 'ਚੋਂ ਬਾਹਰ ਕੱਢਿਆ ਗਿਆ। ਮ੍ਰਿਤਕ ਦਾ ਮੋਟਰਸਾਈਕਲ ਵੀ ਨਹਿਰ ਦੇ ਕੰਢੇ 2 ਕਿਲੋਮੀਟਰ ਪਿੱਛੇ ਖੜ੍ਹਾ ਮਿਲਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਦੋਵਾਂ ਨੇ ਕੁਝ ਸਮਾਂ ਪਹਿਲਾਂ ਨਹਿਰ ਵਿੱਚ ਛਾਲ ਮਾਰੀ ਹੋਵੇਗੀ। 

ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ

ਮ੍ਰਿਤਕਾਂ ਕੋਲੋਂ ਬਰਾਮਦ ਹੋਏ ਆਧਾਰ ਕਾਰਡਾਂ ਅਨੁਸਾਰ ਉਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ (36) ਵਾਸੀ ਆਦਰਸ਼ ਨਗਰ ਬਠਿੰਡਾ ਅਤੇ ਨੇਹਾ (18) ਵਜੋਂ ਹੋਈ ਹੈ। ਮ੍ਰਿਤਕਾ ਨੇ ਚੂੜੀਆਂ ਪਾਈਆਂ ਹੋਈਆਂ ਸਨ ਜਿਸ ਤੋਂ ਜਾਪਦਾ ਸੀ ਕਿ ਦੋਵਾਂ ਦਾ ਹਾਲ ਹੀ ਵਿੱਚ ਵਿਆਹ ਹੋਇਆ ਹੈ। ਪੁਲਸ ਕਾਰਵਾਈ ਤੋਂ ਬਾਅਦ ਜਥੇਬੰਦੀ ਦੇ ਮੈਂਬਰਾਂ ਨੇ ਦੋਵੇਂ ਲਾਸ਼ਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਥਾਣਾ ਇੰਚਾਰਜ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਹੀ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਪੁਲਸ ਅਗਲੇਰੀ ਕਾਰਵਾਈ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News