ਗੁਰਦਾਸਪੁਰ ਜ਼ਿਲ੍ਹੇ ''ਚ ਨਵ-ਵਿਆਹੁਤਾ ਦੀ ਭੇਤਭਰੀ ਹਾਲਤ ’ਚ ਮੌਤ

Sunday, Feb 07, 2021 - 08:53 PM (IST)

ਗੁਰਦਾਸਪੁਰ ਜ਼ਿਲ੍ਹੇ ''ਚ ਨਵ-ਵਿਆਹੁਤਾ ਦੀ ਭੇਤਭਰੀ ਹਾਲਤ ’ਚ ਮੌਤ

ਗੁਰਦਾਸਪੁਰ, (ਹਰਮਨ)- ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਪਿੰਡ ਆਲੀਨੰਗਲ ਦੀ ਨਵ-ਵਿਆਹੁਤਾ ਦੀ ਭੇਤਭਰੀ ਹਾਲਤ ’ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੇ ਪਿਤਾ ਸੁਖਵਿੰਦਰ ਸਿੰਘ ਵਾਸੀ ਆਲੀਨੰਗਲ ਨੇ ਦੱਸਿਆ ਕਿ ਉਸ ਦੀ ਪੁੱਤਰੀ ਦਲਬੀਰ ਕੌਰ (21) ਦਾ ਵਿਆਹ ਪਿਛਲੇ ਸਾਲ ਅਕਤੂਬਰ ਮਹੀਨੇ ਖੋਖਰ ਵਿਖੇ ਹੋਇਆ ਸੀ। ਉਸ ਨੇ ਦੋਸ਼ ਲਾਇਆ ਕਿ ਵਿਆਹ ਦੇ ਕੁਝ ਦਿਨਾਂ ਬਾਅਦ ਹੀ ਉਸ ਦੇ ਸਹੁਰੇ ਪਰਿਵਾਰ ਨੇ ਉਸ ਨੂੰ ਦਾਜ ਲਈ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਣ ਉਹ 10 ਦਿਨ ਸਹੁਰੇ ਰਹਿ ਕੇ ਪੇਕੇ ਆ ਗਈ ਸੀ। ਅੱਜ ਸਵੇਰੇ ਉਹ ਘਰੋਂ ਕਿਸੇ ਕੰਮ ਗਈ ਸੀ ਅਤੇ ਜਦੋਂ 11 ਵਜੇ ਦੇ ਕਰੀਬ ਵਾਪਸ ਆਈ ਤਾਂ ਦਰਵਾਜੇ ਵਿਚ ਹੀ ਡਿੱਗ ਪਈ। ਉਸ ਦੇ ਹੱਥ ’ਚ ਜ਼ਹਿਰੀਲੀ ਦਵਾਈ ਵਾਲੀ ਸ਼ੀਸ਼ੀ ਸੀ।

ਉਨ੍ਹਾਂ ਨੇ ਉਸ ਨੂੰ ਤੁਰੰਤ ਗੁਰਦਾਸਪੁਰ ਦੇ ਹਸਪਤਾਲ ਪਹੁੰਚਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਇਸ ਦੌਰਾਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਮੁਖੀ ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬਿਆਨ ਲੈ ਕੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ।


author

Bharat Thapa

Content Editor

Related News