15 ਦਿਨਾਂ ਤੋਂ ਲਾਪਤਾ ਪਤੀ ਦਾ ਲਾਲ-ਸੂਹੇ ਚੂੜੇ ਵਾਲੀ ਪਤਨੀ ਰੋ-ਰੋ ਕਰ ਰਹੀ ਇੰਤਜ਼ਾਰ, ਨਹੀਂ ਦੇਖ ਹੁੰਦਾ ਹਾਲ (ਵੀਡੀਓ)

Tuesday, Jul 16, 2024 - 06:29 PM (IST)

15 ਦਿਨਾਂ ਤੋਂ ਲਾਪਤਾ ਪਤੀ ਦਾ ਲਾਲ-ਸੂਹੇ ਚੂੜੇ ਵਾਲੀ ਪਤਨੀ ਰੋ-ਰੋ ਕਰ ਰਹੀ ਇੰਤਜ਼ਾਰ, ਨਹੀਂ ਦੇਖ ਹੁੰਦਾ ਹਾਲ (ਵੀਡੀਓ)

ਬਟਾਲਾ- ਬਟਾਲਾ 'ਚ ਸ਼ੱਕੀ ਹਾਲਾਤ 'ਚ ਨੌਜਵਾਨ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਨੌਜਵਾਨ 15 ਦਿਨਾਂ ਤੋਂ ਲਾਪਤਾ ਦੱਸਿਆ ਜਾ ਰਿਹਾ ਹੈ। ਨੌਜਵਾਨ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਹੁਣ ਉਹ ਲਾਪਤਾ ਹੋ ਗਿਆ ਹੈ। ਇਹ ਮਾਮਲਾ ਬਟਾਲਾ ਦੇ ਅਹਿਮਦਾਬਾਦ ਹੈ ਅਤੇ ਨੌਜਵਾਨ ਗਰੀਬ ਪਰਿਵਾਰ ਤੋਂ ਹੈ। 

ਇਹ ਵੀ ਪੜ੍ਹੋ- ਗੁਆਂਢੀਆਂ ਦੇ ਘਰ ਖੇਡਣ ਗਈ 8 ਸਾਲਾ ਬੱਚੀ ਨਾਲ ਵਾਪਰਿਆ ਭਾਣਾ, ਮਿਲੀ ਦਰਦਨਾਕ ਮੌਤ

ਜਾਣਕਾਰੀ ਮੁਤਾਬਕ ਕੁਝ ਸਮਾਂ ਪਹਿਲਾਂ ਪਰਿਵਾਰ ਦੇ ਛੋਟੇ ਪੁੱਤ ਦੀ ਨਸ਼ੇ ਕਾਰਨ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਦਾ ਦੂਜਾ ਪੁੱਤ ਵੀ ਲਾਪਤਾ ਹੋ ਗਿਆ ਹੈ। ਪਰਿਵਾਰ ਅਜੇ ਇਸ ਸਮੇਂ ਡੂੱਘੇ ਸਦਮੇ 'ਚੋਂ ਬਾਹਰ ਨਹੀਂ ਸੀ ਆਇਆ ਅਤੇ ਦੂਜਾ ਪੁੱਤ ਵੀ ਲਾਪਤਾ ਹੋ ਗਿਆ। ਨੌਜਵਾਨ ਦੀ ਪਤਨੀ, ਭੈਣ ਅਤੇ ਉਸ ਦੀ ਮਾਂ ਦਾ ਰੋ-ਰੋ ਬੁਰਾ ਹਾਲ ਹੈ।

ਇਹ ਵੀ ਪੜ੍ਹੋ- ਪੰਜਾਬ ਲਈ ਖ਼ਤਰੇ ਦੀ ਘੰਟੀ, ਹੈਰਾਨ ਕਰੇਗੀ ਇਹ ਰਿਪੋਰਟ

ਜਾਣਕਾਰੀ ਮੁਤਾਬਕ ਨੌਜਵਾਨ 15 ਦਿਨ ਪਹਿਲਾਂ ਸਵੇਰੇ ਕੰਮ 'ਤੇ ਗਿਆ ਸੀ ਪਰ ਘਰ ਨਹੀਂ ਪਰਤਿਆ। ਜਿਸ ਤੋਂ ਬਾਅਦ ਪਰਿਵਾਰ ਪੁੱਤ ਦੀ ਤਾਲਾਸ਼ ਕਰ ਰਿਹਾ ਹੈ। ਪਰਿਵਾਰ ਨੇ ਇਲਜ਼ਾਮ ਲਗਾਇਆ ਕਿ ਕੁਝ ਨੌਜਵਾਨ ਉਨ੍ਹਾਂ ਦੇ ਪੁੱਤ ਨੂੰ ਮੋਟਰਸਾਈਕਲ 'ਤੇ ਲੈ ਕੇ ਗਏ ਸੀ ਪਰ ਅਜੇ ਤੱਕ ਉਸ ਦਾ ਕੋਈ ਸੁਰਾਖ ਨਹੀਂ ਮਿਲਿਆ, ਜੇਕਰ ਪੁਲਸ ਸਖ਼ਤੀ ਨਾਲ ਪੇਸ਼ ਆਵੇ ਤਾਂ ਉਨ੍ਹਾਂ ਦੇ ਪੁੱਤ ਦਾ ਪਤਾ ਲੱਗ ਸਕਦਾ ਹੈ ਪਰ ਪੁਲਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ।

ਇਹ ਵੀ ਪੜ੍ਹੋ-  ਸਕੂਲ ਤੋਂ ਘਰ ਪਰਤਦਿਆਂ ਵਾਪਰਿਆ ਭਿਆਨਕ ਹਾਦਸਾ, 10ਵੀਂ ਜਮਾਤ ਦੇ ਵਿਦਿਆਰਥੀ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News