ਚੰਡੀਗੜ੍ਹ Airport 'ਤੇ ਫਲਾਈਟ 'ਚ ਬੰਬ ਦੀ ਖ਼ਬਰ! ਯਾਤਰੀਆਂ ਨੂੰ ਸੁਰੱਖਿਅਤ ਕੱਢਿਆ ਬਾਹਰ

Saturday, Oct 19, 2024 - 03:53 PM (IST)

ਮੋਹਾਲੀ (ਲਲਨ) : ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਫਲਾਈਟ 'ਚ ਬੰਬ ਦੀ ਸੂਚਨਾ ਨੇ ਅਚਾਨਕ ਹਫੜਾ-ਦਫੜੀ ਮਚਾ ਦਿੱਤੀ। ਜਾਣਕਾਰੀ ਮੁਤਾਬਕ ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਹੈਦਰਾਬਾਦ ਤੋਂ ਚੰਡੀਗੜ੍ਹ ਹਵਾਈ ਅੱਡੇ 'ਤੇ ਆਈ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਵਿਕ ਰਹੇ ਸਰ੍ਹੋਂ ਦੇ ਤੇਲ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਹੁਕਮ

ਅਚਾਨਕ ਇਸ 'ਚ ਬੰਬ ਹੋਣ ਦੀ ਖ਼ਬਰ ਫੈਲ ਗਈ, ਜਿਸ ਤੋਂ ਬਾਅਦ ਯਾਤਰੀ ਬੁਰੀ ਤਰ੍ਹਾਂ ਡਰ ਗਏ। ਇਸ ਸੂਚਨਾ ਮਗਰੋਂ ਆਲਾ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਲਾਈਟ 'ਚੋਂ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਬੰਬ ਹੋਣ ਦੀ ਖ਼ਬਰ ਨੇ ਯਾਤਰੀਆਂ 'ਚ ਅਚਾਨਕ ਭਾਜੜਾਂ ਪਾ ਦਿੱਤੀਆਂ ਅਤੇ ਹਰ ਕੋਈ ਘਬਰਾ ਗਿਆ।

ਇਹ ਵੀ ਪੜ੍ਹੋ : ਪਤਨੀ ਨੂੰ ਖ਼ਰਚਾ ਦੇਣ ਦੇ ਕੇਸ 'ਚ ਹਾਈਕੋਰਟ ਦਾ ਅਹਿਮ ਫ਼ੈਸਲਾ, ਪੜ੍ਹੋ ਪੂਰੀ ਖ਼ਬਰ

ਫਿਲਹਾਲ ਏਅਰਪੋਰਟ ਅਥਾਰਟੀ ਵਲੋਂ ਇਸ ਸਬੰਧੀ ਕਿਸੇ ਤਰ੍ਹਾਂ ਦੀ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਸ ਦੇ ਆਲਾ ਅਧਿਕਾਰੀ ਮੌਕੇ 'ਤੇ ਪਹੁੰਚੇ ਹੋਏ ਹਨ, ਜਿਨ੍ਹਾਂ ਵਲੋਂ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8




 


Babita

Content Editor

Related News