ਉਮੀਦ ਦੀ ਖ਼ਬਰ: ਪੰਜਾਬ ’ਚ ਘਰੇੂਲ ਇਕਾਂਤਵਾਸ ਅਧੀਨ 1,80,461 ਮਰੀਜ਼ ਸਿਹਤਯਾਬ ਹੋਏ : ਸਿਹਤ ਮੰਤਰੀ

Tuesday, Apr 27, 2021 - 01:34 PM (IST)

ਉਮੀਦ ਦੀ ਖ਼ਬਰ: ਪੰਜਾਬ ’ਚ ਘਰੇੂਲ ਇਕਾਂਤਵਾਸ ਅਧੀਨ 1,80,461 ਮਰੀਜ਼ ਸਿਹਤਯਾਬ ਹੋਏ : ਸਿਹਤ ਮੰਤਰੀ

ਚੰਡੀਗੜ੍ਹ (ਸ਼ਰਮਾ) : ਮਹਾਮਾਰੀ ਦੇ ਇਨ੍ਹਾਂ ਚੁਣੌਤੀ ਭਰੇ ਹਾਲਾਤਾਂ ਦਰਮਿਆਨ ਤਕਰੀਬਨ 1,80,461 ਕੋਵਿਡ-19 ਪਾਜ਼ੇਟਿਵ ਮਰੀਜ਼, ਜਿਨ੍ਹਾਂ ਨੂੰ ਘਰੇਲੂ ਇਕਾਂਤਵਾਸ ਅਧੀਨ ਰੱÎਖਿਆ ਗਿਆ ਸੀ, ਇਸ ਮਾਰੂ ਵਾਇਰਸ ਤੋਂ ਸਫ਼ਲਤਾਪੂਰਵਕ ਸਿਹਤਯਾਬ ਹੋ ਗਏ ਹਨ। ਇਸ ਵੇਲੇ ਤਕਰੀਬਨ 38,948 ਐਕਟਿਵ ਮਰੀਜ਼ ਘਰੇਲੂ ਇਕਾਂਤਵਾਸ ਅਧੀਨ ਹਨ ਅਤੇ ਸਾਡੀਆਂ ਸਮਰਪਿਤ ਟੀਮਾਂ ਦੀ ਨਿਗਰਾਨੀ ਅਧੀਨ ਮਹਾਮਾਰੀ ਨਾਲ ਇਸ ਜੰਗ ’ਤੇ ਫ਼ਤਿਹ ਪਾਉਣ ਲਈ ਡਟੇ ਹੋਏ ਹਨ। ਇੱਥੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਹਲਕੇ ਲੱਛਣ ਅਤੇ ਬਗੈਰ ਲੱਛਣਾਂ ਵਾਲੇ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਦਾਖਲ ਹੋਣ ਦੀ ਜ਼ਰੂਰਤ ਨਹੀਂ ਹੈ ਅਤੇ ਅਜਿਹੇ ਮਰੀਜ਼ ਟੈਸਟਿੰਗ ਸਮੇਂ ਸਿਰਫ਼ ਘਰੇਲੂ ਇਕਾਂਤਵਾਸ ਵਿਚ ਰਹਿਣ ਦਾ ਬਦਲ ਚੁਣਨ। ਉਨ੍ਹਾਂ ਕਿਹਾ ਕਿ ਹੁਣ ਤੱਕ 2,21,833 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ’ਚ ਰਹਿਣ ਦੀ ਸਲਾਹ ਦਿੱਤੀ ਗਈ ਹੈ, ਜਿਨ੍ਹਾਂ ਵਿਚੋਂ 98 ਫੀਸਦੀ ਨੇ ਟੈਲੀਫੋਨ ’ਤੇ ਸਾਡੇ ਸਮਰਪਿਤ ਸਿਹਤ ਮਾਹਿਰਾਂ ਦੀ ਡਾਕਟਰੀ ਸਲਾਹ ਪ੍ਰਾਪਤ ਕਰਕੇ ਸਫ਼ਲਤਾਪੂਰਵਕ ਰਿਕਵਰ ਕੀਤਾ ਹੈ। ਹੁਣ ਤੱਕ ਸਿਰਫ਼ 2,331 ਮਰੀਜ਼ਾਂ ਨੂੰ ਹੀ ਸੰਸਥਾਗਤ ਨਿਗਰਾਨੀ ਲਈ ਰੈਫਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਲੱਦਾਖ਼ ਦੇ ਸੀਆਂ ਚਿੰਨ੍ਹ ’ਚ ਗਲੇਸ਼ੀਅਰ ਦੇ ਤੋਦੇ ਡਿੱਗਣ ਕਾਰਨ ਪੰਜਾਬ ਦੇ 2 ਜਵਾਨ ਸ਼ਹੀਦ

ਸਿਹਤ ਮੰਤਰੀ ਨੇ ਕਿਹਾ ਕਿ ਘਰੇਲੂ ਇਕਾਂਤਵਾਸ ਅਧੀਨ ਪਾਜ਼ੇਟਿਵ ਮਰੀਜ਼ਾਂ ਦੀ ਦੇਖਭਾਲ ਲਈ ਸਾਰੇ ਸ਼ਹਿਰਾਂ ਅਤੇ ਪਿੰਡਾਂ ਦੇ ਹਰੇਕ ਬਲਾਕ ਵਿਚ ਰੈਪਿਡ ਰਿਸਪਾਂਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਜੇਕਰ ਮਰੀਜ਼ਾਂ ਦੀ ਹਾਲਤ ਵਿਗੜਦੀ ਹੈ ਅਤੇ ਗੰਭੀਰ ਲੱਛਣ ਸਾਹਮਣੇ ਆਉਂਦੇ ਹਨ ਤਾਂ ਮਰੀਜ਼ਾਂ ਨੂੰ ਤੁਰੰਤ ਸਿਹਤ ਕੇਂਦਰਾਂ ਵਿਚ ਤਬਦੀਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ 25 ਅਪ੍ਰੈਲ ਤੱਕ ਕੋਵਿਡ-19 ਦੇ 48,154 ਐਕਟਿਵ ਮਾਮਲੇ ਹਨ। ਕੋਵਿਡ-19 ਦੇ ਲੱਛਣਾਂ, ਟੈਸਟਿੰਗ ਜਾਂ ਦਾਖਲੇ ਲਈ ਨੇੜਲੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਵਾਸਤੇ 24 ਘੰਟੇ, 104 ਹੈਲਪਲਾਈਨ ਵਿਸ਼ੇਸ਼ ਤੌਰ ’ਤੇ ਕਾਰਜਸ਼ੀਲ ਕੀਤੀ ਗਈ ਹੈ। ਸਿਹਤ ਮੰਤਰੀ ਨੇ ਕਿਹਾ ਕਿ 1,90,000 ਕੋਰੋਨਾ ਫ਼ਤਿਹ ਕਿੱਟਾਂ, ਜਿਸ ਵਿਚ ਪਲਸ ਆਕਸਾਈਮੀਟਰ, ਥਰਮਾਮੀਟਰ, ਸਟੀਮਰ ਅਤੇ ਜ਼ਰੂਰੀ ਦਵਾਈਆਂ ਹਨ, ਦੀ ਖ਼ਰੀਦ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਦੀ ਬਿਹਤਰ ਦੇਖਭਾਲ ਲਈ ਘਰਾਂ ਵਿਚ ਹੀ ਵਿਚ ਵੰਡਿਆ ਜਾ ਰਿਹਾ ਹੈ। ਹਾਲਾਂਕਿ, ਇਸ ਮਹੀਨੇ 38,169 ਕੋਰੋਨਾ ਫ਼ਤਿਹ ਕਿੱਟਾਂ ਵੰਡੀਆਂ ਗਈਆਂ। ਲੋੜਵੰਦ ਮਰੀਜ਼ਾਂ ਨੂੰ ਫੂਡ ਕਿੱਟਾਂ ਤੋਂ ਇਲਾਵਾ 10,000 ਪੋਸਟ ਹੈਲਥ ਕੇਅਰ ਕਿੱਟਾਂ ਵੀ ਵੰਡੀਆਂ ਗਈਆਂ।

ਇਹ ਵੀ ਪੜ੍ਹੋ : ਬਾਦਲਾਂ ਨਾਲ ਰਲ ਕੇ ਕੈਪਟਨ ਨੇ ਰੱਦ ਕਰਵਾਈ ‘ਸਿਟ’ ਦੀ ਜਾਂਚ ਰਿਪੋਰਟ : ਚੀਮਾ    

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Anuradha

Content Editor

Related News