Petrol-Diesel ਦੀ ਕੋਈ ਕਿੱਲਤ ਨਹੀਂ! Shortage ਦੀਆਂ ਖਬਰਾਂ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਿਆਨ ਜਾਰੀ

Monday, May 18, 2026 - 08:33 PM (IST)

Petrol-Diesel ਦੀ ਕੋਈ ਕਿੱਲਤ ਨਹੀਂ! Shortage ਦੀਆਂ ਖਬਰਾਂ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਿਆਨ ਜਾਰੀ

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀ ਰਾਸ਼ਨਿੰਗ (ਸੀਮਤ ਸਪਲਾਈ) ਬਾਰੇ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਖਬਰਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਸ਼ਹਿਰ ਵਿੱਚ ਤੇਲ ਦੀ ਕੋਈ ਕਿੱਲਤ ਨਹੀਂ ਹੈ ਅਤੇ ਨਾ ਹੀ ਤੇਲ ਦੀ ਵਿਕਰੀ 'ਤੇ ਕੋਈ ਪਾਬੰਦੀ ਲਗਾਈ ਗਈ ਹੈ।

ਦਰਅਸਲ, ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਤੇਲ ਦੀ ਸੀਮਾ ਤੈਅ ਕਰ ਦਿੱਤੀ ਹੈ, ਜਿਸ ਤਹਿਤ ਦੋ-ਪਹੀਆ ਵਾਹਨਾਂ ਨੂੰ ਵੱਧ ਤੋਂ ਵੱਧ 500 ਰੁਪਏ ਅਤੇ ਚਾਰ-ਪਹੀਆ ਵਾਹਨਾਂ ਨੂੰ 1500 ਰੁਪਏ ਤੱਕ ਦਾ ਹੀ ਤੇਲ ਮਿਲੇਗਾ। ਪੀ.ਆਈ.ਬੀ. (PIB) ਫੈਕਟ ਚੈੱਕ ਨੇ ਇਸ ਦਾਅਵੇ ਨੂੰ ਪੂਰੀ ਤਰ੍ਹਾਂ 'ਫਰਜ਼ੀ' ਕਰਾਰ ਦਿੱਤਾ ਹੈ।

ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ (DC) ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦਾ ਲੋੜੀਂਦਾ ਸਟਾਕ ਮੌਜੂਦ ਹੈ ਅਤੇ ਤੇਲ ਦੀ ਸਪਲਾਈ ਬਿਨਾਂ ਕਿਸੇ ਰੁਕਾਵਟ ਦੇ ਨਿਰੰਤਰ ਜਾਰੀ ਹੈ। ਪ੍ਰਸ਼ਾਸਨ ਵੱਲੋਂ ਤੇਲ ਦੀ ਵਿਕਰੀ 'ਤੇ ਕਿਸੇ ਵੀ ਤਰ੍ਹਾਂ ਦੀ ਕੋਈ ਸੀਮਾ ਜਾਂ ਰੋਕ ਨਹੀਂ ਲਗਾਈ ਗਈ ਹੈ।

ਪ੍ਰਸ਼ਾਸਨ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਸਨਸਨੀ ਫੈਲਾਉਣ ਵਾਲੀਆਂ ਅਫਵਾਹਾਂ ਦੇ ਝਾਂਸੇ ਵਿੱਚ ਨਾ ਆਉਣ। ਲੋਕਾਂ ਨੂੰ ਸਿਰਫ਼ ਅਧਿਕਾਰਤ ਸਰੋਤਾਂ ਤੋਂ ਪ੍ਰਾਪਤ ਜਾਣਕਾਰੀ 'ਤੇ ਹੀ ਵਿਸ਼ਵਾਸ ਕਰਨ ਦੀ ਸਲਾਹ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News