''ਪੰਜਾਬ ਦੇ ਹਸਪਤਾਲਾਂ ''ਚ ਜਲਦੀ ਹੋਵੇਗੀ 1000 ਡਾਕਟਰਾਂ ਤੇ 1200 ਨਰਸਾਂ ਦੀ ਭਰਤੀ''
Friday, Aug 01, 2025 - 09:12 PM (IST)

ਮੋਗਾ (ਕਸ਼ਿਸ਼) : ਅੱਜ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਵੱਲੋਂ ਅਚਨਚੇਤ ਦੌਰਾ ਕੀਤਾ ਗਿਆ ਅਤੇ ਹਸਪਤਾਲ ਦੇ 'ਚ ਜੋ ਕਮੀਆਂ ਹਨ, ਉਨ੍ਹਾਂ ਨੂੰ ਜਲਦੀ ਦੂਰ ਕਰਨ ਦਾ ਭਰੋਸਾ ਦਵਾਇਆ। ਇਸ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਮੋਗਾ ਸਰਕਾਰੀ ਹਸਪਤਾਲ ਦੇ 'ਚ ਹੁਣ ਮਰੀਜ਼ਾਂ ਨੂੰ 350 ਦੇ ਕਰੀਬ ਦਵਾਈਆਂ ਮਿਲਣਗੀਆਂ ਤੇ ਆਮ ਆਦਮੀ ਕਲੀਨਿਕ ਦੇ ਵਿੱਚ 107 ਤਰ੍ਹਾਂ ਦੀਆਂ ਦਵਾਈਆਂ ਦਵਾਈਆਂ ਤੇ ਹਰ ਤਰ੍ਹਾਂ ਦੇ ਟੈਸਟ ਕੀਤੇ ਜਾਣਗੇ।
ਜਾਣਕਾਰੀ ਦਿੰਦੇ ਹੋਏ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਅਸੀਂ ਵੱਖ-ਵੱਖ ਸ਼ਹਿਰਾਂ ਤੋਂ ਹੁੰਦੇ ਹੋਏ ਮੋਗਾ ਸਰਕਾਰੀ ਹਸਪਤਾਲ ਵਿਖੇ ਪਹੁੰਚੇ ਅਤੇ ਇੱਥੋਂ ਦਾ ਜਾਇਜ਼ਾ ਲਿਆ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਹੁਣ ਹਰ ਸਰਕਾਰੀ ਹਸਪਤਾਲ ਦੇ ਵਿੱਚ ਡਾਕਟਰਾਂ ਦੀ ਕਮੀ ਨੂੰ ਜਲਦੀ ਦੂਰ ਕੀਤਾ ਜਾਵੇਗਾ ਅਤੇ ਹਸਪਤਾਲ ਦੇ ਵਿੱਚ 350 ਤਰ੍ਹਾਂ ਦੀਆਂ ਦਵਾਈਆਂ ਉਪਲਬਧ ਕਰਵਾਈਆਂ ਜਾਣਗੀਆਂ ਤਾਂ ਜੋ ਕਿਸੇ ਵੀ ਮਰੀਜ਼ ਨੂੰ ਕੋਈ ਦਿੱਕਤ ਨਾ ਹੋਵੇ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਹਜ਼ਾਰ ਡਾਕਟਰਾਂ ਨੂੰ ਪੰਜਾਬ ਦੇ ਵੱਖ-ਵੱਖ ਹਸਪਤਾਲਾਂ ਵਿੱਚ ਭੇਜਿਆ ਜਾਵੇਗਾ ਤੇ ਜਲਦੀ ਹੀ 1200 ਨਰਸਾਂ ਦੀ ਵੀ ਭਰਤੀ ਕੀਤੀ ਜਾਵੇਗੀ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਜੋ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਘਪਲੇ ਦੀ ਸ਼ਿਕਾਇਤ ਹੋਈ ਸੀ ਉਸ ਦੀ ਰਿਪੋਰਟ ਆ ਚੁੱਕੀ ਹੈ ਤੇ ਜਲਦੀ ਹੀ ਐਕਸ਼ਨ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e