ਬੇਅਦਬੀ ਦੇ ਤੀਸਰੇ ਮਾਮਲੇ ’ਚ ਡੇਰਾ ਮੁਖੀ ਨੂੰ ਰਾਹਤ ਦੇਣ ਦੀਆਂ ਖਬਰਾਂ ਕੋਰੀ ਅਫਵਾਹ : ਪਰਮਾਰ
Wednesday, Sep 01, 2021 - 11:33 PM (IST)
ਫ਼ਰੀਦਕੋਟ (ਰਾਜਨ)- ਬੇਅਦਬੀ ਨਾਲ ਜੁੜੇ ਤਿੰਨ ਮਾਮਲਿਆਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ’ਚੋਂ ਪਵਿੱਤਰ ਸਰੂਪ ਚੋਰੀ ਕਰਨ, ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਇਤਰਾਜ਼ਯੋਗ ਸ਼ਬਦਾਵਲੀ ਵਾਲਾ ਪੋਸਟਰ ਲਾਉਣ ਤੇ ਬਰਗਾੜੀ ਦੀਆਂ ਗਲੀਆਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਨੂੰ ਖਿਲਾਰਨ ਦੀ ਜਾਂਚ ਕਰ ਰਹੀ ਆਈ. ਜੀ . ਐੱਸ. ਪੀ. ਐੱਸ. ਪਰਮਾਰ ਦੀ ਅਗਵਾਈ ਹੇਠਲੀ ‘ਸਿਟ’ ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਤੇ ਆਸ-ਪਾਸ ਦਾ ਦੌਰਾ ਕਰਕੇ ਲੋਕਾਂ ਨੂੰ ਇਹ ਖੁੱਲ੍ਹਾ ਸੱਦਾ ਦਿੱਤਾ ਗਿਆ, ਜਿਸ ਨੂੰ ਵੀ ਇਨ੍ਹਾਂ ਮਾਮਲਿਆਂ ’ਚ ਕੋਈ ਅਹਿਮ ਜਾਣਕਾਰੀ ਹੈ, ਉਹ ‘ਸਿਟ’ ਨਾਲ ਸਾਂਝੀ ਕਰ ਸਕਦਾ ਹੈ ਜੋ ਗੁਪਤ ਰੱਖੀ ਜਾਵੇਗੀ।
ਇਹ ਵੀ ਪੜ੍ਹੋ : ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਅਕਾਲੀ ਦਲ ਦੇ ਪ੍ਰੋਗਰਾਮਾਂ ’ਚ ਪਾਇਆ ਜਾ ਰਿਹਾ ਵਿਘਨ : ਮਜੀਠੀਆ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ. ਜੀ. ਪਰਮਾਰ ਨੇ ਕਿਹਾ ਕਿ ‘ਸਿਟ’ ਵੱਲੋਂ ਇਨ੍ਹਾਂ ਤਿੰਨਾਂ ਮਾਮਲਿਆਂ ਦੀ ਤਫਤੀਸ਼ ਮੁਕੰਮਲ ਕਰਨ ਉਪਰੰਤ ਮੁਕੱਦਮਾ ਨੰਬਰ 117 ਅਤੇ 128 ਧਾਰਾ 295-ਏ ਅਤੇ 153-ਏ, ਆਈ. ਪੀ. ਸੀ. ਤਹਿਤ 6 ਦੋਸ਼ੀਆਂ ਵਿਰੁੱਧ ਮਾਣਯੋਗ ਫ਼ਰੀਦਕੋਟ ਅਦਾਲਤ ’ਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ, ਜਦਕਿ ਤੀਸਰੇ ਮੁਕੱਦਮੇ ਜਿਸ ਜਿਸ ’ਚ ਸਰੂਪ ਚੋਰੀ ਕਰਨ ਦੀ ਸਾਜ਼ਿਸ਼ ’ਚ ਡੇਰਾ ਮੁਖੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਸਬੰਧੀ ਚਲਾਨ ਜਲਦ ਹੀ ਪੇਸ਼ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਸੜਕ ਵਿਭਾਗ ਦੀ ਵੱਡੀ ਅਣਗਹਿਲੀ, ਗਰਮਾ-ਗਰਮ ਲੁੱਕ ’ਚ ਫਸੀ ਕਾਰ
ਉਨ੍ਹਾਂ ਦੱਸਿਆ ਕਿ ਤਿੰਨ ਭਗੌੜੇ ਦੋਸ਼ੀਆਂ ਹਰਸ਼ ਧੂਰੀ ਪੁੱਤਰ ਅਸ਼ੋਕ ਕੁਮਾਰ ਵਾਸੀ ਧੂਰੀ, ਸੰਦੀਪ ਬਰੇਟਾ ਪੁੱਤਰ ਓਮ ਪ੍ਰਕਾਸ਼ ਵਾਸੀ ਬਰੇਟਾ ਮੰਡੀ ਤੇ ਪ੍ਰਦੀਪ ਕਲੇਰ ਪੁੱਤਰ ਚਾਂਦੀ ਰਾਮ ਵਾਸੀ ਕਲਾਇਤ ਜ਼ਿਲਾ ਕੈਥਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਸੂਰਤ ’ਚ ਅਜੇ ਇਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਇਨ੍ਹਾਂ ਤਿੰਨਾਂ ਦੀ ਚੱਲ-ਅਚੱਲ ਜਾਇਦਾਦ ਦਾ ਵੇਰਵਾ ਅਦਾਲਤ ਵੱਲੋਂ ਮੰਗਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿਥੋਂ ਤੱਕ ਤੀਸਰੇ ਮਾਮਲੇ ’ਚ ਡੇਰਾ ਸਿਰਸਾ ਮੁਖੀ ਨੂੰ ਰਾਹਤ ਦੇਣ ਦੀਆਂ ਅਫਵਾਹਾਂ ਦਾ ਸਵਾਲ ਹੈ, ਬਿਲਕੁੱਲ ਨਿਰਾਧਾਰ ਹਨ ਅਤੇ ਇਨ੍ਹਾਂ ਮਾਮਲਿਆਂ ’ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕੋਈ ਵੀ ਹੋਵੇ। ਉਨ੍ਹਾਂ ਕਿਹਾ ਕਿ ‘ਸਿਟ’ ਵੱਲੋਂ ਬੇਅਦਬੀ ਦੇ ਇਨ੍ਹਾਂ ਤਿੰਨਾਂ ਮਾਮਲਿਆਂ ਦੀ ਜਾਂਚ ਬਿਲਕੁੱਲ ਨਿਰਪੱਖ, ਨਿਰੋਲ ਤੇ ਸਬੂਤਾਂ ਦੇ ਆਧਾਰ ’ਤੇ ਕੀਤੀ ਗਈ ਹੈ। ਇਸ ਤੋਂ ਪਹਿਲਾਂ ਚੇਅਰਮੈਨ ‘ਸਿਟ’ ਐੱਸ. ਪੀ. ਐੱਸ. ਪਰਮਾਰ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਮੈਂਬਰਾਂ ਸਮੇਤ ਮੱਥਾ ਟੇਕਣ ਵੀ ਗਏ।