ਪੰਜਾਬ ਅੰਦਰ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, PRTC ਨੇ ਖਿੱਚੀ ਇਹ ਤਿਆਰੀ
Saturday, Feb 11, 2023 - 02:18 PM (IST)
ਚੰਡੀਗੜ੍ਹ (ਰਮਨਜੀਤ) : ਜੇਕਰ ਤੁਸੀਂ ਵੀ ਸਰਕਾਰੀ ਬੱਸਾਂ 'ਚ ਸਫ਼ਰ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਮਤਲਬ ਦੀ ਹੈ। ਦਰਅਸਲ ਹੁਣ ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਮਹਿੰਗਾ ਹੋ ਸਕਦਾ ਹੈ। ਸੂਤਰਾਂ ਮੁਤਾਬਕ ਬੱਸਾਂ ਦਾ ਕਿਰਾਇਆ 10 ਪੈਸੇ ਪ੍ਰਤੀ ਕਿਲੋਮੀਟਰ ਵਧਾਉਣ ਦੀ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਨੇ ਤਿਆਰੀ ਕਰ ਲਈ ਹੈ। ਦੱਸ ਦੇਈਏ ਕਿ ਹਾਲ ਹੀ 'ਚ ਪੰਜਾਬ ਸਰਕਾਰ ਵੱਲੋਂ ਡੀਜ਼ਲ ਦਾ ਰੇਟ 90 ਪੈਸੇ ਪ੍ਰਤੀ ਲਿਟਰ ਵਧਾਇਆ ਗਿਆ ਹੈ, ਜਿਸ ਤੋਂ ਬਾਅਦ ਡੀਜ਼ਲ ਦਾ ਰੇਟ ਪ੍ਰਤੀ ਲਿਟਰ 88.34 ਰੁਪਏ ਤੱਕ ਪਹੁੰਚ ਗਿਆ ਹੈ।
ਇਸ ਨਾਲ ਪੀ. ਆਰ. ਟੀ. ਸੀ. 'ਤੇ ਆਰਥਿਕ ਬੋਝ ਵਧਿਆ ਹੈ। ਉੱਥੇ ਹੀ ਪੰਜਾਬ ਸਰਕਾਰ ਨੂੰ ਇਸ ਸਬੰਧਿਤ ਪ੍ਰਸਤਾਵ ਭੇਜਿਆ ਜਾ ਰਿਹਾ ਹੈ, ਜਿਸ ਨੂੰ ਹਰੀ ਝੰਡੀ ਮਿਲਦੇ ਹੀ ਵਧਿਆ ਕਿਰਾਇਆ ਲਾਗੂ ਕਰਨ ਦੀ ਗੱਲ ਕਹੀ ਜਾ ਰਹੀ ਹੈ। ਇਸ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ ਜੁਲਾਈ 2020 'ਚ ਪੰਜਾਬ ਸਰਕਾਰ ਵਲੋਂ ਸੂਬੇ 'ਚ ਸਰਕਾਰੀ ਬੱਸਾਂ ਦੇ ਕਿਰਾਏ 'ਚ 6 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਇਸ ਸਿਵਲ ਹਸਪਤਾਲ ਨੂੰ ਐਲਾਨਿਆ ਗਿਆ ਸੂਬੇ ਦਾ ਸਰਵੋਤਮ ਹਸਪਤਾਲ
ਉਸ ਸਮੇਂ ਡੀਜ਼ਲ ਦਾ ਰੇਟ 70 ਰੁਪਏ ਪ੍ਰਤੀ ਲਿਟਰ ਸੀ, ਜਦੋਂ ਕਿ ਹੁਣ ਡੀਜ਼ਲ ਦਾ ਰੇਟ 90 ਰੁਪਏ ਨੂੰ ਛੂਹ ਰਿਹਾ ਹੈ। ਫਿਲਹਾਲ ਬੱਸਾਂ ਦਾ ਕਿਰਾਇਆ 1.22 ਰੁਪਏ ਪ੍ਰਤੀ ਕਿਲੋਮੀਟਰ ਹੈ। ਪੀ. ਆਰ. ਟੀ. ਸੀ. ਸਰਕਾਰ ਨੂੰ ਪ੍ਰਸਤਾਵ ਭੇਜ ਕੇ ਕਿਰਾਇਆ 10 ਪੈਸੇ ਪ੍ਰਤੀ ਕਿਲੋਮੀਟਰ ਵਧਾ ਕੇ 1.32 ਰੁਪਏ ਕਰਨ ਦੀ ਮੰਗ ਕਰੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ