ਪੰਜਾਬ ਲਈ ਅਗਲੇ 24 ਘੰਟੇ ਬੇਹੱਦ ਅਹਿਮ, ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਕਰ ''ਤੀ ਵੱਡੀ ਭਵਿੱਖਬਾਣੀ
Sunday, Jan 05, 2025 - 07:24 PM (IST)
ਜਲੰਧਰ- ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਨੇ ਕਹਿਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਮੌਸੂਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿਚ ਅਗਲੇ 24 ਘੰਟੇ ਬੇਹੱਦ ਅਹਿਮ ਰਹਿਣ ਵਾਲੇ ਹਨ। ਮੌਸਮ ਵਿਭਾਗ (ਆਈ. ਐੱਮ. ਡੀ) ਦੇ ਅਲਰਟ ਮੁਤਾਬਕ ਅਜੇ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਇਕ ਪਾਸੇ ਪਹਾੜਾਂ ਉਤੇ ਬਰਫ਼ਬਾਰੀ ਅਤੇ ਪੱਛਮੀ ਹਵਾਵਾਂ ਨੇ ਮੈਦਾਨੀ ਇਲਾਕਿਆਂ ‘ਚ ਠੰਡ ਨੂੰ ਵਧਾ ਦਿੱਤਾ ਹੈ, ਉਥੇ ਹੀ ਆਉਣ ਵਾਲੇ 24 ਘੰਟੇ ਵੀ ਬੇਹੱਦ ਖ਼ਾਸ ਹਨ। ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੱਖਣੀ ਭਾਰਤ ਵਿੱਚ ਵੀ ਹਲਕੀ ਬਾਰਿਸ਼ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਤੋਂ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, PRTC ਤੇ ਪਨਬਸ ਦਾ ਵੱਡਾ ਐਲਾਨ
ਉਥੇ ਹੀ ਮੌਸਮ ਵਿਭਾਗ ਨੇ ਇਕ ਹੋਰ ਅਲਰਟ ਜਾਰੀ ਕੀਤਾ ਹੈ। ਆਈ. ਐੱਮ. ਡੀ. ਅਨੁਸਾਰ 5 ਅਤੇ 6 ਜਨਵਰੀ ਨੂੰ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉੱਤਰਾਖੰਡ ਵਿੱਚ ਗਰਜ ਅਤੇ ਬਿਜਲੀ ਦੇ ਨਾਲ-ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਉਣ ਵਾਲੇ 24 ਘੰਟਿਆਂ ਵਿੱਚ ਦਿੱਲੀ ਐੱਨ. ਸੀ. ਆਰ. ਅਤੇ ਹੋਰ ਮੈਦਾਨੀ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਸੋਮਵਾਰ ਤੋਂ ਸ਼ੁਰੂ ਹੋਣ ਵਾਲੀ ਹਲਕੀ ਬਾਰਿਸ਼ ਦਾ ਦੌਰ 10 ਜਨਵਰੀ ਤੱਕ ਚੱਲ ਸਕਦਾ ਹੈ।
ਇਹ ਵੀ ਪੜ੍ਹੋ- ਜਲੰਧਰ ਦੇ ਮੇਅਰ ਦਾ ਨਾਂ ਲਗਭਗ ਫਾਈਨਲ, ਜਲਦ ਹੋ ਸਕਦੈ ਸਿਆਸਤ 'ਚ ਵੱਡਾ ਧਮਾਕਾ
ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਦੀ ਸਥਿਤੀ
ਮੌਸਮ ਵਿਭਾਗ ਨੇ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਦੇ ਹਾਲਾਤ ਜਾਰੀ ਕੀਤੇ ਹਨ। ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼, ਪੱਛਮੀ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼ ਅਤੇ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਜੰਮੂ, ਕਸ਼ਮੀਰ ਅਤੇ ਲੱਦਾਖ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 0-5 ਡਿਗਰੀ, ਹਿਮਾਚਲ ਪ੍ਰਦੇਸ਼ ਵਿੱਚ 0-5 ਡਿਗਰੀ, ਉੱਤਰ-ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ 6-10 ਡਿਗਰੀ, ਮੱਧ, ਪੂਰਬੀ ਅਤੇ ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ 10-14 ਡਿਗਰੀ, ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਘੱਟ ਤਾਪਮਾਨ ਮੰਡਲਾ (ਪੂਰਬੀ ਮੱਧ ਪ੍ਰਦੇਸ਼) ਵਿੱਚ 5.0 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਕੜਾਕੇ ਦੀ ਠੰਡ ਤੇ ਠੰਡੀਆਂ ਹਵਾਵਾਂ ਨੇ ਠੁਰ-ਠੁਰ ਕਰਨੇ ਲਾਏ ਲੋਕ, ਐਡਵਾਈਜ਼ਰੀ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e