ਪੰਜਾਬ 'ਚ ਅਗਲੇ 4 ਦਿਨ ਅਹਿਮ! ਮੁੜ ਵਿਗੜੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Monday, May 26, 2025 - 06:18 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਦਾ ਮੌਸਮ ਇਕ ਵਾਰ ਫਿਰ ਤੋਂ ਵਿਗੜ ਸਕਦਾ ਹੈ। ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕਰਦੇ ਹੋਏ ਕਿਹਾ ਗਿਆ ਹੈ ਕਿ ਅੱਜ ਸ਼ਾਮ ਲਗਭਗ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਅਗਲੇ ਚਾਰ ਦਿਨਾਂ ਤੱਕ ਬਾਰਿਸ਼ ਦੀ ਵੀ ਸੰਭਾਵਨਾ ਜਤਾਈ ਗਈ ਹੈ। ਉਥੇ ਹੀ 27 ਮਈ ਤੋਂ 30 ਮਈ ਤੱਕ ਰੁਕ-ਰੁਕ ਕੇ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਗ੍ਰਿਫ਼ਤਾਰ MLA ਰਮਨ ਅਰੋੜਾ ਖ਼ਿਲਾਫ਼ ਵਿਜੀਲੈਂਸ ਦੀ ਜਾਂਚ ਤੇਜ਼, ਕੁੜਮ ਰਾਜੂ ਮਦਾਨ ਦੇ ਘਰ ਮਾਰੀ ਰੇਡ
ਇਥੇ ਦੱਸ ਦੇਈਏ ਕਿ ਬੀਤੇ ਦਿਨ ਤੋਂ ਨੌਤਪਾ ਸ਼ੁਰੂ ਹੋ ਚੁੱਕਾ ਹੈ ਪਰ ਫਿਰ ਵੀ ਸੂਬੇ ਵਿੱਚ ਨਾ ਤਾਂ ਕੋਈ ਗਰਮੀ ਦੀ ਲਹਿਰ ਦੀ ਚਿਤਾਵਨੀ ਹੈ ਅਤੇ ਨਾ ਹੀ ਕੋਈ ਗਰਮ ਹਵਾਵਾਂ ਚੱਲ ਰਹੀਆਂ ਹਨ। ਇਸ ਦੇ ਉਲਟ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਡਿੱਗਿਆ ਹੈ ਅਤੇ ਇਸ ਵੇਲੇ ਇਥੇ ਤਾਪਮਾਨ ਆਮ ਨਾਲੋਂ 5.4 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ 29 ਮਈ ਤੱਕ ਗਰਮੀ ਦੀ ਲਹਿਰ ਸਬੰਧੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ।
ਇਨ੍ਹਾਂ ਜ਼ਿਲ੍ਹਿਆਂ ਵਿਚ 4 ਦਿਨਾਂ ਲਈ ਯੈਲੋ ਅਲਰਟ ਜਾਰੀ
ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਰੋਪੜ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਅਗਲੇ ਚਾਰ ਦਿਨਾਂ ਲਈ ਬਾਰਿਸ਼ ਦਾ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ, ਮੁਕਤਸਰ, ਬਠਿੰਡਾ, ਫਰੀਦਕੋਟ, ਮਾਨਸਾ, ਸੰਗਰੂਰ ਵਰਗੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਕੋਈ ਚਿਤਾਵਨੀ ਨਹੀਂ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਸ਼ਮਸ਼ਾਨਘਾਟ 'ਚ ਤੀਜੀ ਵਾਰ ਹੋਇਆ ਵੱਡਾ ਕਾਂਡ, ਮੁਰਦਾਘਰ ਦੇ ਅੰਦਰਲਾ ਹਾਲ ਵੇਖ...
ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 3.6 ਡਿਗਰੀ ਸੈਲਸੀਅਸ ਘਟਿਆ ਹੈ। ਇਹ ਆਮ ਨਾਲੋਂ 5.4 ਡਿਗਰੀ ਸੈਲਸੀਅਸ ਘੱਟ ਹੈ, ਜੋਕਿ ਇਸ ਗਰਮੀਆਂ ਦੇ ਮੌਸਮ ਵਿੱਚ ਇਕ ਮਹੱਤਵਪੂਰਨ ਤਬਦੀਲੀ ਮੰਨਿਆ ਜਾਂਦਾ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਦੇ ਸਮਰਾਲਾ ਵਿਚ 36.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਕਈ ਹੋਰ ਜ਼ਿਲ੍ਹਿਆਂ ਵਿੱਚ ਤਾਪਮਾਨ 34 ਡਿਗਰੀ ਸੈਲਸੀਅਸ ਤੋਂ ਹੇਠਾਂ ਰਿਹਾ। ਅੰਮ੍ਰਿਤਸਰ ਵਿੱਚ 34.7 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 35.2 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 33 ਡਿਗਰੀ ਸੈਲਸੀਅਸ ਰਿਹਾ।
ਇਹ ਵੀ ਪੜ੍ਹੋ: ਜਲੰਧਰ-ਨਕੋਦਰ ਹਾਈਵੇਅ ਵੱਲ ਜਾਣ ਵਾਲੇ ਲੋਕ ਦੇਣ ਧਿਆਨ, ਜਾਮ ਹੋ ਗਿਆ ਹਾਈਵੇਅ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e