ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਵੱਡੀ ਚਿਤਾਵਨੀ ਜਾਰੀ
Wednesday, Jun 03, 2026 - 06:24 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਅਗਲੇ ਦਿਨਾਂ ਲਈ ਅੱਜ ਤੋਂ ਲੈ ਕੇ 7 ਜੂਨ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਮੌਸਮ ਵਿਭਾਗ ਮੁਤਾਬਰ ਪੰਜਾਬ ਵਿਚ ਅਗਲੇ 48 ਘੰਟੇ ਬੇਹੱਦ ਅਹਿਮ ਮੰਨੇ ਜਾ ਰਹੇ ਹਨ।
ਇਹ ਵੀ ਪੜ੍ਹੋ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਕੋਈ ਕਾਨੂੰਨ ਲਾਗੂ ਨਹੀਂ ਹੁੰਦਾ: ਜਥੇਦਾਰ ਕੁਲਦੀਪ ਸਿੰਘ ਗੜਗੱਜ
ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ 3 ਅਤੇ ਚਾਰ ਜੂਨ ਨੂੰ ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ 40-60 ਕਿਲੋਮੀਟਰ ਪ੍ਰਤੀ ਘੰਟ ਦੇ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ਼-ਚਮਕ ਦੇ ਨਾਲ ਬਿਜਲੀ ਚਮਕਣ ਦੀ ਚਿਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਭਾਰੀ ਬਾਰਿਸ਼ ਵੀ ਹੋਵੇਗੀ।
ਲੁਧਿਆਣਾ, ਮੋਗਾ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਰਗੇ ਕੇਂਦਰੀ ਅਤੇ ਦੱਖਣੀ ਜ਼ਿਲ੍ਹਿਆਂ ਵਿੱਚ 50-60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਿਸ ਲਈ ਵਿਭਾਗ ਨੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਬਾਕੀ ਜ਼ਿਲ੍ਹੇ ਜਿਵੇਂ ਕਿ ਅੰਮ੍ਰਿਤਸਰ, ਜਲੰਧਰ ਅਤੇ ਪਠਾਨਕੋਟ ਲਈ 'ਨਿਗਰਾਨੀ' ਦੀ ਚਿਤਾਵਨੀ ਹੈ।

5 ਜੂਨ ਨੂੰ ਮੌਸਮ ਵਿੱਚ ਕੁਝ ਸੁਧਾਰ ਹੋਣ ਦੀ ਉਮੀਦ ਹੈ। ਹਾਲਾਂਕਿ ਦੱਖਣੀ ਅਤੇ ਪੱਛਮੀ ਪੰਜਾਬ ਦੇ ਜ਼ਿਲ੍ਹੇ ਜਿਵੇਂ ਕਿ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਅਜੇ ਵੀ ਗਰਜ਼-ਚਮਕ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਬਾਕੀ ਪੰਜਾਬ ਵਿੱਚ ਕੋਈ ਵਿਸ਼ੇਸ਼ ਚਿਤਾਵਨੀ ਨਹੀਂ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ 6 ਜੂਨ ਨੂੰ ਚਿਤਾਵਨੀ ਦਾ ਘੇਰਾ ਹੋਰ ਘਟ ਜਾਵੇਗਾ। ਸਿਰਫ਼ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ ''ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
7 ਜੂਨ ਤੱਕ ਪੂਰੇ ਪੰਜਾਬ ਵਿੱਚ ਮੌਸਮ ਸਾਫ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਇਸ ਦਿਨ ਲਈ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਉਥੇ ਹੀ ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਸਾਨਾਂ ਅਤੇ ਆਮ ਨਾਗਰਿਕਾਂ ਨੂੰ ਮੌਸਮ ਦੀਆਂ ਤਾਜ਼ਾ ਜਾਣਕਾਰੀਆਂ ਨਾਲ ਜੁੜੇ ਰਹਿਣ ਦੀ ਹਦਾਇਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਉਜਾੜ 'ਤਾ ਘਰ, ਦਰਾਣੀ-ਜਠਾਣੀ ਦੀ ਇਕੱਠਿਆਂ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
