ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, ਲਗਾਤਾਰ ਪਵੇਗਾ ਭਾਰੀ ਮੀਂਹ
Monday, Apr 06, 2026 - 07:05 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦਾ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਦੋ ਦਿਨ ਧੁੱਪ ਨਿਕਲਣ ਮਗਰੋਂ ਹੁਣ ਪੰਜਾਬ ਦਾ ਮੌਸਮ ਇਕ ਵਾਰ ਫਿਰ ਬਦਲਣ ਜਾ ਰਿਹਾ ਹੈ। ਪੰਜਾਬ ਦੇ ਮੌਸਮ ਨੂੰ ਲੈ ਕੇ ਪੰਜਾਬ 'ਚ 48 ਘੰਟੇ ਅਹਿਮ ਮੰਨੇ ਜਾ ਰਹੇ ਹਨ। ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 10 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੌਸਮ ਦਾ ਮਿਜਾਜ਼ ਕਾਫ਼ੀ ਬਦਲ ਸਕਦਾ ਹੈ। ਇਸ ਸਬੰਧੀ ਜ਼ਿਲ੍ਹਾ-ਵਾਰ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਲਈ ਪੰਜਾਬ ਦੇ ਦੱਖਣ-ਪੱਛਮੀ ਹਿੱਸੇ ਖਾਸ ਕਰਕੇ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ 'ਚ ਮੌਸਮ ਵਿਭਾਗ ਨੇ 'ਯੈਲੋ ਅਲਰਟ' (ਨਿਗਰਾਨੀ ਰੱਖਣ) ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ 'ਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ-ਚਮਕ ਅਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ

ਪੰਜਾਬ ਵਿਚ 7 ਅਤੇ 8 ਅਪ੍ਰੈਲ ਇਹ ਦੋ ਦਿਨ ਪੰਜਾਬ ਕਾਫ਼ੀ ਅਹਿਮ ਰਹਿਣਗੇ। ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ 'ਓਰੇਂਜ ਅਲਰਟ' ਅਤੇ 'ਯੈਲੋ ਅਲਰਟ' ਜਾਰੀ ਕੀਤਾ ਹੈ । ਦੋ ਦਿਨ ਪੰਜਾਬ ਵਿਚ ਭਾਰੀ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਜਤਾਈ ਗਈ ਹੈ। ਉਥੇ ਹੀ 9 ਅਤੇ 10 ਅਪ੍ਰੈਲ ਨੂੰ ਥੋੜ੍ਹੀ ਰਾਹਤ ਮਿਲੇਗੀ। 9 ਅਤੇ 10 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ ਅਤੇ ਵਿਭਾਗ ਵੱਲੋਂ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ।
ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ
ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖ਼ਰਾਬ ਮੌਸਮ ਅਤੇ ਖ਼ਾਸ ਕਰਕੇ ਗੜ੍ਹੇਮਾਰੀ ਤੇ ਤੇਜ਼ ਹਵਾਵਾਂ ਦੌਰਾਨ ਸੁਰੱਖਿਅਤ ਥਾਵਾਂ 'ਤੇ ਰਹਿਣ। ਉਥੇ ਹੀ ਕਿਸਾਨਾਂ ਨੂੰ ਫ਼ਸਲਾਂ ਨੂੰ ਲੈ ਕੇ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
ਇਨ੍ਹਾਂ ਜ਼ਿਲ੍ਹਿਆਂ 'ਚ ਓਰੇਂਜ ਤੇ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਨੇ 7 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਮਾਨਸਾ, ਬਰਨਾਲਾ, ਬਠਿੰਡਾ, ਮੋਗਾ, ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ ਵਿਚ ਭਾਰੀ ਮੀਂਹ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਕਪੂਰਥਲਾ, ਜਲੰਧਰ, ਲੁਧਿਆਣਾ, ਰੂਪਨਗਰ, ਨਵਾਂਸ਼ਹਿਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਸੰਗਰੂਰ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ 40-50 ਦੀ ਤੇਜ਼ ਰਫ਼ਤਾਰ ਨਾਲ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 3 ਦਿਨਾਂ ਲਈ ਇਹ ਰਸਤੇ ਰਹਿਣਗੇ ਬੰਦ! ਬਦਲਿਆ ਗਿਆ ਰੂਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
