ਪੰਜਾਬ ''ਚ ਅਗਲੇ 5 ਦਿਨ ਅਹਿਮ, ਮੌਸਮ ''ਚ ਹੋਵੇਗੀ ਵੱਡੀ ਤਬਦੀਲੀ
Saturday, Jul 12, 2025 - 06:14 PM (IST)

ਚੰਡੀਗੜ੍ਹ: ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਮੁਤਾਬਕ ਅੱਜ ਪੰਜਾਬ ਦੇ ਜ਼ਿਲ੍ਹਾ ਪਟਿਆਲਾ, ਫਰੀਦਕੋਟ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ 'ਚ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਨਾਲ ਹੀ ਇਲਾਕੇ ਵਿਚ ਅਸਮਾਨੀ ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੱਗਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ।
ਇਹ ਵੀ ਪੜ੍ਹੋ- ਪੰਜਾਬ: 302 ਖਾਲੀ ਪਲਾਟ ਮਾਲਕਾਂ 'ਤੇ ਹੋ ਗਈ ਕਾਰਵਾਈ, ਨੋਟਿਸ ਜਾਰੀ
ਜਦਕਿ (13 ਤੋਂ 15 ਜੁਲਾਈ) ਤੱਕ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਕੋਈ ਚਿਤਾਵਨੀ ਨਹੀਂ ਹੈ, ਪਰ 16 ਜੁਲਾਈ ਲਈ ਉੱਤਰੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਪੀਲੀ ਚੇਤਾਵਨੀ ਜਾਰੀ ਕੀਤੀ ਗਈ ਹੈ। ਹਾਲਾਂਕਿ ਕਈ ਜ਼ਿਲ੍ਹਿਆਂ ਵਿਚ ਕਈ ਜਗ੍ਹਾ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਖ਼ਾਸ ਤੌਰ 'ਤੇ ਮਾਲਵੇ ਦੇ ਜ਼ਿਆਦਾਤਰ ਇਲਾਕਿਆਂ ਵਿਚ ਆਉਣ ਵਾਲੇ ਦਿਨਾਂ ਦੌਰਾਨ ਬਾਰਿਸ਼ ਦੀ ਸੰਭਾਵਨਾ ਬਹੁਤ ਘੱਟ ਹੈ। ਇਸ ਦੇ ਨਾਲ ਹੀ ਮੌਸਮ ਦੇ ਤਾਪਮਾਨ 'ਚ ਹੌਲੀ-ਹੌਲੀ ਵਾਧਾ ਹੋਵੇਗਾ ਅਤੇ ਕੜਾਕੀ ਧੁੱਪ ਨਿਕਲੇਗੀ।
ਇਹ ਵੀ ਪੜ੍ਹੋ- ਪੰਜਾਬ ਦੇ ਸੁਵਿਧਾ ਕੇਂਦਰਾਂ ਨੂੰ ਲੈ ਕੇ ਜ਼ਰੂਰੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8