ਪੰਜਾਬ ''ਚ ਅਗਲੇ 5 ਦਿਨ ਅਹਿਮ! 12 ਜ਼ਿਲ੍ਹਿਆਂ ਲਈ Alert, ਇਨ੍ਹਾਂ ਤਾਰੀਖ਼ਾਂ ਨੂੰ ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ
Saturday, May 17, 2025 - 06:29 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਬੀਤੇ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਦਰਅਸਲ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਨਾਲ ਅਤੇ ਤੇਜ਼ ਹਵਾਵਾਂ ਚੱਲਣ ਨਾਲ ਮੌਸਮ ਵਿਚ ਤਬਦੀਲੀ ਵੇਖਣ ਨੂੰ ਮਿਲੀ ਹੈ। ਮੌਸਮ ਵਿਭਾਗ ਵੱਲੋਂ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਅਗਲੇ 5 ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਗਰਜ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ: 'ਨਸ਼ਾ ਮੁਕਤੀ ਯਾਤਰਾ' ਦੌਰਾਨ ਹੁਸ਼ਿਆਰਪੁਰ ਪੁੱਜੇ CM ਭਗਵੰਤ ਮਾਨ, ਆਖੀਆਂ ਅਹਿਮ ਗੱਲਾਂ (ਵੀਡੀਓ)
ਇਨ੍ਹਾਂ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਮੁਤਾਬਕ 17 ਅਤੇ 18 ਮਈ ਨੂੰ ਪੰਜਾਬ ਭਰ 'ਚ ਮੌਸਮ ਵਿਭਾਗ ਦੀ ਕੋਈ ਚਿਤਾਵਨੀ ਨਹੀਂ, ਮੌਸਮ ਆਮ ਵਾਂਗ ਹੀ ਰਹੇਗਾ ਜਦਕਿ 19, 20 ਅਤੇ 21 ਤਾਰੀਖ਼ ਨੂੰ ਲੈ ਕੇ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। 19 ਮਈ ਨੂੰ ਪੰਜਾਬ ਦੇ 12 ਜ਼ਿਲ੍ਹਿਆਂ 'ਚ ਫਿਰ ਤੋਂ ਬਿਜਲੀ ਗਰਜਨ ਅਤੇ ਤੂਫ਼ਾਨ ਦੀ ਚਿਤਾਵਨੀ ਦਿੱਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਜਲੰਧਰ, ਪਟਿਆਲਾ, ਲੁਧਿਆਣਾ, ਕਪੂਰਥਲਾ, ਅੰਮ੍ਰਿਤਸਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 20 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਇਸ ਦੇ ਇਲਾਵਾ 21 ਤਾਰੀਖ਼ ਨੂੰ ਫਿਰੋਜ਼ਪੁਰ, ਮੋਗਾ, ਫਰੀਦਕੋਟ, ਬਰਨਾਲਾ, ਸੰਗਰੂਰ, ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਅਤੇ ਮਾਨਸਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਹਾਈਟੈੱਕ ਹੋਣਗੀਆਂ ਪੰਜਾਬ ਦੀਆਂ ਜੇਲ੍ਹਾਂ, ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ ਵੱਡਾ ਐਲਾਨ
ਬਠਿੰਡਾ 'ਚ ਸਭ ਤੋਂ ਤਾਪਮਾਨ ਦਰਜ
ਉਥੇ ਹੀ ਜੇਕਰ ਪੰਜਾਬ ਵਿਚ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਮੌਸਮ ਵਿਗਿਆਨ ਕੇਂਦਰ ਅਨੁਸਾਰ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਦੇ ਆਸ-ਪਾਸ ਰਿਹਾ, ਹਾਲਾਂਕਿ ਕੱਲ੍ਹ ਦੇ ਮੁਕਾਬਲੇ ਇਸ ਵਿੱਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਬਠਿੰਡਾ 'ਚ ਸਭ ਤੋਂ ਵੱਧ ਤਾਪਮਾਨ 45.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋਕਿ ਸੂਬੇ ਵਿੱਚ ਸਭ ਤੋਂ ਵੱਧ ਹੈ। ਚੰਡੀਗੜ੍ਹ ਸ਼ਹਿਰ ਦਾ ਤਾਪਮਾਨ 39.0 ਡਿਗਰੀ ਸੈਲਸੀਅਸ ਸੀ, ਜਦਕਿ ਅੰਮ੍ਰਿਤਸਰ ਵਿੱਚ 41.3 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 41.0 ਡਿਗਰੀ ਸੈਲਸੀਅਸ ਸੀ।
ਇਹ ਵੀ ਪੜ੍ਹੋ: ਜਲੰਧਰ ਨਗਰ ਨਿਗਮ ਦੇ ATP ਦੀ ਗ੍ਰਿਫ਼ਤਾਰੀ ਨੂੰ ਲੈ ਕੇ CM ਮਾਨ ਸਖ਼ਤ, ਦਿੱਤੀ ਚਿਤਾਵਨੀ
ਦਿੱਲੀ 'ਚ ਪਿਆ ਮੀਂਹ
ਦਿੱਲੀ ਅਤੇ ਇਸ ਦੇ ਨੇੜਲੇ ਇਲਾਕਿਆਂ 'ਚ ਮੌਸਮ 'ਚ ਅਚਾਨਕ ਬਦਲਾਅ ਆਉਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਧੂੜ ਭਰੀ ਹਨ੍ਹੇਰੀ ਮਗਰੋਂ ਭਾਰੀ ਮੀਂਹ ਪੈਣ ਨਾਲ ਦਿੱਲੀ-ਐੱਨ. ਸੀ. ਆਰ. ਵਿੱਚ ਤਾਪਮਾਨ ਥੋੜ੍ਹਾ ਹੇਠਾਂ ਆਇਆ ਹੈ। ਤੇਜ਼ ਹਵਾਵਾਂ ਕਾਰਨ ਦਿੱਲੀ-ਐੱਨ. ਸੀ. ਆਰ. ਦੇ ਕਈ ਇਲਾਕਿਆਂ ਤੋਂ ਦਰੱਖ਼ਤ ਉੱਖੜਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਮੌਸਮ ਵਿਭਾਗ ਨੇ ਪੀਲਾ ਅਲਰਟ ਵੀ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: PSEB 10ਵੀਂ ਜਮਾਤ ਦੇ ਨਤੀਜੇ 'ਚ ਜਲੰਧਰ ਜ਼ਿਲ੍ਹੇ ਦੀਆਂ 11 ਕੁੜੀਆਂ ਤੇ 2 ਮੁੰਡਿਆਂ ਨੇ ਬਣਾਈ ਮੈਰਿਟ ’ਚ ਥਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e