ਪੰਜਾਬ 'ਚ ਅਫ਼ੀਮ ਤੇ ਭੁੱਕੀ ਦੇ ਲਾਇਸੈਂਸ ਜਾਰੀ ਕੀਤੇ ਜਾਣ, NGO ਨੇ ਸਰਕਾਰ ਨੂੰ ਕੀਤੀ ਅਪੀਲ

Sunday, Mar 05, 2023 - 11:26 AM (IST)

ਪੰਜਾਬ 'ਚ ਅਫ਼ੀਮ ਤੇ ਭੁੱਕੀ ਦੇ ਲਾਇਸੈਂਸ ਜਾਰੀ ਕੀਤੇ ਜਾਣ, NGO ਨੇ ਸਰਕਾਰ ਨੂੰ ਕੀਤੀ ਅਪੀਲ

ਚੰਡੀਗੜ੍ਹ (ਰਮਨਜੀਤ ਸਿੰਘ) : ਸੂਬੇ 'ਚ ਵੱਧ ਰਹੇ ਸਿੰਥੈਟਿਕ ਡਰੱਗਜ਼ ਤੋਂ ਲੋਕਾਂ ਨੂੰ ਦੂਰ ਕਰਨ ਲਈ ਉਨ੍ਹਾਂ ਨੂੰ ਕੰਟਰੋਲਡ ਤਰੀਕੇ ਨਾਲ ਅਫ਼ੀਮ ਜਾਂ ਚੂਰਾ ਪੋਸਤ (ਭੁੱਕੀ) ਆਦਿ ਦਿੱਤੀ ਜਾਣੀ ਚਾਹੀਦੀ ਹੈ। ਇਹ ਮਸ਼ਵਰਾ ਸਾਬਕਾ ਆਈ. ਪੀ. ਐੱਸ. ਅਧਿਕਾਰੀ ਦੀ ਅਗਵਾਈ ਵਾਲੀ ਇਕ ਐੱਨ. ਜੀ. ਓ. ਅਤੇ ਕੁੱਝ ਹੋਰ ਲੋਕਾਂ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਦਿੱਤਾ ਹੈ। ਇਸ ਪੱਤਰ ਦੇ ਮਾਧਿਅਮ ਨਾਲ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਵੱਖ-ਵੱਖ ਨਸ਼ਿਆਂ ਦੇ ਆਦੀ ਲੋਕਾਂ ਨੂੰ ਅਫ਼ੀਮ ਜਾਂ ਪੋਸਤ ਚੂਰਾ (ਭੁੱਕੀ) ਕੰਟਰੋਲਡ ਤਰੀਕੇ ਨਾਲ ਦਿੱਤੀ ਜਾਵੇ ਤਾਂ ਸੂਬੇ 'ਚ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ 'ਚ ਮਦਦ ਮਿਲੇਗੀ।

ਇਹ ਵੀ ਪੜ੍ਹੋ : ਹੋਲੀ 'ਤੇ ਰੇਲਗੱਡੀਆਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਚੱਲਣਗੀਆਂ ਸਪੈਸ਼ਲ ਟਰੇਨਾਂ

ਪੱਤਰ 'ਚ ਕਿਹਾ ਗਿਆ ਹੈ ਕਿ ਪੰਜਾਬ ਕੈਬਨਿਟ ਨੂੰ ਐੱਨ. ਡੀ. ਪੀ. ਐੱਸ. ਐਕਟ 'ਚ ਸੋਧ ਕਰਨੀ ਚਾਹੀਦੀ ਹੈ ਅਤੇ 5 ਗ੍ਰਾਮ ਅਫ਼ੀਮ ਅਤੇ 500 ਗ੍ਰਾਮ (ਅੱਧਾ ਕਿਲੋ) ਭੁੱਕੀ ਰੱਖਣ ਵਾਲਿਆਂ ਖ਼ਿਲਾਫ਼ ਕੋਈ ਪੁਲਸ ਕੇਸ ਨਹੀਂ ਹੋਣਾ ਚਾਹੀਦਾ ਤੇ ਇਹ ਉਨ੍ਹਾਂ ਨੂੰ ਦਿੱਤੀ ਜਾਵੇ, ਜਿਨ੍ਹਾਂ ਦਾ ਡਾਕਟਰੀ ਮੁਆਇਨਾ ਨਸ਼ੇ ਦੀ ਲਤ ਨੂੰ ਪ੍ਰਮਾਣਿਤ ਕਰੇ ਤੇ ਉਨ੍ਹਾਂ ਨੂੰ ਲਾਇਸੈਂਸ ਜਾਰੀ ਕੀਤਾ ਜਾਵੇ। ਚੰਡੀਗੜ੍ਹ ਪ੍ਰੈੱਸ ਕਲੱਬ 'ਚ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਸਾਬਕਾ ਆਈ. ਪੀ. ਐੱਸ. ਇਕਬਾਲ ਸਿੰਘ ਗਿੱਲ, ਡਾ. ਦਵਾਰਕਾ ਨਾਥ ਕੋਟਨਿਸ ਹੈਲਥ ਐਂਡ ਐਜੂਕੇਸ਼ਨ ਸੈਂਟਰ ਲੁਧਿਆਣਾ ਦੇ ਪ੍ਰਾਜੈਕਟ ਡਾਇਰੈਕਟਰ ਡਾ. ਇੰਦਰਜੀਤ ਸਿੰਘ ਅਤੇ ਮੈਂਬਰ ਜਸਵੰਤ ਸਿੰਘ ਛਾਪਾ ਨੇ ਇਹ ਅਪੀਲ ਸਰਕਾਰ ਨੂੰ ਕੀਤੀ ਹੈ।

ਇਹ ਵੀ ਪੜ੍ਹੋ : ਬਾਪੂ ਸੂਰਤ ਸਿੰਘ ਖ਼ਾਲਸਾ ਪੁੱਜੇ ਘਰ, 8 ਸਾਲਾਂ ਬਾਅਦ DMC ਹਸਪਤਾਲ ਤੋਂ ਮਿਲੀ ਛੁੱਟੀ

ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਪੰਜਾਬ ਦੇ ਰਾਜਪਾਲ, ਪੰਜਾਬ ਦੇ ਮੁੱਖ ਮੰਤਰੀ, ਸਾਰੇ ਮੰਤਰੀਆਂ ਅਤੇ ਸਾਰੇ ਵਿਧਾਇਕਾਂ ਨੂੰ ਲਿਖੇ ਪੱਤਰ 'ਚ ਸਪੱਸ਼ਟ ਤੌਰ ’ਤੇ ਕਿਹਾ ਗਿਆ ਹੈ ਕਿ ‘ਜੇਕਰ ਕੋਈ ਵਿਅਕਤੀ ਸਿੰਥੈਟਿਕ ਡਰੱਗ ਲੈਂਦਾ ਹੈ, ਤਾਂ ਇਹ ਸਰੀਰਕ ਅਤੇ ਮਾਨਸਿਕ ਤੌਰ 'ਤੇ ਨੁਕਸਾਨਦੇਹ ਹੈ। ਪਰ ਇਹ ਦੇਖਿਆ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਅਫ਼ੀਮ ਜਾਂ ਭੁੱਕੀ ਖਾਂਦਾ ਹੈ ਤਾਂ ਇਸ ਦਾ ਕੋਈ ਸਰੀਰਕ ਜਾਂ ਮਾਨਸਿਕ ਮਾੜਾ ਪ੍ਰਭਾਵ ਨਹੀਂ ਪੈਂਦਾ। ਨਾਲ ਹੀ, ਜੋ ਲੋਕ ਸਿੰਥੈਟਿਕ ਡਰੱਗ ਲੈਂਦੇ ਹਨ, ਉਹ ਕੋਈ ਵੀ ਅਪਰਾਧ ਕਰਨ ਤੋਂ ਪਹਿਲਾਂ ਨਹੀਂ ਸੋਚਦੇ ਕਿਉਂਕਿ ਉਹ ਆਪਣਾ ਮਾਨਸਿਕ ਸੰਤੁਲਨ ਗੁਆ ਦਿੰਦੇ ਹਨ। ਇਸ ਤਰ੍ਹਾਂ ਪੰਜਾਬ 'ਚ ਜਬਰ-ਜ਼ਿਨਾਹ, ਚੋਰੀਆਂ, ਡਾਕੇ, ਖੋਹਾਂ ਦਿਨੋਂ-ਦਿਨ ਵੱਧ ਰਹੀਆਂ ਹਨ। ਇਨ੍ਹਾਂ ਤੋਂ ਇਲਾਵਾ ਤਲਾਕ ਦੇ ਮਾਮਲੇ ਵੀ ਵਧੇ ਹਨ। ਉਨ੍ਹਾਂ ਅਪੀਲ ਕੀਤੀ ਕਿ ਵਿਚਾਰ-ਵਟਾਂਦਰੇ ਤੋਂ ਬਾਅਦ ਸਰਕਾਰ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News