ਪਰਾਲੀ ਸਾੜਨ ਦੇ ਮਾਮਲੇ ''ਚ ਐੱਨ. ਜੀ. ਟੀ. ਵਲੋਂ ਕੇਂਦਰ ਨੂੰ ਨੋਟਿਸ ਜਾਰੀ

Monday, Oct 30, 2017 - 03:51 PM (IST)

ਪਰਾਲੀ ਸਾੜਨ ਦੇ ਮਾਮਲੇ ''ਚ ਐੱਨ. ਜੀ. ਟੀ. ਵਲੋਂ ਕੇਂਦਰ ਨੂੰ ਨੋਟਿਸ ਜਾਰੀ

ਨਵੀਂ ਦਿੱਲੀ/ਚੰਡੀਗੜ੍ਹ : ਪਰਾਲੀ ਸਾੜਨ ਦੇ ਮਾਮਲੇ 'ਚ ਨੈਸ਼ਨਲ ਗਰੀਨ ਟ੍ਰਿਬੀਊਨਲ (ਐੱਨ. ਜੀ. ਟੀ.) 'ਚ ਸੋਮਵਾਰ ਨੂੰ ਅਹਿਮ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਵਕੀਲ ਨਗਿੰਦਰ ਬੈਨੀਵਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਜਵਾਬ ਦਾਖਲ ਨਹੀਂ ਕੀਤਾ। ਐੱਨ. ਜੀ. ਟੀ. ਨੇ ਫਿਰ ਤੋਂ ਕੇਂਦਰ ਨੂੰ ਨੋਟਿਸ ਭੇਜਿਆ ਹੈ। ਪੰਜਾਬ ਸਰਕਾਰ ਨੇ ਐੱਨ. ਜੀ. ਟੀ. ਨੂੰ ਦੱਸਿਆ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 30-35 ਫੀਸਦੀ ਕਿਸਾਨਾਂ ਨੇ ਪਰਾਲੀ ਘੱਟ ਸਾੜੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 2 ਨਵੰਬਰ ਨੂੰ ਹੋਵੇਗੀ। 


Related News