NGT ਨੇ ਠੋਕਿਆ ਪੰਜਾਬ ਤੇ ਗੁਰਦਾਸਪੁਰ ਜ਼ਿਲ੍ਹਾ ਮੈਜਿਸਟ੍ਰੇਟ ਨੂੰ 1-1 ਲੱਖ ਰੁਪਏ ਜੁਰਮਾਨਾ
Friday, Dec 01, 2023 - 05:56 PM (IST)
ਚੰਡੀਗੜ੍ਹ- ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਅਤੇ ਗੁਰਦਾਸਪੁਰ ਜ਼ਿਲ੍ਹਾ ਮੈਜਿਸਟ੍ਰੇਟ ਨੂੰ 1-1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਜੁਰਮਾਨਾ ਵਾਤਾਵਰਨ ਮੁੱਦਿਆਂ ਬਾਰੇ ਕੋਈ ਹੱਲ ਨਾ ਕੱਢਣ ਤੇ ਕਾਰਵਾਈ 'ਚ ਦੇਰੀ ਕਾਰਨ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ- ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਪ੍ਰਿੰਸੀਪਲ ਖ਼ਿਲਾਫ਼ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਅਰੁਣ ਕੁਮਾਰ ਤਿਆਗੀ ਅਤੇ ਡਾ. ਅਰਫੋਜ਼ ਅਹਿਮਦ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਹ ਕਾਰਵਾਈ ਗੁਰਦਾਸਪੁਰ ਦੇ ਦੀਨਾਨਗਰ 'ਚ ਠੋਸ-ਕੂੜੇ ਦਾ ਠੀਕ ਤਰ੍ਹਾਂ ਨਿਪਟਾਰਾ ਨਾ ਕਰਨ ਕਾਰਨ ਕੀਤੀ ਗਈ ਹੈ।
ਇਹ ਵੀ ਪੜ੍ਹੋ- 4 ਸਾਲ ਤੋਂ ਰਹਿ ਰਹੇ ਸੀ ਰਿਸ਼ਤੇਦਾਰ ਦੇ ਘਰ, ਜਦੋਂ ਆਪਣੇ ਘਰ ਪਰਤੇ ਤਾਂ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ
ਬੈਂਚ ਨੇ 5 ਅਕਤੂਬਰ ਨੂੰ ਇੱਕ ਸਾਂਝੀ ਕਮੇਟੀ ਦਾ ਗਠਨ ਕਰਕੇ ਨਗਰ ਕੌਂਸਲ ਦੀਨਾਨਗਰ, ਗੁਰਦਾਸਪੁਰ ਤੋਂ ਆਪਣੇ ਕਾਰਜਕਾਰੀ ਅਧਿਕਾਰੀ, ਪੰਜਾਬ ਦੇ ਮੁੱਖ ਸਕੱਤਰ ਰਾਹੀਂ ਪੰਜਾਬ ਸਰਕਾਰ, ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਜਵਾਬ ਮੰਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8