ਦਿੱਲੀ-ਕਟੜਾ ਐਕਸਪ੍ਰੈਸ ਵੇਅ ਰੂਟ 'ਚੋਂ ਹਟਾਇਆ ਜਾ ਸਕਦੈ ਗੁਰਦਾਸਪੁਰ, ਜਾਣੋ ਵਜ੍ਹਾ

06/14/2023 1:57:17 PM

ਗੁਰਦਾਸਪੁਰ : ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐੱਨ. ਐੱਚ. ਏ. ਆਈ.) ਗੁਰਦਾਸਪੁਰ ਜ਼ਿਲ੍ਹੇ 'ਚ ਕਿਸਾਨ ਯੂਨੀਅਨਾਂ ਦਾ ਵਿਰੋਧ ਜਾਰੀ ਰਹਿਣ 'ਤੇ ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਦੇ ਨਿਰਮਾਣ ਲਈ ਬਦਲਵੇਂ ਰਾਹ ਦੀ ਤਲਾਸ਼ ਕਰ ਰਹੀ ਹੈ। ਦੱਸ ਦੇਈਏ ਕਿ ਪਿਛਲੇ ਕੁਝ ਮਹੀਨਿਆਂ ਤੋਂ ਵੱਖ-ਵੱਖ ਯੂਨੀਅਨਾਂ ਉਨ੍ਹਾਂ ਦੀ ਜ਼ਮੀਨ ਐਕੁਆਇਰ ਕਰਨ ਲਈ NHAI ਵੱਲੋਂ ਉਨ੍ਹਾਂ ਨੂੰ ਦਿੱਤੇ ਜਾ ਰਹੇ ਮੁਆਵਜ਼ੇ ਦੀ ਘੱਟ ਦਰ ਦਾ ਵਿਰੋਧ ਕਰ ਰਹੀਆਂ ਹਨ। ਇਸ ਸਬੰਧੀ ਇਕ ਸੀਨੀਅਰ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਉਹ ਯੂਨੀਅਨਾਂ ਨਾਲ ਗੱਲਬਾਤ ਕਰ ਰਹੇ ਹਨ। ਹਾਲਾਂਕਿ ਜੇਕਰ ਉਹ ਵਿਰੋਧ ਪ੍ਰਦਰਸ਼ਨ ਜਾਰੀ ਰੱਖਦੇ ਹਨ, ਤਾਂ ਉਨ੍ਹਾਂ ਨੂੰ ਗੁਰਦਾਸਪੁਰ ਜ਼ਿਲ੍ਹੇ ਨੂੰ ਅਸਲ ਰੂਟ ਤੋਂ ਹਟਾਉਣ ਲਈ ਮਜਬੂਰ ਹੋਣਾ ਪਵੇਗਾ। ਇਸ ਤੋਂ ਇਲਾਵਾ ਬਦਲਵੇ ਰਾਹ ਦੀ ਪਛਾਣ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਹ ਸਰਹੱਦੀ ਜ਼ਿਲ੍ਹੇ ਲਈ ਇੱਕ ਝਟਕਾ ਹੋਵੇਗਾ ਕਿਉਂਕਿ ਕਿਸੇ ਵੀ ਖੇਤਰ ਵਿੱਚ ਵਿਕਾਸ ਦੀਆਂ ਪਹਿਲਕਦਮੀਆਂ ਹਮੇਸ਼ਾ ਚੰਗੀਆਂ ਸੜਕਾਂ ਦੇ ਨੈੱਟਵਰਕ 'ਤੇ ਆਧਾਰਿਤ ਹੁੰਦੀਆਂ ਹਨ। 

ਇਹ ਵੀ ਪੜ੍ਹੋ- ਪਿਓ ਦੀ ਰਿਵਾਲਵਰ ਨਾਲ ਗੋਲ਼ੀ ਮਾਰ ਕੇ 18 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਰੋ-ਰੋ ਬੇਸੁਧ ਹੋਏ ਮਾਪੇ

ਦੱਸਣਯੋਗ ਹੈ ਕਿ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਇਸ ਸਬੰਧੀ ਐੱਸ. ਡੀ. ਐੱਮ. ਨੇ ਦੱਸਿਆ ਕਿ ਕੁੱਲ 1700 ਕਿਸਾਨਾਂ ਦੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ ਦੀ ਜ਼ਮੀਨ 'ਤੇ ਕਬਜ਼ਾ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਸ਼ਨਾਖਤ ਕੀਤੇ ਗਏ ਕਿਸਾਨਾਂ ਵਿੱਚੋਂ ਬਹੁਤਿਆਂ ਨੂੰ ਪਹਿਲਾਂ ਹੀ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ ਤੇ ਬਾਕੀਆਂ ਨੂੰ ਭੁਗਤਾਨ ਕਰਨ ਦੀ ਪ੍ਰਕਿਰਿਆ ਜਾਰੀ ਹੈ। ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਦੀਆਂ ਜ਼ਮੀਨਾਂ ਮਾਲੀਆ ਰਿਕਾਰਡਾਂ ਵਿੱਚ ਝਲਕਦੀਆਂ ਹਨ। ਹਾਲਾਂਕਿ, ਅਸੀਂ ਉਨ੍ਹਾਂ ਦਾ ਪਤਾ ਲਗਾਉਣ ਵਿੱਚ ਅਸਮਰੱਥ ਹਾਂ, ਜਿਨ੍ਹਾਂ ਵਿੱਚੋਂ ਕੁਝ ਵਿਦੇਸ਼ ਵਸ ਗਏ ਹਨ ਤੇ ਇਹ ਵਿਕਾਸ ਕੰਮ ਨੂੰ ਹੋਰ ਵੀ ਔਖਾ ਬਣਾ ਰਿਹਾ ਹੈ। 

ਇਹ ਵੀ ਪੜ੍ਹੋ- ਖ਼ੁਦ ਨੂੰ CM ਮਾਨ ਦਾ ਕਰੀਬੀ ਦੱਸ ਕੇ ਪਤੀ-ਪਤਨੀ ਨੇ ਮਾਰੀ ਲੱਖਾਂ ਦੀ ਠੱਗੀ, ਸੱਚ ਸਾਹਮਣੇ ਆਉਣ 'ਤੇ ਉੱਡੇ ਸਭ ਦੇ ਹੋਸ਼

ਜਾਣਕਾਰੀ ਮੁਤਾਬਕ ਯੂਨੀਅਨਾਂ ਕਿਸੇ ਵੀ ਤਰ੍ਹਾਂ ਦੀ ਹੌਂਸਲਾ ਅਫ਼ਜਾਈ ਕਰਨ ਦੇ ਮੂਡ ਵਿੱਚ ਨਹੀਂ ਹਨ। ਉੱਥੇ ਹੀ ਗੁਰਦੁਾਸਪੁਰ ਦੇ ਡੀ. ਸੀ. ਹਿਮਾਂਸ਼ੂ ਅਗਰਵਾਲ ਨੇ ਉਮੀਦ ਜਤਾਈ ਅਤੇ ਕਿਹਾ ਕਿ ਗੱਲਬਾਤ ਜਾਰੀ ਹੈ ਪਰ ਜੇਕਰ ਕਿਸਾਨ ਆਪਣੇ ਗੱਲ 'ਤੇ ਅੜ੍ਹੇ ਰਹਿੰਦੇ ਹਨ ਤਾਂ ਡੀ. ਸੀ. ਵੱਲੋਂ ਦਿੱਤਾ ਗਿਆ ਭਰੋਸਾ ਗ਼ਲਤ ਸਾਬਤ ਹੋ ਸਕਦਾ ਹੈ। ਇਕ ਅਧਿਕਾਰੀ ਨੇ ਕਿਹਾ ਕਿ ਯੂਨੀਅਨ ਪਹਿਲਾਂ ਹੀ ਸੜਕਾਂ ਅਤੇ ਰੇਲਵੇ ਟਰੈਕਾਂ ਨੂੰ ਨਿਯਮਤ ਤੌਰ 'ਤੇ ਬੰਦ ਕਰਕੇ ਜਨਤਾ ਨੂੰ ਬਹੁਤ ਪ੍ਰੇਸ਼ਾਨ ਕਰ ਚੁੱਕੇ ਹਨ ਤੇ ਹੁਣ ਫਿਰ ਉਹ ਸੰਘਰਸ਼ ਤੇਜ਼ ਕਰਨ ਦੀ ਗੱਲ ਕਰ ਰਹੇ ਹਨ। 

ਇਹ ਵੀ ਪੜ੍ਹੋ- ਮੁਕਤਸਰ ਵਿਖੇ ਡਰੇਨ 'ਚੋਂ ਮਿਲੀ ਨੌਜਵਾਨ ਦੀ ਲਾਸ਼ ਦੇ ਮਾਮਲੇ 'ਚ ਨਵਾਂ ਖ਼ੁਲਾਸਾ, 4 ਦੋਸਤਾਂ ਨੇ ਦਿੱਤੀ ਸੀ ਬੇਰਹਿਮ ਮੌਤ

ਇੱਥੇ ਇਹ ਵੀ ਦੱਸਣਯੋਗ ਹੈ ਕਿ ਜੇਕਰ ਇਹ ਪ੍ਰਾਜੈਕਟ ਠੱਪ ਹੋ ਗਿਆ ਤਾਂ ਪਠਾਨਕੋਟ ਦੇ ਲੀਚੀ ਉਤਪਾਦਕਾਂ ਨੂੰ ਸਭ ਤੋਂ ਵੱਧ ਮਾਰ ਝੱਲਣੀ ਪਵੇਗੀ। ਇਸ ਸਬੰਧੀ ਲੀਚੀ ਉਤਪਾਦਕ ਦਾ ਕਹਿਣਾ ਹੈ ਕਿ ਉਹ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਨੂੰ ਆਪਣੇ 'El-Dorado' ਵਜੋਂ ਦੇਖ ਰਹੇ ਸਨ। ਉਨ੍ਹਾਂ ਦੱਸਿਆ ਕਿ ਲੀਚੀ ਇੱਕ ਬਹੁਤ ਜਲਦੀ ਖ਼ਰਾਬ ਹੋ ਜਾਣ ਵਾਲਾ ਫ਼ਲ ਹੈ, ਐਕਸਪ੍ਰੈਸ ਵੇਅ ਦੀ ਸਹੂਲਤ ਰਾਹੀਂ ਫ਼ਲਾਂ ਨੂੰ ਦਿੱਲੀ ਭੇਜਣ ਦਾ ਸਮਾਂ ਘੱਟ ਜਾਵੇਗਾ, ਜਿਸ ਨਾਲ ਸਿੱਧੇ ਤੌਰ 'ਤੇ ਸਾਡੇ ਮੁਨਾਫ਼ੇ ਵਿੱਚ ਕਈ ਗੁਣਾ ਵਾਧਾ ਹੋ ਸਕਦਾ ਹੈ। ਉੱਥੇ ਹੀ ਆਬਜ਼ਰਵਰਾਂ ਦਾ ਕਹਿਣਾ ਹੈ ਕਿ ਜੇਕਰ ਐਕਸਪ੍ਰੈੱਸ ਵੇਅ ਨੂੰ ਮੁੜ ਰੂਟ ਕੀਤਾ ਜਾਂਦਾ ਹੈ ਤਾਂ ਗੁਰਦਾਸਪੁਰ ਵਰਗੇ ਪਛੜੇ ਸਰਹੱਦੀ ਜ਼ਿਲ੍ਹੇ ਲਈ ਉਹ ਦੁਖ਼ਦਾਈ ਦਿਨ ਹੋਵੇਗਾ। ਪ੍ਰਸ਼ਾਸਨ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਐਕਸਪ੍ਰੈਸ ਵੇਅ ਦੇ ਨਾਲ ਵੱਡੇ ਟਿਕਟ ਪ੍ਰਾਜੈਕਟ ਆ ਸਕਦੇ ਸਨ ਅਤੇ ਇਨ੍ਹਾਂ ਪ੍ਰਾਜੈਕਟਾਂ ਨਾਲ ਖੁਸ਼ਹਾਲੀ ਆ ਸਕਦੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News