'ਨੀ ਮੈਂ ਸੱਸ ਕੁੱਟਣੀ' ਫ਼ਿਲਮ ਦੇ ਡਾਇਰੈਕਟਰ ਤੇ ਪ੍ਰੋਡਿਊਸਰ ਨੂੰ ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ

Monday, Apr 18, 2022 - 05:32 PM (IST)

'ਨੀ ਮੈਂ ਸੱਸ ਕੁੱਟਣੀ' ਫ਼ਿਲਮ ਦੇ ਡਾਇਰੈਕਟਰ ਤੇ ਪ੍ਰੋਡਿਊਸਰ ਨੂੰ ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ

ਚੰਡੀਗੜ੍ਹ : ਆ ਰਹੀ ਪੰਜਾਬੀ ਫ਼ਿਲਮ 'ਨੀ ਮੈਂ ਸੱਸ ਕੁੱਟਣੀ' ਦੇ ਡਾਇਰੈਕਟਰ ਤੇ ਪ੍ਰੋਡਿਊਸਰ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ 22 ਅਪ੍ਰੈਲ ਦੁਪਹਿਰ 2 ਵਜੇ ਕਮਿਸ਼ਨ ਅੱਗੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਹਨ ਤੇ ਕਿਹਾ ਗਿਆ ਹੈ ਕਿ ਇਸ ਫ਼ਿਲਮ ਬਾਰੇ ਸਪੱਸ਼ਟ ਕੀਤਾ ਜਾਵੇ ਕਿ ਇਸ ਨਾਲ ਸਮਾਜ 'ਚ ਕੀ ਸੁਨੇਹਾ ਦੇਣਾ ਚਾਹੁੰਦੇ ਹੋ।

ਇਹ ਵੀ ਪੜ੍ਹੋ : 185 ਕਿਲੋਮੀਟਰ ਦਾ ਸਫ਼ਰ ਤੈਅ ਕਰ ਸਕੂਲ ਛੱਡ ਸਿੱਧੂ ਮੂਸੇਵਾਲਾ ਨੂੰ ਮਿਲਣ ਗਿਆ 14 ਸਾਲਾ ਲੜਕਾ

ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਸ ਫ਼ਿਲਮ ਦੇ ਟਾਈਟਲ ਨਾਲ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚੀ ਹੈ ਅਤੇ ਇਸ ਨਾਲ ਸਮਾਜ ਨੂੰ ਕੋਈ ਚੰਗਾ ਸੁਨੇਹਾ ਨਹੀਂ ਜਾਵੇਗਾ, ਜਿਸ ਕਰਕੇ ਕਮਿਸ਼ਨ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਇਲਾਵਾ ਸੈਂਸਰ ਬੋਰਡ ਨੂੰ ਵੀ ਇਸ ਦੀਆਂ ਕਾਪੀਆਂ ਭੇਜ ਕੇ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

PunjabKesari


author

Anuradha

Content Editor

Related News